ਸਿਹਤ ਅਧਿਕਾਰੀ ਨੇ ਕੀਤੀ ਪ੍ਰੈੱਸ ਕਾਨਫਰੰਸ

Share and Enjoy !

Shares

ਹੁਸ਼ਿਆਰਪੁਰ ( ਤਰਸੇਮ ਦੀਵਾਨਾ ) ਇਕ ਪਾਸੇ ਬੇਗਮਪੁਰਾ ਟਾਈਗਰ ਫੋਰਸ ਦੇ ਵੱਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਬਾਹਰ ਪੁਤਲੇ ਫੂਕੇ ਜਾ ਰਹੇ ਸਨ ਦੂਜੇ ਪਾਸੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਐਸਐਮਓ ਡਾ ਸਵਾਤੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਗੁਣਗਾਨ ਕਰ ਰਹੇ ਸਨ।ਜਦੋੰ ਉਨ੍ਹਾਂ ਤੋਂ ਉਕਤ ਸੀਟੀ ਸਕੈਨ ਮਸ਼ੀਨ ਮਾਮਲੇ ਸਬੰਧੀ ਸਵਾਲ ਕੀਤਾ ਤਾਂ ਉਨ੍ਹਾਂ ਨੇ ਗੋਲਮੋਲ ਜਵਾਬ ਦਿੰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਦੇਰੀ ਨਾਲ ਸੰਬੰਧਿਤ ਜਾਣਕਾਰੀ ਸਿਵਲ ਸਰਜਨ ਦਫ਼ਤਰ ਹੀ ਦੇ ਸਕਦੇ ਹਨ ਪਰ ਆਉਣ ਵਾਲੇ ਸਮੇਂ ਵਿੱਚ ਜਲਦੀ ਹੀ ਇਹ ਮਸ਼ੀਨ ਸਥਾਪਿਤ ਕਰ ਦਿੱਤੀ ਜਾਵੇਗੀ।ਇਸ ਪ੍ਰੈੱਸ ਕਾਨਫਰੰਸ ਦੌਰਾਨ ਕੁੱਝ ਪੱਤਰਕਾਰ ਸ਼ੱਕੀ ਭੂਮਿਕਾ ਨਿਭਾਉਂਦੇ ਹੋਏ ਸਿਹਤ ਅਧਿਕਾਰੀਆਂ ਦਾ ਬਚਾਅ ਕਰਦੇ ਹੋਏ ਵੀ ਨਜ਼ਰ ਆਏ ਅਤੇ ਸੀਟੀ ਸਕੈਨ ਮਸ਼ੀਨ ਮਾਮਲੇ ਨਾਲ ਸਬੰਧਿਤ ਸਵਾਲ ਕਰਨ ਤੋਂ ਪੱਤਰਕਾਰਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ।

About Post Author

Share and Enjoy !

Shares

Leave a Reply

Your email address will not be published.