ਮੁੱਖ ਮੰਤਰੀ ਨੇ ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀ ਦੀ ਅਗਵਾਈ ’ਚ ਗੈਂਗਸਟਰ ਵਿਰੋਧੀ ਟਾਸਕ ਫੋਰਸ ਗਠਿਤ ਕਰਨ ਦਾ ਕੀਤਾ ਐਲਾਨ

Share and Enjoy !

Shares

– ਗੈਂਗਸਟਰਾਂ ਦੇ ਨੈੱਟਵਰਕ ਨਾਲ ਪ੍ਰਭਾਵਸਾਲੀ ਢੰਗ ਰਾਹੀਂ ਨਜਿੱਠਣ ਅਤੇ ਕਾਨੂੰਨ ਵਿਵਸਥਾ ਵਿੱਚ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਚੁੱਕਿਆ ਕਦਮ
ਚੰਡੀਗੜ (ਪੱਤਰ ਪ੍ਰੇਰਕ) : ਸੂਬਾ ਭਰ ਵਿੱਚ ਗੈਂਗਸਟਰਾਂ ਦੇ ਨੈੱਟਵਰਕ ਦਾ ਸਫਾਇਆ ਕਰਕੇ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਪੁਲਿਸ ਮੁਖੀ ਵੀ.ਕੇ. ਭਾਵਰਾ ਨੂੰ ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਗਠਿਤ ਕਰਨ ਦੇ ਨਿਰਦੇਸ ਦਿੱਤੇ ਹਨ। ਪੁਲਿਸ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਸੰਗਠਿਤ ਅਪਰਾਧ ਦੇ ਖਾਤਮੇ ਦੀ ਲੋੜ ‘ਤੇ ਜੋਰ ਦਿੰਦਿਆਂ ਕਿਹਾ ਕਿ ਪੁਲਿਸ ਤੰਤਰ ਵਿੱਚ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਉਣਾ ਮੁੱਖ ਤਰਜੀਹ ਹੈ। ਉਨਾਂ ਨੇ ਨਸ਼ਿਆਂ ਦੇ ਵਪਾਰ ਅਤੇ ਕਬੱਡੀ ਜਗਤ ਵਿੱਚ ਪਹਿਲਾਂ ਹੀ ਆਪਣੇ ਪੈਰ ਪਾਸਾਰ ਚੁੱਕੇ ਇਸ ਗਠਜੋੜ ਨੂੰ ਤੋੜਨ ਲਈ ਪੁਲਿਸ ਫੋਰਸ ਨੂੰ ਫੰਡਾਂ ਤੋਂ ਇਲਾਵਾ ਲੋੜੀਂਦੇ ਸਟਾਫ਼, ਨਵੀਨਤਮ ਸਾਜੋ-ਸਾਮਾਨ ਅਤੇ ਸੂਚਨਾ ਤਕਨਾਲੋਜੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏ.ਜੀ.ਟੀ.ਐਫ. ਦੇਸ ਵਿੱਚ ਅਜਿਹੀਆਂ ਵਿਸੇਸ ਯੂਨਿਟਾਂ ਦੀ ਤਰਜ ‘ਤੇ ਖੁਫੀਆ ਜਾਣਕਾਰੀ ਹਾਸਲ ਕਰਨਾ, ਕਾਰਵਾਈਆਂ ਕਰਨ, ਐਫ.ਆਈ.