222 ਮਰੀਜਾਂ ਦਾ ਚੈਕਅਪ ਕਰਕੇ ਫਰੀ ਦਵਾਈਆਂ ਦਿੱਤੀਆਂ

Share and Enjoy !

Shares

ਫਗਵਾੜਾ (ਸ਼ਿਵ ਕੋੜਾ) : ਡਾਇਰੈਕਟਰ ਆਯੁਰਵੈਦਾ ਪੰਜਾਬ ਦੇ ਹੁਕਮਾਂ ਅਨੁਸਾਰ ਜਿਲ੍ਹਾ ਆਯੁਰਵੈਦਿਕ ਤੇ ਯੁਨਾਨੀ ਅਫਸਰ ਡਾ. ਮੁਰਸ਼ਿਦ ਇਮਾਮ ਦੀ ਯੋਗ ਅਗਵਾਈ ਹੇਠ ਜੀ.ਏ.ਡੀ. ਰਾਣੀਪੁਰ ਵਿਖੇ ਫਰੀ ਆਯੁਰਵੈਦਿਕ ਕੈਂਪ ਲਗਾਇਆ ਗਿਆ। ਕੈਂਪ ਵਿਚ ਡਾ. ਜਸਪਾਲ ਸਿੰਘ ਅਤੇ ਡਾ. ਗੁਰਦੀਪ ਸਿੰਘ ਏ.ਐਸ.ਓ. ਤੋਂ ਇਲਾਵਾ ਨਰਿੰਦਰ ਕੌਰ ਦੀ ਟੀਮ ਨੇ ਕੁੱਲ 222 ਮਰੀਜਾਂ ਦਾ ਮੁਆਇਨਾ ਕਰਕੇ ਵੱਖ ਵੱਖ ਬਿਮਾਰੀਆਂ ਨਾਲ ਸਬੰਧਤ ਜਰੂਰੀ ਹਦਾਇਤਾਂ ਅਤੇ ਲੋੜਵੰਦਾਂ ਨੂੰ ਫਰੀ ਦਵਾਈਆਂ ਦਵਾਈਆਂ ਦਿੱਤੀਆਂ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਡਾ. ਗੁਰਦੀਪ ਸਿੰਘ ਏ.ਐਸ.ਓ. ਨੇ ਦੱਸਿਆ ਕਿ ਆਯੁਰਵੈਦਿਕ ਇਕ ਪ੍ਰਾਚੀਨ ਇਲਾਜ ਪ੍ਰਣਾਲੀ ਹੈ। ਆਯੁਰਵੈਦਿਕ ਦਵਾਈਆਂ ਜੜੀਆਂ ਬੂਟੀਆਂ ਨਾਲ ਤਿਆਰ ਕੀਤੀਆਂ ਜਾਂਦੀਆਂ ਹਨ ਜਿਹਨਾਂ ਦਾ ਸ਼ਰੀਰ ਉੱਪਰ ਮਾੜਾ ਪ੍ਰਭਾਵ ਨਹੀਂ ਹੁੰਦਾ ਤੇ ਇਹ ਬਿਮਾਰੀ ਨੂੰ ਜੜੋਂ ਖਤਮ ਕਰਦੀਆਂ ਹਨ।

About Post Author

Share and Enjoy !

Shares

Leave a Reply

Your email address will not be published.