ਸਟੇਟ ਸ਼ੋਸ਼ਲ ਵੈਲਫੇਅਰ ਦਾ ਵਫਦ ਡਿਪਟੀ ਕਮਿਸ਼ਨਰ ਨੂੰ ਮਿਲਿਆ

Share and Enjoy !

Shares
 
– ਤਹਿਸੀਲ ਕੰਪਲੈਕਸ ਵਿੱਚੋਂ ਡਾਕਖਾਨਾ ਤਬਦੀਲ ਨਾ ਕਰਨ ਬਾਰੇ ਦਿੱਤਾ ਮੰਗ ਪੱਤਰ 
ਸੰਗਰੂਰ ( ਜਗਸੀਰ ਲੌਂਗੋਵਾਲ  ) – ਸਟੇਟ ਸ਼ੋਸ਼ਲ ਵੈਲਫੇਅਰ ਐਸੋਸੀਏਸ਼ਨ ਦਾ ਇੱਕ ਭਰਵਾਂ ਵਫ਼ਦ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਰਾਜ ਕੁਮਾਰ ਅਰੋੜਾ ਚੇਅਰਮੈਨ ਸ਼੍ਰੀ ਰਵਿੰਦਰ ਸਿੰਘ ਗੁੱਡੂ, ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਮੱਘਰ ਸਿੰਘ ਸੋਹੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸ਼ੀ ਰਾਮਵੀਰ ਨੂੰ ਉਨ੍ਹਾਂ ਦੇ ਦਫਤਰ ਵਿਖੇ ਮਿਲਿਆ। ਸ਼੍ਰੀ ਅਰੋੜਾ ਨੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਧਿਆਨ ਵਿੱਚ ਐਸੋਸੀਏਸ਼ਨ ਵੱਲੋਂ ਕੀਤੀਆਂ ਜਾ ਰਹੀਆਂ ਸਮਾਜ ਸੇਵੀ, ਲੋਕ ਭਲਾਈ ਦੇ ਕੰਮ ਅਤੇ  ਬਜ਼ੁਰਗਾਂ ਦੀ ਤੰਦਰੁਸਤੀ ਲਈ ਕੀਤੇ ਜਾ ਰਹੇ ਕੰਮਾਂ ਤੋਂ ਜਾਣੂ ਕਰਵਾਇਆ ਅਤੇ ਨਾਲ ਹੀ ਡਿਪਟੀ ਕਮਿਸ਼ਨਰ ਸੰਗਰੂਰ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਕਿ ਤਹਿਸੀਲ ਕੰਪਲੈਕਸ ਵਿੱਚ ਜੋ ਡਾਕਖਾਨਾ ਜਿਸ ਵਿੱਚ ਮੁਲਾਜ਼ਮਾਂ, ਪੈਨਸ਼ਨਰਾਂ, ਸੀਨੀਅਰ ਸਿਟੀਜ਼ਨ ਅਤੇ ਪਬਲਿਕ ਦੇ ਕੰਮ ਬੜੇ ਹੀ ਸੁਚੱਜੇ ਢੰਗ ਨਾਲ ਹੋ ਰਹੇ ਹਨ ਅਤੇ ਇਸ ਡਾਕਖਾਨੇ ਦੀ ਇਸ ਕੰਪਲੈਕਸ ਵਿੱਚ ਬਹੁਤ ਹੀ ਜ਼ਰੂਰਤ ਹੈ। ਉਨ੍ਹਾਂ ਕਿਹਾ ਹੈ ਕਿ ਐਸੋਸੀਏਸ਼ਨ ਨੂੰ  ਪਤਾ ਲੱਗਾ ਹੈ ਕਿ ਇਸ ਡਾਕਖਾਨੇ ਨੂੰ ਤਹਿਸੀਲ ਕੰਪਲੈਕਸ ਵਿੱਚੋਂ ਤਬਦੀਲ ਕੀਤਾ ਜਾ ਰਿਹਾ ਹੈ ਜਿਸ ਨਾਲ ਪਬਲਿਕ ਅਤੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤਹਿਸੀਲ ਕੰਪਲੈਕਸ ਵਿਖੇ ਕੰਮ ਕਰਵਾਉਣ ਵਾਲੇ ਲੋਕਾਂ ਨੂੰ ਬਹੁਤ ਦਿੱਕਤ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਇਸ ਡਾਕਖਾਨੇ ਨੂੰ ਤਹਿਸੀਲ ਕੰਪਲੈਕਸ ਵਿਖੇ ਹੀ ਰਹਿਣ ਦਿੱਤਾ ਜਾਵੇ ਅਤੇ ਤਬਦੀਲ ਨਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਸ ਸੰਬੰਧੀ ਲਿਖਤਾ ਪੱਤਰ ਵੀ ਦਿੱਤਾ ਗਿਆ। ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਇਸ ਸੰਬੰਧੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਤੇ ਕਰਨੈਲ ਸਿੰਘ ਸੇਖੋਂ, ਸੁਰਿੰਦਰ ਸਿੰਘ ਸੋਢੀ, ਡਾ. ਮਨਮੋਹਣ ਸਿੰਘ, ਕਿਸ਼ੋਰੀ ਲਾਲ, ਜਵਾਹਰ ਸ਼ਰਮਾ, ਵੇਦ ਪ੍ਰਕਾਸ਼ ਸੱਚਦੇਵਾ, ਤਿਲਕ ਰਾਜ ਸਤੀਜਾ, ਰਜਿੰਦਰ ਸਿੰਘ ਚੰਗਾਲ, ਸੁਰਜੀਤ ਸਿੰਘ, ਬਲਦੇਵ ਸਿੰਘ ਰਤਨ, ਮਦਨ ਗੋਪਾਲ ਸਿੰਗਲਾ, ਰਾਜ ਕੁਮਾਰ ਬਾਂਸਲ, ਮਹੇਸ਼ ਜੌਹਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਐਸੋਸੀਏਸ਼ਨ ਦੇ ਮੈਂਬਰ ਮੌਜੂਦ ਸਨ।

About Post Author

Share and Enjoy !

Shares

Leave a Reply

Your email address will not be published.