ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਪੰਜਾਬ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ, ਦਿੱਤਾ ਮੰਗ ਪੱਤਰ 

Share and Enjoy !

Shares

– ਮਾਮਲਾ ਸ਼੍ਰੀ ਗੁਰੂ ਰਵਿਦਾਸ ਮੰਦਿਰ ਤੁਗਲਕਾਬਾਦ ਦਾ –

– ਸ਼੍ਰੀ ਗੁਰੂ ਰਵਿਦਾਸ ਮੰਦਿਰ ਤੁਗਲਕਾਬਾਦ ਦੀ ਜਮੀਨ ਸੰਗਤਾਂ ਹਵਾਲੇ ਕੀਤੀ ਜਾਵੇ : ਸੰਤ ਕੁਲਵੰਤ ਰਾਮ

– ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਦਿਹਾੜਾ ਸਰਕਾਰ ਭਾਰਤ ਪੱਧਰ ’ਤੇ ਮਨਾਏ : ਸੰਤਾਂ ਸਮਾਜ

(ਰਣਜੀਤ ਕਲਸੀ) ਦਿੱਲੀ/ਫਗਵਾੜਾ।

ਦਿੱਲੀ ਦੇ ਤੁਗਲਕਾਬਾਦ ਸਥਿਤ ਸ਼੍ਰੀ ਗੁਰੂ ਰਵਿਦਾਸ ਮੰਦਿਰ ਨੂੰ ਡੀ.ਡੀ.ਏ ਨੇ ਸੁਪਰੀਮ ਕੋਰਟ ਦਾ ਸਹਾਰਾ ਲੈ ਕੇ ਖੁਰਦ ਬੁਰਦ ਕਰ ਦਿੱਤਾ ਸੀ ਜਿਸ ਨੂੰ ਕਰੀਬ 4 ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਸਰਕਾਰ ਤੇ ਪ੍ਰਸ਼ਾਸ਼ਨ ਵੱਲੋਂ ਹੱਲੇ ਤੱਕ ਸ਼੍ਰੀ ਗੁਰੂ ਰਵਿਦਾਸ ਮੰਦਿਰ ਦੀ ਪੂਰੀ ਜਮੀਨ ਸੰਗਤਾਂ ਨੂੰ ਵਾਪਸ ਨਹੀਂ ਕੀਤੀ, ਜਿਸ ਨਾਲ ਸੰਗਤਾਂ ਵਿੱਚ ਕਾਫੀ ਰੋਸ਼ ਪਾਇਆ ਜਾ ਰਿਹਾ ਹੈ। ਸੁੱਤੀ ਸਰਕਾਰ ਨੂੰ ਜਗਾਉਣ ਲਈ ਧਰਨੇ ਮੁਜ਼ਾਹਿਰੇ ਵੀ ਲਗਾਏ ਗਏ ਤੇ ਪੰਜਾਬ ਸਰਕਾਰ ਸਮੇਤ ਕੇਂਦਰ ਦੀ ਭਾਜਪਾ ਨੂੰ ਮੰਦਿਰ ਦੀ ਉਸਾਰੀ ਲਈ ਮੰਗ ਪੱਤਰ ਵੀ ਦਿੱਤੇ ਗਏ ਪਰ ਕਿਸੇ ਨੇ ਵੀ ਇਸ ਤੇ ਗੌਰ ਨਹੀਂ ਕੀਤਾ ਗਿਆ।

