ਕਾਰਪੋਰੇਸ਼ਨ ਦੀ ਮਾੜੀ ਕਾਰਗੁਜਾਰੀ ਦੇ ਚਲਦਿਆਂ ਫਿਰ ਕੂੜੇ ਦਾ ਢੇਰ ਬਣਿਆ ਫਗਵਾੜਾ – ਖੋਸਲਾ

Share and Enjoy !

Shares

ਫਗਵਾੜਾ (ਸ਼ਿਵ ਕੋੜਾ) : ਸ਼ਹਿਰ ਦੇ ਵੱਖ-ਵੱਖ ਡੰਪਾਂ ਉੱਪਰ ਲੱਗੇ ਕੂੜੇ ਦੇ ਢੇਰਾਂ ਦਾ ਜਿਕਰ ਕਰਦਿਆਂ ਭਾਜਪਾ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਇਕ ਵਾਰ ਫਿਰ ਕਾਰਪੋਰੇਸ਼ਨ ਦੀ ਮਾੜੀ ਕਾਰਗੁਜਾਰੀ ਨੂੰ ਸਵਾਲਾਂ ਦੇ ਘੇਰੇ ਵਿਚ ਲੈਂਦਿਆਂ ਕਿਹਾ ਕਿ ਪੰਜਾਬ ਵਿਚ ਬੇਸ਼ਕ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ ਪਰ ਅਫਸਰਸ਼ਾਹੀ ਦੀ ਕਾਰਗੁਜਾਰੀ ਵਿਚ ਕੋਈ ਸੁਧਾਰ ਹੁੰਦਾ ਨਜ਼ਰ ਨਹੀਂ ਆ ਰਿਹਾ। ਨਿਗਮ ਕਮੀਸ਼ਨਰ ਦੀ ਉਦਾਸੀਨਤਾ ਦੇ ਚਲਦਿਆਂ ਸ਼ਹਿਰ ਇਕ ਵਾਰ ਫਿਰ ਕੂੜੇ ਦਾ ਢੇਰ ਬਣ ਕੇ ਰਹਿ ਗਿਆ ਹੈ। ਨਿਗਮ ਦੇ ਫਾਇਰ ਸਟਾਫ, ਬਿਜਲੀ ਮੁਲਾਜਮ, ਮਾਲੀ ਤੇ ਡਰਾਈਵਰਾਂ ਨੂੰ ਤਨਖਾਹਾਂ ਦਾ ਭੁਗਤਾਨ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਸ੍ਰੀ ਮਨਸਾ ਦੇਵੀ ਮਾਤਾ ਦਾ ਮੇਲਾ ਸ਼ੁਰੂ ਹੋਣ ਵਾਲਾ ਹੈ ਪਰ ਨਾ ਤਾਂ ਸਟਰੀਟ ਲਾਈਟਾਂ ਠੀਕ ਕਰਵਾਈਆਂ ਜਾ ਰਹੀਆਂ ਹਨ ਤੇ ਨਾ ਹੀ ਸਤਨਾਮਪੁਰਾ, ਹਦੀਆਬਾਦ ਰੋਡ ਦੀ ਮਾੜੀ ਹਾਲਤ ਨੂੰ ਸੁਧਾਰਣ ਲਈ ਕੋਈ ਕਦਮ ਚੁੱਕਿਆ ਜਾ ਰਿਹਾ। ਹਲਕਾ ਵਿਧਾਇਕ ਦੂਸਰੀ ਵਾਰ ਚੁਣੇ ਜਾਣ ਤੋਂ ਬਾਅਦ ਨਮੋਸ਼ੀ ਵਿਚ ਹਨ ਕਿਉਂਕਿ ਕਾਂਗਰਸ ਦੀ ਸਰਕਾਰ ਨਹੀਂ ਰਹੀ ਤੇ ਝਾੜੂ ਵਾਲਿਆਂ ਤੇ ਜੋਰ ਨਹੀਂ ਚੱਲਦਾ। ਸਾਬਕਾ ਮੇਅਰ ਨੇ ਭਗਵੰਤ ਮਾਨ ਸਰਕਾਰ ਨੂੰ ਵੀ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਗਰੰਟੀਆਂ ਵੰਡਣ ਵਾਲੀ ਆਮ ਆਦਮੀ ਪਾਰਟੀ ਦੇ ਸੁਰ ਹੁਣ ਸੱਤਾ ਵਿੱਚ ਆਉਂਦਿਆਂ ਹੀ ਬਦਲ ਗਏ ਹਨ। ਅਠਾਰਾਂ ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਸੂਬੇ ਵਿਚ ਆਪ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਕ ਹਜਾਰ ਰੁਪਏ ਪ੍ਰਤੀ ਮਹੀਨਾ ਭੱਤੇ ਦੀ ਉਡੀਕ ਕਰ ਰਹੀਆਂ ਹਨ। ਬਿਜਲੀ ਖਪਤਕਾਰਾਂ ਨੂੰ ਹਰ ਮਹੀਨੇ ਤਿੰਨ ਸੌ ਫਰੀ ਯੁਨਿਟ ਦਾ ਵਾਅਦਾ ਹਵਾਈ ਸਿੱਧ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਲਵਾਰਿਸ ਛੱਡ ਕੇ ਅਰਵਿੰਦ ਕੇਜਰੀਵਾਲ ਦੇ ਨਾਲ ਗੁਜਰਾਤ ਦੀ ਸੈਰ ਕਰ ਰਹੇ ਹਨ। ਅਰੁਣ ਖੋਸਲਾ ਨੇ ਕਿਹਾ ਕਿ ਪਿਛਲੀ ਵਾਰ ਪੰਜਾਬ ਦੇ ਲੋਕ ਕਾਂਗਰਸ ਦੇ ਝੂਠੇ ਲਾਰਿਆਂ ਵਿਚ ਫਸ ਕੇ ਪਛਤਾਏ ਸੀ ਅਤੇ ਹੁਣ ਜਲਦੀ ਹੀ ਆਪ ਪਾਰਟੀ ਦੀਆਂ ਝੂਠੀਆਂ ਗਰੰਟੀਆਂ ਦੀ ਸੱਚਾਈ ਵੀ ਲੋਕਾਂ ਦੇ ਸਾਹਮਣੇ ਆ ਜਾਵੇਗੀ।

About Post Author

Share and Enjoy !

Shares

Leave a Reply

Your email address will not be published.