ਮਿਸ਼ਨ ਇੰਦਰਧਨੁਸ਼ ਅਤੇ ਕੋਵਿਡ ਵੈਕਸੀਨੇਸ਼ਨ ਸਬੰਧੀ ਫੀਲਡ ਸਟਾਫ ਨੂੰ ਸੈਨਸੇਟਾਈਜ ਕੀਤਾ

Share and Enjoy !

Shares
ਫ਼ਰੀਦਕੋਟ | ਡਾ. ਸੰਜੇ ਕਪੂਰ ਸਿਵਲ ਸਰਜਨ ਫਰੀਦਕੋਟ ਅਤੇ ਡਾ. ਪਾਮਿਲ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਮਤਾ-ਐਚਆਈਐਮਸੀ ਨਵੀਂ ਦਿੱਲੀ ਦੇ ਸਹਿਯੋਗ ਨਾਲ ਸੀਐਚਸੀ ਬਾਜਾਖਾਨਾ ਵਿਖੇ ਸਮੂਹ ਸਟਾਫ ਨੂੰ ਕੋਵਿਡ ਵੈਕਸੀਨੇਸ਼ਨ ਬਾਰੇ ਪ੍ਰਚਲਿਤ ਗਲਤ ਧਾਰਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਮਿਸ਼ਨ ਇੰਦਰਧਨੁਸ਼ ਲਈ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਡਾ. ਸਤੀਸ਼ ਜਿੰਦਲ ਸੀਨੀਅਰ ਮੈਡੀਕਲ ਅਫਸਰ ਬਾਜਾਖਾਨਾ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਡਾ. ਸਤੀਸ਼ ਜਿੰਦਲ ਨੇ ਆਖਿਆ ਕਿ ਬਲਾਕ ਬਾਜਾਖਾਨਾ ਅਧੀਨ ਲੱਗਭਗ 97 ਪ੍ਰਤੀਸ਼ਤ ਵਿਅਕਤੀਆਂ ਨੂੰ ਕਰੋਨਾ ਦੇ ਟੀਕੇ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਨੂੰ ਟੀਕਾ ਲਗਾਉਣ ਲਈ ਪਿੰਡ ਪਿੰਡ ਕੈਂਪ ਲਗਾਏ ਜਾ ਰਹੇ ਹਨ ਅਤੇ 15 ਤੋਂ 17 ਸਾਲ ਦੇ ਸਕੂਲੀ ਵਿਦਿਆਰਥੀਆਂ ਦਾ ਵੀ ਟੀਕਾਕਰਨ ਕੀਤਾ ਜਾ ਰਿਹਾ ਹੈ। 7 ਮਾਰਚ ਤੋਂ ਮਿਸ਼ਨ ਇੰਦਰਧਨੁਸ਼ ਪ੍ਰੋਗਰਾਮ ਰਾਹੀਂ ਕਿਸੇ ਵੀ ਕਾਰਨ ਕਰਕੇ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਹੀ ਕਰੋਨਾ ਟੀਕਾਕਰਨ ਦਾ ਵੀ ਨਾਲ ਨਾਲ ਖ਼ਾਸ ਧਿਆਨ ਰੱਖਿਆ ਜਾਵੇ। ਇਸ ਮੌਕੇ ਸੰਸਥਾ ਦੇ ਡਵੀਜਨਲ ਕੁਆਰਡੀਨੇਟਰ ਡਾ. ਗੁਰਜਿੰਦਰ ਕੌਰ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਪੇਸਟੀ ਬਿਲਡਿੰਗ ਓਰੀਐਂਟੇਸ਼ਨ ਟ੍ਰੇਨਿੰਗ ਦਾ ਮੁੱਖ ਉਦੇਸ਼ ਔਰਤ ਦਿਵਸ ਨੂੰ ਸਮਰਪਿਤ ਅਤੇ ਵੈਕਸੀਨੇਸ਼ਨ ਬਾਰੇ ਪ੍ਰਚਲਿਤ ਗਲਤ ਧਾਰਨਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਯਕੀਨ ਦਵਾਇਆ ਜਾ ਰਿਹਾ ਹੈ ਕਿ ਸਾਰੀਆਂ ਅਜਮਾਇਸ਼ਾਂ, ਸ਼ਰਤਾਂ ਅਤੇ ਕਸੋਟੀਆਂ ਤੇ ਖਰੀ ਉਤਰਣ ਅਤੇ ਲਾਇਸੈਂਸ ਹਾਸਲ ਕਰਨ ਵਾਲੀ ਕੋਰੋਨਾ ਵੈਕਸੀਨ ਦਾ ਟੀਕਾ ਹੀ ਲਗਾਇਆ ਜਾ ਰਿਹਾ ਹੈ, ਹਰ ਲਾਭਪਾਤਰੀ ਨੂੰ 2 ਟੀਕਿਆਂ ਦੀ ਖੁਰਾਕ ਲੈਣੀ ਹੋਵੇਗੀ ਤੇ ਦੂਜੀ ਖੁਰਾਕ ਲੈਣ ਤੋਂ 2 ਹਫਤਿਆਂ ਬਾਅਦ ਸਰੀਰ ਵਿੱਚ ਐਂਟੀਬਾਡੀ ਦਾ ਸੁਰੱਖਿਆਤਮਕ ਪੱਧਰ ਪੈਦਾ ਹੋਵੇਗਾ ਅਤੇ ਇਹ ਟੀਕਾ ਪੂਰੀ ਤਰਾ ਸੁਰੱਖਿਅਤ ਹੈ ।ਓਹਨਾ ਨੇ ਦੱਸਿਆ ਕੇ ਇਸ ਕੋਰੋਨਾ ਟੀਕਾਕਰਨ ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੋਰੋਨਾ ਤੋਂ ਬਚਾਅ ਲਈ ਵੱਖ-ਵੱਖ ਸਿਹਤ ਕੇਂਦਰਾਂ ਤੇ ਟੀਕਾ ਲਗਾਇਆ ਜਾ ਰਿਹਾ ਹੈ, ਅਤੇ ਸਰਕਾਰ ਵੱਲੋਂ 15 ਸਾਲ ਤੋਂ ਉਪਰ ਦੇ ਹਰ ਵਿਅਕਤੀ ਨੂੰ ਇਹ ਟੀਕਾ, ਟੀਕਾਕਰਨ ਕੈਪਾਂ ਦੌਰਾਨ ਬਿੱਲਕੁਲ ਮੁਫਤ ਲਗਾਇਆ ਜਾ ਰਿਹਾ ਹੈ ਅਤੇ ਉਨਾਂ ਨੇ ਕਿਹਾ ਕਿ ਸਾਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਤੇ ਆਪਣੇ ਪਿੰਡ ਦੇ ਸਿਹਤ ਵਿਭਾਗ ਦੇ ਸਟਾਫ, ਸਰਕਾਰੀ ਵੈਬਸਾਈਟ ਜਾਂ ਜਾਰੀ ਹੈਲਪ ਲਾਈਨ ਨੰਬਰ ਤੇ ਹੀ ਸੰਪਰਕ ਕਰਨ ਦੀ ਸਲਾਹ ਵੀ ਦਿੱਤੀ। ਇਸ ਮੌਕੇ ਉਹਨਾਂ ਨਾਲ ਸੁਧੀਰ ਧੀਰ ਬੀਈਈ, ਛਿੰਦਰਪਾਲ ਸਿੰਘ ਸਿਹਤ ਸੁਪਰਵਾਈਜਰ ਅਤੇ ਕੰਮਿਉਨਿਟੀ ਮੋਬਲਾਇਜਰ ਹਰਵਿੰਦਰ ਸਿੰਘ ਵੀ ਹਾਜਰ ਸਨ।

About Post Author

Share and Enjoy !

Shares

Leave a Reply

Your email address will not be published.