
ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਥੇੜੀ ਦੇ ਵਿਦਿਆਰਥੀਆਂ ਨੇ ਮਾਰੀ ਬਾਜੀ
(ਸਤਨਾਮ ਸਿੰਘ ਕੰਬੋਜ) ਖਨੋਰੀ। ਸਰਕਾਰੀ ਪ੍ਰਾਇਮਰੀ ਸਕੂਲ ਬੰਗਾ ਵਿਖੇ 25 ਜੁਲਾਈ ਨੂੰ ਕਰਵਾਏ ਗਏ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਵਿੱਚ ਨਜਦੀਕੀ ਪਿੰਡ ਸ਼ਾਹਪੁਰ ਥੇੜੀ ਦੇ ਵਿਦਿਆਰਥੀਆਂ ਨੇ ਪੁਜੀਸਨਾਂ ਲੈ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਅਮਨਦੀਪ ਸਿੰਘ ਥੇੜੀ ਨੇ ਦੱਸਿਆ ਕਿ ਪਿਛਲੇ ਦਿਨੀਂ ਸਰਕਾਰੀ ਪ੍ਰਾਇਮਰੀ ਸਕੂਲ ਬੰਗਾ ਵਿਖੇ ਪ੍ਰਾਇਮਰੀ ਵਿਭਾਗ ਦੇ ਕੋਰਿਓਗ੍ਰਾਫੀ, ਸਕਿੱਟ, ਕਵਿਤਾ, ਕਲਾਜ ਮੇਕਿੰਗ, ਸੁੰਦਰ ਲਿਖਾਈ, ਪੋਸਟਰ ਮੇਕਿੰਗ ਅਤੇ ਸਲੋਗਨ ਲਿਖਾਈ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਬਲਾਕ ਦੇ ਕੁੱਲ 52 ਸਕੂਲਾਂ ਨੇ ਭਾਗ ਲਿਆ। ਇਨਾਂ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਸਾਹਪੁਰ ਥੇੜੀ ਦੇ ਬੱਚਿਆਂ ਨੇ ਵੱਧੀਆ ਪ੍ਰਦਰਸਨ ਕਰਦੇ ਹੋਏ ਬਲਾਕ ਵਿੱਚੋਂ ਕੋਰਿਓਗ੍ਰਾਫੀ ਵਿੱਚ ਪਹਿਲਾ ਅਤੇ ਸੁੰਦਰ ਲਿਖਾਈ ਵਿੱਚ ਦੂਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸਨ ਕੀਤਾ। ਇਸ ਮੌਕੇ ਬਲਾਕ ਸਿੱਖਿਆ ਅਫਸਰ ਮੂਣਕ ਸ੍ਰੀ ਰਜਿੰਦਰ ਕੁਮਾਰ ਨੇ ਵੱਧੀਆ ਪੁਜੀਸਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਅਤੇ ਬੱਚਿਆਂ ਤੇ ਸਮੂਹ ਸਕੂਲ ਸਟਾਫ ਨੂੰ ਵਧਾਈ ਦਿੱਤੀ। ਇਸ ਮੋਕੇ ਮੁੱਖ ਅਧਿਆਪਕ ਮਾ. ਸਤਵੀਰ ਭੋਪਾਲ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਉੱਚੀਆਂ ਮੱਲਾਂ ਮਾਰਨ ਦੀ ਪ੍ਰੇਰਨਾ ਦਿੱਤੀ। ਇਸ ਮੋਕੇ ਦਲਸੇਰ ਸਿੰਘ, ਮੈਡਲ ਸਰਨਜੀਤ ਕੌਰ, ਐਸ.ਐਮ.ਸੀ. ਕਮੇਟੀ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਹਾਜਰ ਸਨ।