12 ਮਾਰਚ ਤੱਕ ਮਨਾਇਆ ਜਾਵੇਗਾ ਵਿਸ਼ਵ ਕਾਲਾ ਮੋਤੀਆ ਗਲੋਕੋਮਾਂ ਹਫਤਾ : ਡਾ ਪਰਮਿੰਦਰ ਕੌਰ 

Share and Enjoy !

Shares

ਹੁਸ਼ਿਆਰਪੁਰ (ਤਰਸੇਮ ਦੀਵਾਨਾ) : ਸਿਵਲ ਸਰਜਨ ਹੁਸ਼ਿਆਰਪੁਰ  ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਵਲ ਹਸਪਤਾਲ  ਵਿਖੇ ਵਿਸ਼ਵ ਗਲੂਕੋਮਾ (ਕਾਲਾ ਮੋਤੀਆ) ਹਫਤਾ ਮਨਾਇਆ ਗਿਆ। ਇਸ ਮੌਕੇ ਡਾ. ਪਰਮਿੰਦਰ ਕੌਰ ਸਿਵਲ ਸਰਜਨ  ਨੇ ਦੱਸਿਆ ਕਿ ਭਾਰਤ ਵਿੱਚ ਕਈ ਲੱਖ ਲੋਕ ਕਾਲਾ ਮੋਤੀਆ ਤੋਂ ਪੀੜਤ ਹਨ ਅਤੇ ਇਸ ਦੇ ਬਰਾਬਰ ਜਾਂ ਇਸ ਤੋਂ ਜਿਆਦਾ ਸੰਖਿਆ ਵਿੱਚ ਲੋਕਾਂ ਨੂੰ ਇਹ ਪਤਾ ਹੀ ਨਹੀਂ ਹੈ ਕਿ ਉਨਾਂ ਨੂੰ ਇਹ ਸਮੱਸਿਆ ਹੈ। ਉਨ੍ਹਾਂ ਦੱਸਿਆ ਕਿ ਕਾਲਾ ਮੋਤੀਆ ਵਿੱਚ ਅੱਖ ਦੇ ਅੰਦਰ ਦਾ ਦਬਾਅ ਅੱਖ ਵਿੱਚ ਨਜ਼ਰ ਸਬੰਧੀ ਨਸਾਂ ਨੂੰ ਹਾਨੀ ਪਹੁੰਚਾਉਣ ਦਾ ਕਾਰਣ ਬਣਦੇ ਹੋਏ ਵੱਧਦਾ ਹੈ। ਨਜ਼ਰ ਲਗਾਤਾਰ ਘੱਟਦੀ ਰਹਿੰਦੀ ਹੈ ਅਤੇ ਜੇ ਇਸਦਾ ਇਲਾਜ ਨਹੀਂ ਕੀਤਾ ਜਾਂਦਾ ਹੈ ਤਾਂ ਕਾਲਾ ਮੋਤੀਆ ਨਾਲ ਅੰਨਾਪਣ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਾਲਾ ਮੋਤੀਆ ਤੋਂ ਪੀੜਤ ਹੋਣ ਦੇ ਲੱਛਣ ਇਹ ਹੋ ਸਕਦੇ ਹਨ ਕਿ ਮਰੀਜ ਦੀ ਆਸੇ ਪਾਸੇ ਦੀ ਨਜ਼ਰ ਹੋਲੀ ਹੋਲੀ ਘੱਟਦੀ ਹੈ, ਨਜ਼ਰ ਧੁੰਦਲੀ, ਅੱਖਾਂ ਦਰਦ ਦੇ ਨਾਲ ਸਿਰਪੀੜ, ਰੋਸ਼ਨੀ ਦੇ ਆਲੇ ਦੁਆਲੇ ਰੰਗੀਨ ਛੱਲੇ ਜਾਂ ਗੋਲੇ ਜਾਂ ਪੜਨ ਵਾਲੀ ਐਨਕ ਦੇ ਸ਼ੀਸਿਆਂ ਵਿੱਚ ਨਿਰੰਤਰ ਤਬਦੀਲੀ ਹੋ ਸਕਦੀ ਹੈ।  ਕਾਲਾ ਮੋਤੀਆ ਦਾ ਜਿਆਦਾ ਖਤਰਾ ਉਨਾਂ ਨੂੰ ਹੁੰਦਾ ਹੈ ਜੋ ਚਾਲੀ ਸਾਲ ਤੋਂ ਜਿਆਦਾ ਉਮਰ ਦੇ, ਜਿੰਨਾਂ ਦੇ ਪਰਿਵਾਰ ਵਿੱਚ ਕਿਸੇ ਨੂੰ ਕਾਲਾ ਮੋਤੀਆ ਹੋਵੇ, ਨੇੜੇ ਦੀ ਨਜ਼ਰ ਕਮਜੋਰ ਹੋਵੇ ਜਾਂ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਤੇ ਥਾਇਰਾਈਡ ਹੋਵੇ। ਡਾ ਸੰਤੋਖ ਰਾਮ  ਨੇ ਕਿਹਾ ਕਿ ਕਾਲਾ ਮੋਤੀਆ ਦੇ ਕਾਰਣ ਨਜ਼ਰ ਦੀ ਹਾਨੀ ਹੋਣ ਤੋਂ ਕਾਫੀ ਹੱਦ ਤੱਕ ਬਚਿਆ ਜਾ ਸਕਦਾ ਹੈ ਜੇ ਬਿਮਾਰੀ ਦੀ ਜਲਦ ਪਹਿਚਾਣ ਹੋ ਜਾਂਦੀ ਹੈ ਅਤੇ ਜਲਦ ਇਲਾਜ ਸ਼ੁਰੂ ਹੋ ਜਾਂਦਾ ਹੈ। ਉਨਾਂ ਕਿਹਾ ਕਿ ਜਿਆਦਾਤਰ ਮਾਮਲਿਆਂ ਵਿੱਚ ਲਗਾਤਾਰ ਜਾਂਚ ਕਰਵਾਉਣ ਨਾਲ ਹੀ ਪਤਾ ਲਗਾਇਆ ਜਾਂਦਾ ਹੈ।ਉਨ੍ਹਾਂ ਦਸਿਆ ਕਿ ਇਸ ਹਫਤੇ ਦੌਰਾਨ  ਸਿਹਤ ਸੰਸਥਾਵਾਂ ਤੇ ਜਾਗਰੂਕਤਾ ਕੈਂਪ ਅਤੇ ਜਾਂਚ ਕੈਂਪ ਲਗਾਏ ਜਾਣਗੇ। ਇਸ ਮੌਕੇ ਤੇ  ਡਾ. ਜ਼ਸਵਿੰਦਰ ਸਿੰਘ  ਆਦਿ ਹਾਜਰ ਸਨ।

About Post Author

Share and Enjoy !

Shares

Leave a Reply

Your email address will not be published.