16 ਮਈ ਤੱਕ ਪਟਵਾਰੀ ਛੋਕਰਾਂ ਤੇ ਪਾਇਆ ਝੂਠਾ ਕੇਸ ਰੱਦ ਨਾ ਕੀਤਾ ਤਾਂ ਲਵਾਂਗੇ ਹੋਰ ਸਖਤ ਫੈਸਲਾ : ਢੀਂਡਸਾ  

Share and Enjoy !

Shares
ਅਮਰਗੜ੍ਹ ਜਗਸੀਰ ਲੌਂਗੋਵਾਲ) : ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ  ਹਰਵੀਰ ਸਿੰਘ ਢੀਂਡਸਾ ਅਤੇ ਰੁਪਿੰਦਰ ਸਿੰਘ ਗਰੇਵਾਲ ਸੂਬਾ ਪ੍ਰਧਾਨ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਹੋਈ,ਜਿਸ ਵਿੱਚ ਸਮੂਹ ਜ਼ਿਲ੍ਹਿਆਂ ਤੋਂ ਪਹੁੰਚੇ ਦੋਵੇਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਉਚੇਚੇ ਤੌਰ ਤੇ ਭਾਗ ਲਿਆ।ਮੀਟਿੰਗ ਦੌਰਾਨ ਬੁਲਾਰਿਆਂ ਵੱਲੋਂ ਆਪਣੇ ਵਿਚਾਰ ਪੇਸ਼ ਕਰਦਿਆਂ ‘ਦੀ ਰੈਵੀਨਿਊ ਪਟਵਾਰ ਯੂਨੀਅਨ’ ਸੰਗਰੂਰ ਤੇ ਮਲੇਰਕੋਟਲਾ ਦੇ ਪ੍ਰਧਾਨ ਦੀਦਾਰ ਸਿੰਘ ਛੋਕਰ ਨਾਲ ਵਿਜੀਲੈਂਸ ਵਿਭਾਗ ਵੱਲੋਂ ਕੀਤੀ ਧੱਕੇਸ਼ਾਹੀ ਅਤੇ ਗਲਤ ਤਰੀਕੇ ਨਾਲ ਦਰਜ਼ ਕੀਤੇ ਪਰਚੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਗਈ। ਦੋਵੇਂ ਜਥੇਬੰਦੀਆਂ ਵੱਲੋਂ  ਸਰਬਸੰਮਤੀ ਨਾਲ ਪਾਸ ਕੀਤਾ ਗਿਆ ਕਿ 4 ਮਈ ਤੋਂ 6 ਮਈ ਅਤੇ 9 ਮਈ ਤੋਂ 15 ਤੱਕ ਪੰਜਾਬ ਦੇ ਸਮੁੱਚੇ ਪਟਵਾਰੀ ਅਤੇ ਕਾਨੂੰਗੋ ਸਹਿਬਾਨ ਆਪਣਾ ਦਫਤਰੀ ਕੰਮ-ਕਾਜ ਬਿਲਕੁਲ ਠੱਪ ਕਰਕੇ ਸਮੂਹਿਕ ਛੁੱਟੀ ਤੇ ਜਾਣਗੇ। ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਜੇਕਰ 15 ਮਈ ਤੱਕ ਪਟਵਾਰੀ ਦੀਦਾਰ ਸਿੰਘ ਛੋਕਰ ਤੇ ਦਰਜ ਕੀਤੀ ਝੁੱਠਾ ਕੇਸ ਰੱਦ ਨਾਂ ਕੀਤਾ ਤਾਂ 16 ਮਈ ਨੂੰ ਦੋਵੇਂ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦਿਆਂ ਹੋਰ ਸਖਤ ਫੈਸਲਾ ਲਿਆ ਜਾਵੇਗਾ।

About Post Author

Share and Enjoy !

Shares

Leave a Reply

Your email address will not be published.