ਪੈਰਾਮਾਊਂਟ ਪਬਲਿਕ ਸਕੂਲ ਵਿਖੇ ਧਰਤੀ ਦਿਵਸ ਮਨਾਇਆ

Share and Enjoy !

Shares

(ਜਗਸੀਰ ਲੌਂਗੋਵਾਲ) ਚੀਮਾਂ ਮੰਡੀ। ਜਿਲੇ ਦੀ ਨਾਮਵਰ ਵਿੱਦਿਅਕ ਸੰਸਥਾ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਧਰਤੀ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਵਾਤਾਵਰਨ ਦੀ ਸੁਰੱਖਿਆ ਲਈ ਸਕੂਲ ਵਿੱਚ ਕਈ ਤਰਾਂ ਦੇ ਪੌਦੇ ਲਗਾਏ। ਇਸ ਸਮੇਂ ਸਕੂਲ ਦੇ ਐੱਮ.ਡੀ. ਸ. ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਰੁੱਖਾਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੂਟੇ ਸਾਡੀ ਜਿੰਦਗੀ ਵਿੱਚ ਇੱਕ ਬਹੁਤ ਹੀ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ। ਉਹਨਾਂ ਦੱਸਿਆਂ ਕਿ ਧਰਤੀ ਦਿਵਸ ਪਹਿਲੀ ਵਾਰ 22 ਅਪ੍ਰੈਲ, 1970 ਵਿੱਚ ਅਮਰੀਕਾ ’ਚ ਮਨਾਇਆ ਗਿਆ, ਜਿਸ ਦਾ ਉਦੇਸ਼ ਵਾਤਾਵਰਨ ਦੇ ਸੁਧਾਰ ਲਈ ਬਣਾਈਆਂ ਨੀਤੀਆਂ ਨੂੰ ਅਮਲ ’ਚ ਲਿਆਉਣ ਅਤੇ ਵਿਸ਼ਵ ’ਚ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਉਨਾਂ ਸਾਰੇ ਬੱਚਿਆਂ ਨੁੰ ਆਪਣੇ ਆਲੇ-ਦੁਆਲੇ ਰੁੱਖ ਲਗਾਉਣ ਅਤੇ ਸਫ਼ਾਈ ਰੱਖਣ ਲਈ ਵੀ ਕਿਹਾ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ, ਮੈਡਮ ਸਵਰਨ ਕੌਰ ਅਤੇ ਕੋਆਰਡੀਨੇਟਰ ਰੂਬਲ ਕੌਰ ਸ਼ਾਮਿਲ ਸਨ।

About Post Author

Share and Enjoy !

Shares

Leave a Reply

Your email address will not be published.