ਲਾਇਨਜ ਕਲੱਬ ਫਗਵਾੜਾ ਸਿਟੀ ਨੇ ਮਹੀਨਾਵਾਰ ਪ੍ਰੋਜੈਕਟ ਤਹਿਤ 20 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

Share and Enjoy !

Shares

ਫਗਵਾੜਾ (ਸ਼ਿਵ ਕੋੜਾ) : ਸ਼ਹਿਰ ਦੀ ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਸਿਟੀ ਵਲੋਂ ਕਲੱਬ ਪ੍ਰਧਾਨ ਲਾਇਨ ਅਤੁਲ ਜੈਨ ਦੀ ਅਗਵਾਈ ਹੇਠ ਮਹੀਨਾਵਾਰ ਰਾਸ਼ਨ ਵੰਡ ਪ੍ਰੋਜੈਕਟ ਤਹਿਤ 20 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ। ਇਸ ਮੌਕੇ ਆਯੋਜਿਤ ਸਮਾਗਮ ਵਿਚ ਕਲੱਬ ਦੇ ਚਾਰਟਰ ਪ੍ਰਧਾਨ ਅਤੇ ਲਾਇਨਜ ਇੰਟਰਨੈਸ਼ਨਲ 321-ਡੀ ਦੇ ਰਿਜਨ ਚੇਅਰਪਰਸਨ ਲਾਇਨ ਗੁਰਦੀਪ ਸਿੰਘ ਕੰਗ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਲਾਇਨ ਅਤੁਲ ਜੈਨ ਅਤੇ ਉਹਨਾਂ ਦੀ ਟੀਮ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਲਾਇਨਜ ਪ੍ਰਧਾਨ ਅਤੁਲ ਜੈਨ ਨੇ ਦੱਸਿਆ ਕਿ ਉਹਨਾਂ ਦੀ ਕਲੱਬ ਹਰ ਮਹੀਨੇ ਲੋੜਵੰਦ ਪਰਿਵਾਰਾ ਨੂੰ ਰਾਸ਼ਨ ਦੀ ਵੰਡ ਕਰਦੀ ਹੈ। ਲਾਇਨਜ ਕਲੱਬ ਫਗਵਾੜਾ ਸਿਟੀ ਦਾ ਮੁੱਖ ਉਦੇਸ਼ ਹੀ ਲੋੜਵੰਦ ਤੇ ਆਰਥਕ ਪੱਖੋਂ ਗਰੀਬ ਪਰਿਵਾਰਾਂ ਦੀ ਹਰ ਸੰਭਵ ਸੇਵਾ ਸਹਾਇਤਾ ਕਰਨਾ ਹੈ। ਉਹਨਾਂ ਦੱਸਿਆ ਕਿ ਕਈ ਹੋਰ ਨਵੇਂ ਪ੍ਰੋਜੈਕਟਾਂ ਨੂੰ ਜਲਦੀ ਅਮਲੀ ਰੂਪ ਦਿੱਤਾ ਜਾਵੇਗਾ। ਕਲੱਬ ਸਕੱਤਰ ਲਾਇਨ ਸੁਨੀਲ ਢੀਂਗਰਾ ਨੇ ਦੱਸਿਆ ਕਿ ਲੋੜਵੰਦਾਂ ਨੂੰ ਰਾਸ਼ਨ ਤੋਂ ਇਲਾਵਾ ਕਲੱਬ ਵਲੋਂ ਹੋਰ ਵੀ ਬਹੁਤ ਸਾਰੇ ਸਮਾਜ ਸੇਵੀ ਉਪਰਾਲੇ ਸਮੇਂ-ਸਮੇਂ ‘ਤੇ ਕੀਤੇ ਜਾਂਦੇ ਹਨ। ਲਾਇਨ ਗੁਰਦੀਪ ਸਿੰਘ ਕੰਗ ਨੇ ਕਲੱਬ ਦੇ ਪ੍ਰਧਾਨ ਲਾਇਨ ਅਤੁਲ ਜੈਨ ਤੇ ਉਹਨਾਂ ਦੀ ਸਮੁੱਚੀ ਟੀਮ ਨੂੰ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਹਿਤ ਪ੍ਰੇਰਿਆ। ਇਸ ਮੌਕੇ ਲਾਇਨ ਅਮਿਤ ਸ਼ਰਮਾ ਆਸ਼ੂ ਕੈਸ਼ੀਅਰ, ਲਾਇਨ ਸੰਜੀਵ ਲਾਂਬਾ ਪੀ.ਆਰ.ਓ., ਲਾਇਨ ਜੁਗਲ ਬਵੇਜਾ, ਲਾਇਨ ਵਿਪਨ ਕੁਮਾਰ, ਵਿਨੇ ਕੁਮਾਰ ਬਿੱਟੂ, ਲਾਇਨ ਸੰਜੇ ਤ੍ਰੇਹਨ, ਲਾਇਨ ਸੁਮਿਤ ਭੰਡਾਰੀ, ਅਜੇ ਕੁਮਾਰ, ਲਾਇਨ ਸ਼ਸ਼ੀ ਕਾਲੀਆ ਆਦਿ ਹਾਜਰ ਸਨ।

About Post Author

Share and Enjoy !

Shares

Leave a Reply

Your email address will not be published.