8 ਅਪ੍ਰੈਲ ਨੂੰ ਚੂਹੜਵਾਲੀ ਤੋਂ ਹਰਿਦੁਆਰ ਯਾਤਰਾ ਦੇ ਪ੍ਰਬੰਧਾਂ ਸਬੰਧੀ ਹੋਈ ਵਿਚਾਰ ਚਰਚਾ

Share and Enjoy !

Shares

– ਸੰਤ ਸਰਵਣ ਦਾਸ ਬੋਹਣ ਵਾਲਿਆਂ ਦੀ ਅਗਵਾਈ ਹੇਠ ਆਰੰਭ ਹੋਵੇਗੀ ਦਮੜੀ ਯਾਤਰਾ : ਸੰਤ ਨਿਰਮਲ ਦਾਸ ਬਾਬੇਜੋਡੇ

ਜਲੰਧਰ/ਹੁਸ਼ਿਆਰਪੁਰ (ਤਰਸੇਮ ਦੀਵਾਨਾ) : 8 ਅਪ੍ਰੈਲ ਨੂੰ ਸਵੇਰੇ 9 ਵਜੇ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ (ਰਜਿ) ਚੂਹੜਵਾਲੀ ਤੋਂ ਹਰਿਦੁਆਰ ਲਈ ਮਹਾਨ ਦਮੜੀ ਯਾਤਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਗੋਲ੍ਡਮੈਡਲਿਸਟ ਸੰਤ ਸਰਵਣ ਦਾਸ ਬੋਹਣ ਵਾਲਿਆਂ ਦੀ ਅਗਵਾਈ ਹੇਠ ਆਰੰਭ ਹੋਵੇਗੀ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੰਤ ਨਿਰਮਲ ਦਾਸ ਬਾਬੇ ਜੋਡੇ, ਸੰਤ ਇੰਦਰ ਦਾਸ ਸੇਖੈ, ਸੰਤ ਸਰਵਣ ਦਾਸ ਲੁਧਿਆਣਾ, ਸੰਤ ਪਰਮਜੀਤ ਦਾਸ ਨਗਰ, ਸੰਤ ਧਰਮਪਾਲ ਸ਼ੇਰਗੜ, ਸੰਤ ਕਿਰਪਾਲ ਦਾਸ ਭਾਰਟਾ, ਸੰਤ ਰਮੇਸ਼ ਦਾਸ ਸ਼ੇਰਪੁਰ ਕਲਰਾਂ, ਸੰਤ ਜਸਵੰਤ ਦਾਸ ਰਾਵਲਪਿੰਡੀ ਨੇ ਦੱਸਿਆ ਕਿ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ 10 ਅਪ੍ਰੈਲ ਨੂੰ ਹਰਿਦੁਆਰ (ਉੱਤਰਾਖੰਡ) ਵਿਖੇ ਮਨਾਏ ਜਾਣਗੇ, ਹਰ ਸਾਲ ਦੀ ਤਰਾਂ ਮਹਾਨ ਦਮੜੀ ਸ਼ੋਭਾ ਯਾਤਰਾ 8 ਅਪ੍ਰੈਲ 2022 ਨੂੰ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ (ਰਜਿ.) ਚੂਹੜਵਾਲੀ ਤੋਂ ਹਰਿਦੁਆਰ ਲਈ ਸਵੇਰੇ 9 ਵਜੇ ਆਰੰਭ ਹੋਵੇਗੀ, 10 ਅਪ੍ਰੈਲ ਨੂੰ ਨਿਰਮਲਾ ਛਾਉਣੀ ਆਸ਼ਰਮ ਹਰਿਦੁਆਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਮਨਾਕੇ ਸੰਪੂਰਨ ਹੋਵੇਗੀ। ਪਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸੰਤ ਨਿਰਮਲ ਦਾਸ ਬਾਬੇ ਜੋੜੇ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਕ੍ਰਾਂਤੀਕਾਰੀ ਅਤੇ ਸ਼ੰਘਰਸ਼ਮਈ ਵਿਚਾਰਧਾਰਾ ਨੂੰ ਜਨ ਜਨ ਤੱਕ ਪਹੁੰਚਾਉਣ ਲਈ ਸੁਸਾਇਟੀ ਵਲੋਂ ਵੱਡੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪ੍ਰੋਗਰਾਮ ਉਲੀਕੇ ਗਏ ਹਨ। ਉਨਾਂ ਕਿਹਾ ਸਤਿਗੁਰੂ ਰਵਿਦਾਸ ਜੀ ਦਾ ਦਰਸਾਇਆ ਬੇਗਮਪੁਰਾ ਵਸਾਉਣ ਲਈ ਕੌਮ ਦਾ ਹਰ ਬੱਚਾ ਸਿੱਖਿਅਤ ਹੋਣਾ ਚਾਹੀਦਾ ਹੈ। ਸੁਸਾਇਟੀ ਵਲੋਂ ਇਸੇ ਟੀਚੇ ਨੂੰ ਪੂਰਾ ਕਰਨ ਲਈ ਚੂਹੜਵਾਲੀ ਵਿਖੇ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ (ਸੀ.ਬੀ.ਐਸ.ਈ) ਮਾਨਤਾ ਪ੍ਰਾਪਤ ਖੋਲਿਆ ਗਿਆ ਹੈ, ਜਿਸ ਨੂੰ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਦੇ ਸਾਰੇ ਮਹਾਂਪੁਰਸ਼ਾਂ ਵਲੋਂ ਬੜੀ ਮਿਹਨਤ ਨਾਲ ਚਲਾਇਆ ਜਾ ਰਿਹਾ ਹੈ। ਉਨਾਂ ਕਿਹਾ ਸੁਸਾਇਟੀ ਵਲੋਂ ਸਤਿਗੁਰੂ ਰਵਿਦਾਸ ਜੀ ਦੇ ਅਸ਼ੀਰਬਾਦ ਸਦਕਾ ਬਹੁਤ ਜਲਦ ਹੀ ਇਕ ਟੈਕਨੀਕਲ ਕਾਲਿਜ ਕੌਮ ਦੇ ਬੱਚਿਆਂ ਨੂੰ ਉੱਚ ਪੱਧਰੀ ਸਿਖਿਆ ਪ੍ਰਦਾਨ ਕਰਨ ਲਈ ਖੋਲਿਆ ਜਾਵੇਗਾ। ਉਨਾਂ ਕਿਹਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਪੜੋ, ਜੁੜੋ ਤੇ ਸ਼ੰਘਰਸ਼ ਕਰੋ ਦੀ ਵਿਚਾਰਧਾਰਾ ਤੇ ਪਹਿਰਾ ਦੇਣ ਲਈ ਸੁਸਾਇਟੀ ਹਮੇਸ਼ਾ ਤੱਤਪਰ ਰਹੇਗੀ। ਇਸ ਸਮੇਂ ਮੀਡੀਆ ਇੰਚਾਰਜ ਓਮ ਪ੍ਰਕਾਸ਼ ਰਾਣਾ, ਰਾਮ ਭੱਜ ਕਰਾੜੀ, ਲਭਪ੍ਰੀਤ ਦਾਸ, ਗਿਆਨੀ ਦਲਜੀਤ ਸਿੰਘ, ਜੌਲੀ ਸਾਹਿਬ ਭਾਟੀਆ ਵੀ ਹਾਜਰ ਸਨ।

About Post Author

Share and Enjoy !

Shares

Leave a Reply

Your email address will not be published.