ਆਰਜ ਦਰਜ ਕਰਨ, ਜਾਂਚ ਅਤੇ ਮੁਕੱਦਮਾ ਚਲਾਉਣ ਦਾ ਕੰਮ ਕਰੇਗੀ। ਜ਼ਿਲਿਆਂ ਦੇ ਪੁਲੀਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ ਨੂੰ ਸੰਗਠਿਤ ਅਪਰਾਧਾਂ ਵਿਰੁੱਧ ਆਪਸੀ ਤਾਲਮੇਲ ਨਾਲ ਯਤਨ ਕਰਨ ਦੇ ਨਿਰਦੇਸ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਭਰ ਵਿੱਚ ਸੰਗਠਿਤ ਅਪਰਾਧਾਂ ਵਿਰੁੱਧ ਕਾਰਵਾਈ ਕਰਨ ਲਈ ਸੂਬਾ ਪੱਧਰੀ ਅਧਿਕਾਰ ਖੇਤਰ ਵਾਲੇ ਨਵੇਂ ਥਾਣਿਆਂ ਨੂੰ ਜਲਦ ਹੀ ਨੋਟੀਫਾਈ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਦੇ ਮਨਾਂ ਵਿੱਚ ਗੈਂਗਸਟਰਾਂ ਵੱਲੋਂ ਫੈਲਾਈ ਦਹਿਸਤ ਨੂੰ ਦੂਰ ਕੀਤਾ ਜਾ ਸਕੇ। ਮਾਨ ਨੇ ਸਪੱਸਟ ਤੌਰ ‘ਤੇ ਕਿਹਾ ਕਿ ਉਨਾਂ ਨੇ ਸੂਬੇ ਦੀਆਂ ਵੱਖ-ਵੱਖ ਜੇਲਾਂ ‘ਚ ਬੰਦ ਗੈਂਗਸਟਰਾਂ ਦੀਆਂ ਗਤੀਵਿਧੀਆਂ ‘ਤੇ ਸਖਤ ਨਜਰ ਰੱਖਣ ਲਈ ਜੇਲ ਵਿਭਾਗ ਨੂੰ ਪਹਿਲਾਂ ਹੀ ਨਿਰਦੇਸ ਦਿੱਤੇ ਹਨ ਅਤੇ ਇਸ ਸਬੰਧ ਵਿਚ ਕਿਸੇ ਵੀ ਤਰਾਂ ਦੀ ਢਿੱਲ ਬਰਦਾਸਤ ਨਹੀਂ ਕੀਤੀ ਜਾਵੇਗੀ। ਸੰਗਰੂਰ ਜ਼ਿਲੇ ਵਿੱਚ ਅਪਰਾਧ ਦੀ ਦਰ ਵਿੱਚ ਭਾਰੀ ਗਿਰਾਵਟ ਲਿਆਉਣ ਸਬੰਧੀ ਆਪਣਾ ਨਿੱਜੀ ਤਜਰਬਾ ਸਾਂਝਾ ਕਰਦਿਆਂ ਮਾਨ ਨੇ ਕਿਹਾ ਕਿ ਬਤੌਰ ਸੰਸਦ ਮੈਂਬਰ ਉਨਾਂ ਨੇ ਆਪਣੇ ਐਮ.ਪੀ. ਫੰਡ ਵਿੱਚੋਂ ਜ਼ਿਲੇ ਦੇ ਪ੍ਰਮੁੱਖ ਕਸਬਿਆਂ ਵਿੱਚ ਸਥਾਨਕ ਪੁਲਿਸ ਸਟੇਸਨਾਂ ਨਾਲ ਜੁੜੇ ਵਾਈ-ਫਾਈ ਸੀਸੀਟੀਵੀ ਕੈਮਰੇ ਲਾਉਣ ਦੀ ਪਹਿਲਕਦਮੀ ਕੀਤੀ ਹੈ। ਭਗਵੰਤ ਮਾਨ ਨੇ ਕਿਹਾ, “ਇਸ ਪ੍ਰਾਜੈਕਟ ਤਹਿਤ ਬਹੁਤ ਘੱਟ ਕੀਮਤ ‘ਤੇ ਹਾਈ-ਰੈਜੋਲਿਊਸਨ ਕੈਮਰੇ ਲਗਾਏ ਗਏ ਸਨ, ਜਿਨਾਂ ਨੇ 24 ਘੰਟੇ ਨਿਗਰਾਨੀ ਨੂੰ ਯਕੀਨੀ ਬਣਾ ਕੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਹੈ।