(ਸ਼ਿਵ ਕੋੜਾ/ਚੈਕ ਪੋਸਟ) ਫਗਵਾੜਾ। ਦਲਿਤ ਸਮਾਜ ਦੇ ਲੋਕਾਂ ਨੂੰ ਬਾਬਾ ਸਾਹਿਬ ਡਾਕਟਰ ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਹਨਾਂ ਦੇ ਮਿਸ਼ਨ ਨੂੰ ਹੋਰ ਅੱਗੇ ਲਿਜਾਣ ਲਈ ਕੰਮ ਕਰਨਾ ਚਾਹੀਦਾ ਹੈ। ਉਕਤ ਸ਼ਬਦ ਡਾਕਟਰ ਬੀ ਆਰ ਅੰਬੇਡਕਰ ਰਾਸ਼ਟਰੀ ਐਵਾਰਡ ਨਾਲ ਸਨਮਾਨਿਤ ਉੱਘੇ ਸਮਾਜ ਸੇਵਕ ਤੇ ਸਾਹਿਤਕਾਰ ਜਸਵਿੰਦਰ ਢੱਡਾ ਫਗਵਾੜਾ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਨ ਦੀਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਦਿੰਦੇ ਕਹੇ। ਢੱਡਾ ਨੇ ਅੱਗੇ ਕਿਹਾ ਕਿ ਔਰਤਾਂ ਸਮਾਜਿਕ ਬੁਰਾਈਆਂ ਖਤਮ ਕਰਨ ਲਈ ਪਹਿਲਕਦਮੀ ਕਰਨ ਤੇ ਨਵੇਂ ਨਰੋਏ ਸਮਾਜ ਦੀ ਉਸਾਰੀ ‘ਚ ਆਪਣਾ ਅਹਿਮ ਯੋਗਦਾਨ ਪਾਉਣ। ਉਹਨਾਂ ਕਿਹਾ ਕਿ ਸਾਨੂੰ ਦਲਿਤ ਸਮਾਜ ਨੂੰ ਉੱਚਾ ਚੁੱਕਣ ਲਈ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਡਕਰ ਵੱਲੋਂ ਦਰਸਾਏ ਰਾਹ ਤੇ ਚੱਲਣ ਦੀ ਲੋੜ ਹੈ ਤੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਖੂਬਸੂਰਤ ਸਮਾਜ ਦੀ ਉਸਾਰੀ ਲਈ ਉੱਚੀਆਂ ਸੁੱਚੀਆਂ ਕਦਰਾਂ ਕੀਮਤਾ ਕਾਇਮ ਕਰਨ ਦੀ ਜਰੂਰਤ ਹੈ। ਢੱਡਾ ਨੇ ਅੱਗੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਡਕਰ ਇਕੱਲੇ ਦਲਿਤਾਂ ਦੇ ਮਸੀਹਾ ਨਹੀਂ ਸਗੋਂ ਪੂਰੇ ਭਾਰਤ ਦੇ ਮਸੀਹਾ ਸਨ ਜਿਨਾਂ ਨੇ ਪੂਰੇ ਭਾਰਤ ਦਾ ਸੰਵਿਧਾਨ ਲਿਖਿਆ। ਢੱਡਾ ਨੇ ਅੱਗੇ ਕਿਹਾ ਕਿ ਜਾਤ ਪਾਤ ਵਿਤਕਰੇ ਹਜਾਰਾਂ ਸਾਲ ਪੁਰਾਣੇ ਕੋਹੜ ਨੂੰ ਖਤਮ ਕਰਨ ਲਈ ਹੋਰਨਾਂ ਤੋਂ ਇਲਾਵਾ ਭਗਵਾਨ ਬੁੱਧ ਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਨੇ ਘੋਰ ਸੰਘਰਸ਼ ਕੀਤਾ। ਅਜੋਕੇ ਦੌਰ ਵਿੱਚ ਡਾਕਟਰ ਬੀ ਆਰ ਅੰਬੇਡਕਰ ਜੀ ਨੇ ਬੜਾ ਜੋਰ ਲਾਇਆ । ਢੱਡਾ ਨੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਡਕਰ ਨੇ ਨਾਰੀ ਜਾਤੀ ਨੂੰ ਵੋਟ ਦਾ ਅਧਿਕਾਰ ਲੈ ਕੇ ਦਿੱਤਾ। ਆਓ ਅੱਜ ਆਪਾ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਨ ਤੇ ਪ੍ਰਾਣ ਕਰੀਏ ਕਿ ਉਹਨਾਂ ਦੈ ਮਿਸ਼ਨ ਦੇ ਪੂਰਨਿਆਂ ਤੇ ਚੱਲੀਏ।