8 ਅਪ੍ਰੈਲ ਨੂੰ ਕੱਢੀ ਜਾਣ ਵਾਲੀ ਦਮੜੀ ਸ਼ੋਭਾ ਯਾਤਰਾ ਲਈ ਸੰਗਤਾਂ ਚੂਹੜਵਾਲੀ ਵਿਖੇ ਹੁੰਮ-ਹੁਮਾ ਕੇ ਪਹੁੰਚਣ : ਸੰਤ ਸਰਵਣ ਦਾਸ ਬੋਹਣ

Share and Enjoy !

Shares

(ਤਰਸੇਮ ਦੀਵਾਨਾ) ਹੁਸ਼ਿਆਰਪੁਰ। 8 ਅਪ੍ਰੈਲ ਨੂੰ ਸਵੇਰੇ 9 ਵਜੇ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ (ਰਜਿ) ਚੂਹੜਵਾਲੀ ਤੋਂ ਹਰਿਦੁਆਰ ਲਈ ਮਹਾਨ ਬੇਗਮਪੁਰਾ ਦਮੜੀ ਯਾਤਰਾ ਆਰੰਭ ਹੋਵੇਗੀ, ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੰਤ ਸਰਵਣ ਬੋਹਣ ਨੇ ਕਿਹਾ ਕਿ ਸੰਗਤਾਂ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ ਲਈ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਹੁੰਮ ਹੁਮਾ ਕੇ ਸ਼ਾਮਲ ਹੋਣ। ਉਨਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸੰਗਤਾਂ ਦੀ ਭਾਰੀ ਆਮਦ ਨੂੰ ਦੇਖਦਿਆਂ ਕਨੂੰਨ ਵਿਵਸਥਾ ਦੇ ਪੁਖਤਾ ਸੁਚੱਜੇ ਪ੍ਰਬੰਧ ਕੀਤੇ ਜਾਣ। ਇਸ ਸਮੇਂ ਸੰਤ ਨਿਰਮਲ ਦਾਸ ਬਾਬੇ ਜੋੜੇ ਨੇ ਦੱਸਿਆ ਕਿ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ 10 ਅਪ੍ਰੈਲ ਨੂੰ ਹਰਿਦੁਆਰ (ਉੱਤਰਾਖੰਡ) ਵਿਖੇ ਮਨਾਏ ਜਾਣਗੇ, ਜਿਸ ਲਈ ਸੁਸਾਇਟੀ ਵਲੋਂ ਹਰ ਸਾਲ ਦੀ ਤਰਾਂ ਮਹਾਨ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ (ਰਜਿ.) ਚੂਹੜਵਾਲੀ ਤੋਂ ਹਰਿਦੁਆਰ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਹੋਵੇਗੀ। ਜੋ ਕਿ ਜੰਡੂ ਸਿੰਘਾ, ਰਾਮਾ ਮੰਡੀ, ਫਗਵਾੜਾ, ਗਰਾਇਆਂ, ਫਿਲੌਰ, ਲੁਧਿਆਣਾ, ਸਾਹਨੇਵਾਲ ਅਤੇ ਵੱਖ ਵੱਖ ਸਥਾਨਾਂ ਤੋਂ ਹੋ ਕੇ ਸ਼ਾਮ ਨੂੰ ਹਰਿਦੁਆਰ ਪਹੁੰਚੇਗੀ। ਸੰਤ ਨਿਰਮਲ ਦਾਸ ਬਾਬੇ ਜੋਡੇ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਕ੍ਰਾਂਤੀਕਾਰੀ ਅਤੇ ਸ਼ੰਘਰਸ਼ਮਈ ਵਿਚਾਰਧਾਰਾ ਨੂੰ ਜਨ ਜਨ ਤੱਕ ਪਹੁੰਚਾਉਣ ਲਈ ਸੁਸਾਇਟੀ ਵਲੋਂ ਵੱਡੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪ੍ਰੋਗਰਾਮ ਉਲੀਕੇ ਗਏ ਹਨ। ਉਨਾਂ ਕਿਹਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਦਰਸਾਇਆ ਬੇਗਮਪੁਰਾ ਵਸਾਉਣ ਲਈ ਕੌਮ ਦਾ ਹਰ ਬੱਚਾ ਸਿੱਖਿਅਤ ਹੋਣਾ ਚਾਹੀਦਾ ਹੈ। ਉਨਾਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਵਲੋਂ ਇਸੇ ਟੀਚੇ ਨੂੰ ਪੂਰਾ ਕਰਨ ਲਈ ਚੂਹੜਵਾਲੀ ਵਿਖੇ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ (ਸੀ.ਬੀ.ਐਸ.ਈ) ਮਾਨਤਾ ਪ੍ਰਾਪਤ ਖੋਲਿਆ ਗਿਆ ਹੈ, ਜਿਸਨੂੰ ਸੁਸਾਇਟੀ ਦੇ ਸਾਰੇ ਮਹਾਂਪੁਰਸ਼ਾਂ ਵਲੋਂ ਬੜੀ ਮਿਹਨਤ ਨਾਲ ਚਲਾਇਆ ਜਾ ਰਿਹਾ ਹੈ। ਇਸ ਸਮੇਂ ਸੰਤ ਪਰਮਜੀਤ ਦਾਸ, ਲਭਪ੍ਰੀਤ ਦਾਸ, ਗਿਆਨੀ ਹਰਵਿੰਦਰ ਸਿੰਘ, ਗਿਆਨੀ ਦਲਜੀਤ ਸਿੰਘ, ਜੌਲੀ ਸਾਹਿਬ ਭਾਟੀਆ ਵੀ ਹਾਜਰ ਸਨ।

About Post Author

Share and Enjoy !

Shares

Leave a Reply

Your email address will not be published.