
(ਹਰਪ੍ਰੀਤ ਸਿੰਘ ਕੈਲੇ) ਮਾਛੀਵਾੜਾ ਸਾਹਿਬ| ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਪੰਜਵੀਂ ਦੇ ਨਤੀਜੇ ਵਿੱਚ ਸੱਤਿਆ ਐਲੀਮੈਂਟਰੀ ਸਕੂਲ ਖਾਨਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਿਸ ਕਾਰਨ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਪਰਮਜੀਤ ਕੌਰ ਨੇ ਦੱਸਿਆ ਕਿ ਪੰਜਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿੱਚ ਸਕੂਲ ਦੀ ਵਿਦਿਆਰਥਣ ਗੁਰਜੋਤ ਕੌਰ ਨੇ 92.2% ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਕੋਮਲਪ੍ਰੀਤ ਕੌਰ ਨੇ ਦੂਜਾ ਤੇ ਰੇਸ਼ਮ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਮੁਖੀ ਪਰਮਜੀਤ ਕੌਰ ਨੇ ਬੱਚਿਆਂ ਦੀ ਇਸ ਸ਼ਾਨਦਾਰ ਪ੍ਰਦਰਸ਼ਨ ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਮੈਡਮ ਪਰਮਜੀਤ ਕੌਰ ਹਰਪ੍ਰੀਤ ਕੌਰ ਨਵਪ੍ਰੀਤ ਕੌਰ ਹਰਬੰਸ ਕੌਰ ਰਸ਼ਪਿੰਦਰ ਕੌਰ, ਸੁਰਿੰਦਰ ਕੌਰ, ਗੁਰਬਖਸ਼ ਕੌਰ, ਨਰਿੰਦਰਜੀਤ ਕੌਰ, ਕੁਲਵੰਤ ਕੌਰ ਤੇ ਰਣਜੀਤ ਕੌਰ ਨੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ।