ਜਿੱਤ ਦੀ ਖ਼ੁਸ਼ੀ ’ਚ ਸ਼ੁਕਰਾਨੇ ਦੀ ਅਰਦਾਸ ਕਰਵਾਈ

Share and Enjoy !

Shares
ਲੌਂਗੋਵਾਲ (ਜਗਸੀਰ ਸਿੰਘ)  : ਹਲਕਾ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਅਰੋੜਾ ਦੀ ਹੋਈ ਰਿਕਾਰਡਤੋੜ ਜਿੱਤ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ’ਤੇ ਪਿੰਡ ਸ਼ੇਰੋਂ ਦੇ ਵਰਕਰਾਂ ਨੇ ਅੱਜ ਗੁਰਦੁਆਰਾ ਸੰਤ ਅਤਰ ਸਿੰਘ ਵਿਖੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਦਿਆਂ ਸ਼ੁਕਰਾਨੇ ਦੀ ਅਰਦਾਸ ਕਰਵਾਈ ਹੈ। ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਐਡ. ਹਰਪ੍ਰੀਤ ਸਿੰਘ ਸਿੱਧੂ, ਮੁਖ਼ਤਿਆਰ ਸਿੰਘ ਸਿੱਧੂ, ਸਤਿਗੁਰ ਸਿੰਘ, ਲਾਡੀ, ਜਸ ਸ਼ਰਮਾ, ਕੁਲਦੀਪ ਸਿੰਘ, ਨਾਨਕ ਸਿੰਘ, ਰੈਂਟੂ ਸਿੰਘ, ਚਿਤਵੰਤ ਸਿੰਘ ਕਾਲਾ, ਸਾਧੂ ਸਿੰਘ ਲਾਹੜ, ਨਰੰਜਣ ਸਿੰਘ ਨੰਜੀ, ਕਾਲਾ, ਜੋਤੀ ਸਿੰਘ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.