ਸੁਖਚੈਨਆਣਾ ਸਾਹਿਬ ਵਿਖੇ ਨਤਮਸਤਕ ਹੋਏ ਡਾ.ਪਰਹਾਰ ਅਤੇ ਸਾਥੀਆਂ ਨੂੰ ਕੀਤਾ ਸਨਮਾਨਤ

Share and Enjoy !

Shares

ਫਗਵਾੜਾ (ਸ਼ਿਵ ਕੋੜਾ) ਇਤਿਹਾਸਕ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਪਹੁੰਚੇ ਆਮ ਆਦਮੀ ਪਾਰਟੀ ਜਿਲ੍ਹਾ ਕਪੂਰਥਲਾ ਦੇ ਸਹਿ ਸਕੱਤਰ ਡਾ. ਜਤਿੰਦਰ ਸਿੰਘ ਪਰਹਾਰ ਤੇ ਉਹਨਾਂ ਦੇ  ਸਾਥੀਆਂ ਕੈਵਿਨ ਸਿੰਘ ਯੂਥ ਪ੍ਰਧਾਨ ਫਗਵਾੜਾ, ਸੋਨੀ ਵਾਲੀਆ ਤੇ ਬਲਜੀਤ ਸਿਘ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ ਇਸ ਮੌਕੇ ਡਾ.ਜਤਿਦਰ ਸਿੰਘ ਪਰਹਾਰ ਨੇ ਸਮੂਹ  ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀ ਵਧਾਈ  ਦਿੱਤੀ  ਡਾ. ਪਰਹਾਰ ਤੇ ਉਹਨਾਂ ਦੇ ਸਾਥੀਆਂ ਨੂੰ ਸ੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਸਰਵਣ ਸਿੰਘ ਕੁਲਾਰ ਅਤੇ ਪ੍ਰਬੰਧਕਾਂ ਵਲੋਂ ਗੁਰੂ  ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਤ ਵੀ ਕੀਤਾ ਗਿਆ।

About Post Author

Share and Enjoy !

Shares

Leave a Reply

Your email address will not be published.