ਪਿਛਲੇ ਦਿਨੀਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੀਆਂ ਸਮੂਹ ਗੁਰੂ ਰਵਿਦਾਸ ਧਾਰਮਿਕ ਜੱਥੇਬੰਦੀਆਂ ਅਤੇ ਸਿੱਖ ਜੱਥੇਬੰਦੀਆਂ ਦੇ ਆਗੂਆਂ ਨਾਲ ਵਿਸ਼ੇਸ਼ ਵਾਰਤਾ ਕੀਤੀ ਅਤੇ ਵਿਚਾਰ ਚਰਚਾਵਾਂ ਕੀਤੀਆਂ ਗਈਆਂ। ਇਸ ਦੌਰਾਨ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ, ਜਨਰਲ ਸਕੱਤਰ ਸੰਤ ਨਿਰਮਲ ਸਿੰਘ ਅਵਾਦਾਨ, ਖਜਾਨਚੀ ਸੰਤ ਜਸਵਿੰਦਰ ਸਿੰਘ ਡਾਂਡੀਆਂ ਅਤੇ ਗੁਰੂ ਰਵਿਦਾਸ ਟਾਇਗਰ ਫੋਰਸ ਦੇ ਪ੍ਰਧਾਨ ਜੱਸੀ ਤਲ੍ਹਣ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਸ਼੍ਰੀ ਗੁਰੂ ਰਵਿਦਾਸ ਮੰਦਿਰ ਤੁਗਲਕਾਬਾਦ ਦੀ ਬਣਦੀ ਸਾਰੀ ਜਮੀਨ ਨੂੰ ਵਾਪਸ ਕਰਨ ਲਈ ਮੰਗ ਪੱਤਰ ਦਿੰਦੇ ਕਿਹਾ ਕਿ ਕੁਝ ਸਦੀਆਂ ਪਹਿਲਾਂ ਸਿਕੰਦ ਲੋਧੀ ਨੇ ਗੁਰੂ ਰਵਿਦਾਸ ਜੀ ਦੇ ਕੋਤਕ ਦੇਖ ਕੇ ਉਨ੍ਹਾਂ ਨੂੰ ਇਹ ਜਮੀਨ ਦਰਸ਼ਨੀ ਭੇਟਾ ਵਜੋਂ ਦਿੱਤੀ ਸੀ, ਜੋ ਅੱਜ ਵੀ ਗੁਰੂ ਰਵਿਦਾਸ ਜੀ ਦੇ ਨਾਮ ਤੇ ਬੋਲਦੀ ਹੈ, ਜਿਸ ਨੂੰ ਡੀਡੀਏ ਵੱਲੋਂ ਸ਼ਹੀਦ ਕਰ ਦਿੱਤਾ ਗਿਆ ਸੀ। ਸ਼੍ਰੀ ਗੁਰੂ ਰਵਿਦਾਸ ਮੰਦਿਰ ਤੁਗਲਕਾਬਾਦ ਜੋ ਸੰਗਤਾਂ ਦੀ ਆਸਥਾ ਦਾ ਕੇਂਦਰ ਬਣ ਚੁਕਿਆ ਹੈ ਤੇ ਦੂਰੋਂ ਦਰਾਡੇ ਤੋਂ ਸੰਗਤਾਂ ਇਸ ਮੰਦਿਰ ਦੇ ਦਰਸ਼ਨ ਕਰਨ ਲਈ ਆਉਦੀਆਂ ਹਨ ਪਰ ਅਫਸੋਸ ਵਾਲੀ ਗੱਲ ਹੈ ਕਿ ਹੱਲੇ ਤੱਕ ਸਰਕਾਰ ਨੇ ਬਣਦੀ ਪੂਰੀ ਜਮੀਨ ਸੰਗਤਾਂ ਦੇ ਹਵਾਲੇ ਨਹੀਂ ਕੀਤੀ।

ਸੁਸਾਇਟੀ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਨੇ ਇਹ ਵੀ ਕਿਹਾ ਕਿ ਹਰ ਸਾਲ ਫਰਵਰੀ ’ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਵੀ ਪੂਰੇ ਵਿਸ਼ਵ ਵਿੱਚ ਸੰਗਤਾਂ ਵੱਲੋਂ ਵੱਡੇ ਪੱਧਰ ਤੇ ਮਨਾਇਆ ਜਾਂਦੇ ਹੈ, ਕੇਂਦਰ ਸਰਕਾਰ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਦਿਹਾੜਾ ਵੀ ਪੂਰੇ ਭਾਰਤ ਪੱਧਰ ਤੇ ਮਨਾਉਣ ਦੀ ਅਪੀਲ ਕੀਤੀ। ਇਸ ਮੌਕੇ ਤੇ ਉਨ੍ਹਾਂ ਨਾਲ ਸਤਨਾਮ ਸਿੰਘ ਸੰਧੂ ਚਾਂਸਲਰ ਘੜੂਆ ਯੂਨੀਵਰਸਿਟੀ ਚੰਡੀਗੜ, ਡਾ. ਗੁਰਦੀਪ ਸਿੰਘ, ਪ੍ਰੋ. ਹਰਬੰਸ ਸਿੰਘ ਬਲੀਨਾ, ਸੰਤ ਤੇਜਾ ਸਿੰਘ ਖੂਡਾ, ਸੰਤ ਹਰ ਿਸ਼ਨ ਸਿੰਘ ਸੋਢੀ ਪ੍ਰਧਾਨ ਨਿਰਮਲ ਮੰਡਲ ਤੇ ਹੋਰ ਵੀ ਮੌਜੂਦ ਸਨ।

About Post Author

Share and Enjoy !

Shares

Leave a Reply

Your email address will not be published.