
ਮੁਕੰਦਪੁਰ| ਸਿੱਖਿਆ ਅਤੇ ਖੇਡਾਂ ਦੇ ਨਾਲ- ਨਾਲ ਆਪਣੀਆਂ ਹੋਰ ਗਤੀਵਿਧੀਆਂ ਨੂੰ ਅੱਗੇ ਤੋਰਦੇ ਹੋਏ ਰਾਜਾ ਸਾਹਿਬ ਸੀ. ਸੈਕੰਡਰੀ ਸਕੂਲ ਝਿੰਗੜਾਂ ਵਿਖੇ ਪ੍ਰਿੰ. ਤਰਜੀਵਨ ਸਿੰਘ ਗਰਚਾ ਦੀ ਅਗਵਾਈ ਵਿਚ ਪ੍ਰੈੱਸ ਆਜ਼ਾਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਬੋਲਦਿਆਂ ਬੁਲਾਰੇ ਜਸਬੀਰ ਸਿੰਘ ਨੂਰਪੁਰ, ਸੁਰਜੀਤ ਮਜਾਰੀ,ਸੰਜੀਵ ਭਨੋਟ,ਅਮਰੀਕ ਸਿੰਘ ਢੀਂਡਸਾ ਆਦਿ ਨੇ ਕਿਹਾ ਕਿ ਪ੍ਰੈੱਸ ਨੂੰ ਲੋਕਤੰਤਰ ਦਾ ਚੌਥਾ ਥੰਮ ਇਸ ਲਈ ਕਿਹਾ ਜਾਂਦਾ ਹੈ ਕਿ ਲੋਕਾਂ ਨੂੰ ਇਨਸਾਫ ਦਿਵਾਉਣ ਵਿੱਚ ਪ੍ਰੈਸ ਦਾ ਵੱਡਾ ਯੋਗਦਾਨ ਮੰਨਿਆ ਜਾਂਦਾ ਹੈ ਤੇ ਗੰਭੀਰ ਤੋਂ ਗੰਭੀਰ ਸਥਿਤੀ ਦੀ ਜਾਣਕਾਰੀ ਵੀ ਲੋਕਾਂ ਤੱਕ ਪਹੁੰਚਾਈ ਜਾਂਦੀ ਹੈ ਅਤੇ ਪੰਜਾਬੀ ਪੱਤਰਕਾਰੀ ਨੇ ਲੋਕਾਂ ਦੀਆਂ ਸਮੱਸਿਆਵਾਂ ਸਬੰਧੀ ਆਪਣਾ ਭਾਰੀ ਯੋਗਦਾਨ ਪਾਇਆ ਹੈ ਜਿਸ ਕਰਕੇ ਪ੍ਰੈੱਸ ਨਾਲ ਜੁੜੇ ਹਰ ਵਿਅਕਤੀ ਨੂੰ ਚਾਹੀਦਾ ਹੈ ਕਿ ਉਹ ਸੱਚ ਤੇ ਪਹਿਰਾ ਦੇ ਕੇ ਲੋਕਾਂ ਦਾ ਯਕੀਨ ਬਰਕਰਾਰ ਬਣਾਕੇ ਰੱਖੇ। ਇਸ ਮੌਕੇ ਪ੍ਰਿੰ.ਤਰਜੀਵਨ ਸਿੰਘ ਗਰਚਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪ੍ਰੈੱਸ ਨੂੰ ਹਰ ਮਾੜੀ ਤੋਂ ਮਾੜੀ ਸਥਿਤੀ ਵਿੱਚੋਂ ਗੁਜ਼ਰਨਾ ਪੈਂਦਾ ਹੈ ਜਿਸ ਨਾਲ ਕਈ ਵਾਰ ਭਾਰੀ ਜਾਨੀ ਤੇ ਮਾਲੀ ਨੁਕਸਾਨ ਵੀ ਝੱਲਣਾ ਪੈਂਦਾ ਹੈ ਪਰ ਇਸਦੇ ਬਾਵਜੂਦ ਵੀ ਪ੍ਰੈੱਸ ਵੱਲੋਂ ਲੋਕਾਂ ਲਈ ਨਿਡਰਤਾ ਅਤੇ ਇਮਾਨਦਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ।ਇਸ ਮੌਕੇ ਨਿਊਜ਼ ਇੰਚਾਰਜ ਟਵਿੰਕਲ ਸੈਣੀ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਮੰਚ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਈ। ਇਸ ਮੌਕੇ ਕੁਲਦੀਪ ਗਹਿਲ ਮਜਾਰੀ, ਅਮਰੀਕ ਕਟਾਰੀਆ, ਕੁਲਦੀਪ ਝਿੰਗੜ,ਸ਼ੁਕੰਤਲਾ ਸਰੋਏ ਆਦਿ ਵੀ ਹਾਜ਼ਰ ਸਨ ਅਤੇ ਇਸ ਮੌਕੇ ਪ੍ਰਬੰਧਕਾਂ ਵੱਲੋਂ ਕਈ ਮਾਣ-ਸਨਮਾਨ ਵੀ