ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਨਵੀਂ ਦਿੱਲੀ ਵਿਖੇ ਕੀਤੀ ਪੰਜਾਬ ਕਾਂਗਰਸ ਦੀ ਨਵੀਂ ਟੀਮ ਨਾਲ ਮੁਲਾਕਾਤ

Share and Enjoy !

Shares

ਪਾਰਟੀਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਾਂਗੇ: ਵਿਕਰਮਜੀਤ ਚੌਧਰੀ

ਨਵੀਂ ਦਿੱਲੀ|  ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੀ ਨਵ-ਨਿਯੁਕਤ ਟੀਮ ਨਾਲ ਮੁਲਾਕਾਤ ਕੀਤੀ, ਜਿਸ ਵਿੱਚ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅਤੇ ਕਾਂਗਰਸ ਵਿਧਾਇਕ ਦਲ ਦੇ ਡਿਪਟੀ ਲੀਡਰ ਡਾ. ਰਾਜ ਕੁਮਾਰ ਚੱਬੇਵਾਲ ਸ਼ਾਮਲ ਹਨ। ਇਸ ਮੌਕੇ ਏ.ਆਈ.ਸੀ.ਸੀ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਸਨ। ਵਿਧਾਇਕ ਚੌਧਰੀ ਨੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਨਵੀਂ ਟੀਮ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕਰੇਗੀ ਅਤੇ ਪੰਜਾਬੀਆਂ ਦੇ ਹੱਕਾਂ ਲਈ ਲੜੇਗੀ। ਉਹਨਾਂ ਆਖਿਆ ਪੰਜਾਬ ਕਾਂਗਰਸ ਦੀ ਅਗਵਾਈ ਕਰਨ ਵਾਸਤੇ ਇੱਕ ਸ਼ਾਨਦਾਰ ਟੀਮ ਨਿਯੁਕਤ ਕਰਨ ਲਈ ਮੈਂ ਕਾਂਗਰਸ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਜੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਅਤੇ ਸਾਰੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਾ ਹਾਂ। ਮੈਨੂੰ ਯਕੀਨ ਹੈ ਕਿ ਨਵੀਂ ਟੀਮ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਅਤੇ ਪੰਜਾਬੀਆਂ ਦੇ ਹੱਕਾਂ ਲਈ ਲੜਨ ਲਈ ਸਖ਼ਤ ਮਿਹਨਤ ਕਰੇਗੀ।”  ਵਿਧਾਇਕ ਚੌਧਰੀ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦਾ ਵਿਕਾਸ ਪਹਿਲੀ ਤਰਜੀਹ ਹੈ। “ਅਸੀਂ ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਉਸਾਰੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ। ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ਸੂਬੇ ਦੀ ਤਰੱਕੀ ਵਾਸਤੇ ਸਾਰਿਆਂ ਨਾਲ ਮਿਲ ਕੇ ਕੰਮ ਕਰੇਗੀ।”

About Post Author

Share and Enjoy !

Shares

Leave a Reply

Your email address will not be published.