“ ਰੋਜ਼ਾਨਾ ਵਾਪਰਦੇ ਘਾਤਕ ਸੜਕ ਹਾਦਸਿਆਂ ਕਾਰਨ ਕਈ ਕੀਮਤੀ ਜਾਨਾਂ ਚਲੇ ਜਾਣ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮਾਨ ਨੇ ਕਿਹਾ ਕਿ ਇਨਾਂ ਹਾਦਸਿਆਂ ਕਾਰਨ ਹਰੇਕ ਸਾਲ 5500 ਤੋਂ ਵੱਧ ਜਾਨਾਂ ਚਲੀਆਂ ਜਾਂਦੀਆਂ ਹਨ ਅਤੇ 1.5 ਲੱਖ ਦੇ ਕਰੀਬ ਲੋਕ ਇਸ ਕਾਰਨ ਜਖਮੀ ਹੋ ਜਾਂਦੇ ਹਨ। ਉਨਾਂ ਡੀ.ਜੀ.ਪੀ. ਨੂੰ ਕਿਹਾ ਕਿ ਉਹ ਹਾਈਵੇ ਪੈਟਰੋਲਿੰਗ ਪੁਲਿਸ ਦਾ ਇੱਕ ਵੱਖਰਾ ਵਿੰਗ ਬਣਾਉਣ ਲਈ ਇੱਕ ਵਿਆਪਕ ਤਜਵੀਜ ਲੈ ਕੇ ਆਉਣ ਤਾਂ ਕਿ ਟ੍ਰੈਫਿਕ ਜਾਮ ਨੂੰ ਪ੍ਰਭਾਵਸਾਲੀ ਢੰਗ ਨਾਲ ਕੰਟਰੋਲ ਕਰਨ ਦੇ ਨਾਲ-ਨਾਲ ਦੁਰਘਟਨਾ ਪੀੜਤਾਂ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ ਜਿਸ ਨਾਲ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਉਨਾਂ ਅੱਗੇ ਕਿਹਾ ਕਿ ਮਸਹੂਰ ਟੀ.ਵੀ. ਹਸਤੀ ਜਸਪਾਲ ਭੱਟੀ ਦੀ ਸੜਕ ਹਾਦਸੇ ਵਿੱਚ ਮੌਤ ਤੋਂ ਬਾਅਦ 136 ਬਲੈਕ ਸਪਾਟਸ (ਦੁਰਘਟਨਾਗ੍ਰਸਤ ਥਾਵਾਂ) ਦੀ ਪਛਾਣ ਕੀਤੀ ਗਈ ਸੀ ਪਰ ਬਦਕਿਸਮਤੀ ਨਾਲ ਜਮੀਨੀ ਪੱਧਰ ‘ਤੇ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਉਨਾਂ ਨੇ ਹਰੇਕ ਪੁਲਿਸ ਵਾਹਨ ਵਿੱਚ ਇੱਕ ਫਸਟ ਏਡ ਕਿੱਟ ਰੱਖਣ ਦੀ ਲੋੜ ‘ਤੇ ਵੀ ਜੋਰ ਦਿੱਤਾ ਤਾਂ ਜੋ ਲੋੜ ਪੈਣ ਉਤੇ ਸੜਕ ‘ਤੇ ਹੀ ਕਿਸੇ ਵੀ ਜਖਮੀ ਨੂੰ ਡਾਕਟਰੀ ਸਹਾਇਤਾ ਦਿੱਤੀ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਫੀਲਡ ਅਤੇ ਹੈੱਡਕੁਆਰਟਰ ਵਿੱਚ ਤਾਇਨਾਤ ਸਾਰੇ ਪੁਲਿਸ ਅਧਿਕਾਰੀਆਂ ਨੂੰ ਸਮੇਂ ਦੇ ਪਾਬੰਦ ਰਹਿਣ ਅਤੇ ਅਨੁਸਾਸਨ ਬਣਾਈ ਰੱਖਣ ਲਈ ਕਿਹਾ ਤਾਂ ਜੋ ਲੋਕਾਂ ਦਾ ਵਿਸਵਾਸ ਜਿੱਤਿਆ ਜਾ ਸਕੇ। ਉਨਾਂ ਕਿਹਾ ਕਿ ਇਸ ਨਾਲ ਪੁਲਿਸ ਬਲ ਨੂੰ ਆਪਣਾ ਅਕਸ ਸੁਧਾਰਨ ਵਿੱਚ ਮਦਦ ਮਿਲੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਡੀ.ਜੀ.ਪੀ. ਵੀ.ਕੇ. ਭਾਵਰਾ ਨੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਸਮੁੱਚਾ ਪੁਲਿਸ ਬਲ ਆਮ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਪੂਰੀ ਲਗਨ, ਇਮਾਨਦਾਰੀ ਅਤੇ ਪੇਸੇਵਰ ਵਚਨਬੱਧਤਾ ਨਾਲ ਆਪਣੀ ਡਿਊਟੀ ਨਿਭਾਏਗਾ। ਵਿਸੇਸ ਡੀ.ਜੀ.ਪੀ. ਇੰਟੈਲੀਜੈਂਸ ਪ੍ਰਬੋਧ ਕੁਮਾਰ ਵੱਲੋਂ ਆਪਣੀ ਸੰਖੇਪ ਪੇਸਕਾਰੀ ਦੌਰਾਨ ਸਾਈਬਰ ਅਪਰਾਧਾਂ ਕਾਰਨ ਕਾਨੂੰਨ ਵਿਵਸਥਾ ਸਬੰਧੀ ਉਭਰਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪੁਲਿਸ ਵਿਭਾਗ ਦੀਆਂ ਵੱਖ-ਵੱਖ ਮੰਗਾਂ ਰੱਖੀਆਂ ਗਈਆਂ, ਜਿਸ ਦਾ ਹਵਾਲਾ ਦਿੰਦਿਆਂ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਦੱਸਿਆ ਕਿ ਉਹ ਪਹਿਲਾਂ ਹੀ ਇਨਾਂ ਮੁੱਦਿਆਂ ਤੋਂ ਜਾਣੂ ਹਨ ਅਤੇ ਉਨਾਂ ਨੇ ਡੀ.ਜੀ.ਪੀ. ਭਾਵਰਾ ਨੂੰ ਵਿੱਤ ਵਿਭਾਗ ਕੋਲ ਇੱਕ ਮੁਕੰਮਲ ਪ੍ਰਸਤਾਵ ਭੇਜਣ ਲਈ ਕਿਹਾ ਤਾਂ ਜੋ ਸੂਬੇ ਦੇ ਸਾਲਾਨਾ ਬਜਟ ਵਿੱਚ ਇਸ ਸਬੰਧੀ ਲੋੜੀਂਦੇ ਬਜਟ ਦੀ ਵੰਡ ਕੀਤੀ ਜਾ ਸਕੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਗੌਰਵ ਯਾਦਵ ਤੋਂ ਇਲਾਵਾ ਸਾਰੇ ਡੀ.ਜੀ.ਪੀ., ਵਿਸੇਸ ਡੀ.ਜੀ.ਪੀ., ਏ.ਡੀ.ਜੀ.ਪੀ., ਆਈ.ਜੀ., ਡੀ.ਆਈ.ਜੀ., ਪੁਲਿਸ ਕਮਿਸ਼ਨਰ, ਏ.ਆਈ.ਜੀ. ਅਤੇ ਐਸ.ਐਸ.ਪੀ ਸਾਮਲ ਸਨ।

About Post Author

Share and Enjoy !

Shares

Leave a Reply

Your email address will not be published.