ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਨਹੀਂ ਛੱਡੇਗੀ ਕੋਈ ਕਮੀ : ਬ੍ਰਹਮ ਸ਼ੰਕਰ ਜਿੰਪਾ

Share and Enjoy !

Shares

-ਕੈਬਨਿਟ ਮੰਤਰੀ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ’ਤੇ ਅਰਪਿਤ ਕੀਤੇ ਸ਼ਰਧਾ ਦੇ ਫੁੱਲ
ਹੁਸ਼ਿਆਰਪੁਰ, 23 ਮਾਰਚ: ( ਤਰਸੇਮ ਦੀਵਾਨਾ ) : ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ’ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਰਧਾਂਜ਼ਲੀ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਵਲੋਂ ਸੰਜੋਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਇਕ ਵਿਅਕਤੀ ਨੂੰ ਆਪਣਾ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ, ਤਾਂ ਜੋ ਸ਼ਹੀਦਾਂ ਵਲੋਂ ਸਿਹਤਮੰਦ ਸਮਾਜ ਦੀ ਕਲਪਨਾ ਨੂੰ ਵਾਸਤਵਿਕਤਾ ਵਿਚ ਤਬਦੀਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆ ਦਾ ਮੁੱਲ ਕਦੇ ਵੀ ਮੋੜਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿਚ ਕੋਈ ਕਮੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਹਿੱਸੇਦਾਰੀ ਨਾਲ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਯਤਨਸ਼ੀਲ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਵੀਰ ਸਪੁੱਤਾਂ ਨੇ ਦੇਸ਼ ਨੂੰ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ, ਉਹ ਹਮੇਸ਼ਾਂ ਲੋਕਾਂ ਦੇ ਦਿਲਾਂ ਵਿਚ ਅਮਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਦੇ ਸ਼ਾਸਨ ਤੋਂ ਦੇਸ਼ ਨੂੰ ਆਜ਼ਾਦੀ ਦਿਲਾਉਣ ਲਈ ਬਲੀਦਾਨ ਦੇਣ ਵਾਲੇ ਪੁੱਤਰਾਂ ਪ੍ਰਤੀ ਦੇਸ਼ ਹਮੇਸ਼ਾਂ ਨਤਮਸਤਕ ਰਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲਿਆਂ ਨੂੰ ਭੁਲਾਇਆ ਨਹੀਂ ਜਾ ਸਕਦਾ ਬਲਕਿ ਸ਼ਹੀਦ ਹੀ ਸਾਡੀ ਵਿਰਾਸਤ ਹਨ ਅਤੇ ਸਾਡਾ ਸਮਾਜ ਹਮੇਸ਼ਾਂ ਇਨ੍ਹਾਂ ਦਾ ਰਿਣੀ ਰਹੇਗਾ।

ਫੋਟੋ ਮੁਨੀਰ

About Post Author

Share and Enjoy !

Shares

Leave a Reply

Your email address will not be published.