ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਦੇ ਪਿ੍ਰੰਸੀਪਲਾਂ, ਅਧਿਆਪਕਾਂ ਤੇ ਮਾਪਿਆਂ ਨੂੰ ਅਪੀਲ

Share and Enjoy !

Shares

12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਟੀਕਾਕਰਨ ਲਈ ਕਰਨ ਪ੍ਰੇਰਿਤ

– ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਦੇ ਪਿ੍ਰੰਸੀਪਲਾਂ ਤੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

(ਬਿਊਰੋ ਚੈਕ ਪੋਸਟ) ਲੁਧਿਆਣਾ। 12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਦੇ ਟੀਕਾਕਰਨ ਸਬੰਧੀ, ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਅੱਜ ਸਾਰੇ ਵੱਡੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਪਿ੍ਰੰਸੀਪਲਾਂ ਅਤੇ ਸਕੂਲਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਨੂੰ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਉਹ ਆਪਣੇ ਬੱਚਿਆਂ ਨੂੰ ਟੀਕਾਕਰਣ ਕਰਵਾਉਣ ਲਈ ਉਤਸਾਹਿਤ ਕਰਨ ਜਿਸ ਨਾਲ ਕੋਵਿਡ-19 ਨੂੰ ਜੜੋਂ ਖ਼ਤਮ ਕੀਤਾ ਜਾ ਸਕੇ।

ਇਹ ਮੀਟਿੰਗ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਹੋਈ ਅਤੇ ਇਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ-ਕਮ-ਨੋਡਲ ਅਫ਼ਸਰ (ਟੀਕਾਕਰਨ) ਡਾ. ਨਯਨ ਜੱਸਲ, ਡੀ.ਆਈ.ਓ. ਡਾ. ਮਨੀਸ਼ਾ, ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ, ਪ੍ਰਾਈਵੇਟ ਸਕੂਲਜ਼ ਯੂਨੀਅਨ ਦੇ ਨੁਮਾਇੰਦਿਆਂ ਤੋਂ ਇਲਾਵਾ ਹੋਰ ਵੀ ਕਈ ਲੋਕ ਹਾਜ਼ਰ ਸਨ।

ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਕਿਉਂਕਿ ਕੋਵਿਡ ਦੀ ਲਾਗ ਲੱਗ ਜਾਣ ਦੀ ਸੂਰਤ ਵਿੱਚ ਵੀ ਟੀਕਾਕਰਨ ਕੋਵਿਡ ਨਾਲ ਲੜਨ ਵਿੱਚ ਸਹਾਈ ਸਿੱਧ ਹੁੰਦਾ ਹੈ। ਉਨਾਂ ਕਿਹਾ ਕਿ ਵੱਡੇ ਸਮਾਜਿਕ ਹਿੱਤ ਅਤੇ ਸਾਡੇ ਬੱਚਿਆਂ ਦੇ ਸੁਰੱਖਿਆ ਨੂੰੰ ਯਕੀਨੀ ਬਣਾਉਣ ਲਈ ਮਾਪੇ ਆਪਣੇ ਬੱਚਿਆਂ ਨੂੰ ਜਲਦ ਤੋਂ ਜਲਦ ਟੀਕਾਕਰਨ ਕਰਵਾਉਣ।

ਉਨਾਂ ਸਮੂਹ ਸਕੂਲਾਂ ਅਤੇ ਮਾਪਿਆਂ ਦੀਆਂ ਐਸੋਸੀਏਸ਼ਨਾਂ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸੁਰੱਖਿਆ ਅਤੇ ਚੰਗੀ ਸਿਹਤ ਲਈ ਟੀਕਾਕਰਨ ਜ਼ਰੂਰ ਕਰਵਾਉਣ। ਉਨਾਂ 18 ਸਾਲ ਤੋਂ ਵੱਧ ਉਮਰ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨਾਂ ਨੂੰ ਹਾਲੇ ਕੋਵਿਡ-19 ਵੈਕਸੀਨ ਦੀ ਦੂਜੀ ਡੋਜ ਨਹੀਂ ਲੱਗੀ ਹੈ ਤਾਂ ਉਹ ਤੁਰੰਤ ਦੂਸਰਾ ਟੀਕਾ ਲਗਵਾਕੇ ਆਪਣਾ ਸੰਪੂਰਣ ਟੀਕਾਕਰਣ ਮੁਕੰਮਲ ਕਰਵਾਉਣ। ਸਿਹਤ ਵਿਭਾਗ ਵੱਲੋਂ ਸਕੂਲਾਂ ਨੂੰ ਇਹ ਵਿਕਲਪ ਦਿੱਤਾ ਗਿਆ ਹੈ ਕਿ ਉਹ ਆਉਣ ਵਾਲੇ ਦਿਨਾਂ ਜਾਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਆਪਣੇ ਸਕੂਲਾਂ ਵਿੱਚ ਟੀਕਾਕਰਣ ਕੈਂਪ ਲਗਵਾ ਸਕਦੇ ਹਨ।

ਉਨਾਂ ਕਿਹਾ ਕਿ 12 ਸਾਲ ਤੋਂ ਵੱਧ ਉਮਰ ਦੇ ਵੱਧ ਤੋਂ ਵੱਧ ਬੱਚਿਆਂ ਨੂੰ ਕਵਰ ਕਰਨ ਲਈ ਸਕੂਲਾਂ ਵਿੱਚ ਪਹਿਲਾਂ ਹੀ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਉਨਾਂ ਕਿਹਾ ਕਿ ਬੱਚੇ ਆਪਣਾ ਟੀਕਾਕਰਨ ਕਰਵਾਉਣ ਲਈ ਕਿਸੇ ਵੀ ਕੈਂਪ ਵਿੱਚ ਜਾ ਸਕਦੇ ਹਨ।

About Post Author

Share and Enjoy !

Shares

Leave a Reply

Your email address will not be published.