ਬੱਚਿਆਂ ਅਤੇ ਗਰਭਵਤੀ ਔਰਤਾਂ ਲਈ ਟੀਕਾਕਰਨ ਕੈਂਪ ਆਯੋਜਿਤ

Share and Enjoy !

Shares

ਲੂ ਤੋਂ ਬਚਾਅ ਅਤੇ ਪੌਸ਼ਟਿਕ ਖੁਰਾਕ ਦੇ ਮਹੱਤਵ ਬਾਰੇ ਦਿੱਤੀ ਜਾਣਕਾਰੀ
ਮਲੋਟ/ਮੁਕਤਸਰ (ਪ੍ਰੇਮ ਗਰਗ) : ਸਿਹਤ ਵਿਭਾਗ ਅਤੇ ਸਿਵਲ ਸਰਜਨ ਡਾ.ਰੰਜੂ ਸਿੰਗਲਾ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਐਚਸੀ ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ.ਕੁਲਤਾਰ ਸਿੰਘ ਦੀ ਅਗਵਾਈ ਹੇਠ ਬਲਾਕ ਦੇ ਸਿਹਤ ਕਰਮੀ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਦੇ ਕੰਮ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਵਿੱਚ ਲੱਗੇ ਹੋਏ ਹਨ। ਇਸ ਲੜੀ ਵਿੱਚ ਬਲਾਕ ਦੇ ਸਮੂਹ ਸਿਹਤ ਕੇਂਦਰਾਂ ਦੇ ਅਧੀਨ ਆਉਂਦੇ ਪਿੰਡਾਂ ਵਿੱਚ ਟੀਕਾਕਰਨ ਕੈਂਪਾਂ ਦੌਰਾਨ ਜਾਣਕਾਰੀ ਦਿੰਦੇ ਹੋਏ ਸਿਹਤ ਕਰਮੀਆਂ ਨੇ ਦੱਸਿਆ ਕਿ ਟੀਕਾਕਰਨ ਕੈਂਪ ਵਿੱਚ ਬੱਚਿਆਂ ਨੂੰ ਪੋਲਿਓ, ਟੀਬੀ, ਗਲਘੋਟੂ, ਕਾਲੀ ਖੰਘ, ਟਿਟਨੇਸ, ਨਿਮੋਨੀਆ, ਰੋਟਾਵਾਇਰਸ, ਖਸਰਾ, ਰੂਬੇਲਾ ਆਦਿ ਤੋਂ ਬਚਾਅ ਦੇ ਟੀਕੇ ਲਗਾਏ ਗਏ। ਉਨਾਂ ਨੇ ਕਿਹਾ ਕਿ ਬੱਚਿਆਂ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਬਹੁਤ ਜਰੂਰੀ ਹੈ, ਜੋ ਕਿ ਰਾਜ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਕੀਤਾ ਜਾਂਦਾ ਹੈ। ਇਸ ਦੌਰਾਨ ਗਰਭਵਤੀ ਔਰਤਾਂ ਨੂੰ ਗਰਭਾਵਸਥਾ ਅਤੇ ਜਣੇਪੇ ਤੋਂ ਬਾਅਦ ਸੰਤੁਲਿਤ ਅਤੇ ਵਿਟਾਮਿਨ ਭਰਪੂਰ ਖੁਰਾਕ ਲੈਣ ਲਈ ਪ੍ਰੇਰਿਤ ਕੀਤਾ ਗਿਆ। ਉਨਾਂ ਨੇ ਕਿਹਾ ਕਿ ਗਰਭਾਵਸਥਾ ਦੇ ਦੌਰਾਨ ਪਾਏ ਜਾਣ ਵਾਲੇ ਖਤਰਨਾਕ ਲੱਛਣਾਂ ਦੀ ਜਲਦੀ ਪਹਿਚਾਣ ਕਰਨ ਲਈ ਜਰੂਰੀ ਹੈ ਕਿ ਗਰਭਵਤੀ ਔਰਤਾਂ ਨਿਯਮਿਤ ਆਪਣਾ ਚੈਕਅਪ ਕਰਵਾਉਣ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਾਰੇ ਤਰਾਂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਉਨਾਂ ਨੇ ਕਿਹਾ ਕਿ ਲਗਾਤਾਰ ਵੱਧਦੀ ਗਰਮੀ ਅਤੇ ਲੂ ਤੋਂ ਬੱਚਿਆਂ ਅਤੇ ਆਪਣੇ ਆਪ ਨੂੰ ਬਚਾ ਕੇ ਰੱਖਣ ਲਈ ਵਿਭਾਗ ਦੁਆਰਾ ਜਾਰੀ ਹਦਾਇਤਾਂ ਦਾ ਪਾਲਣ ਕਰਣਾ ਚਾਹੀਦਾ ਹੈ। ਦੁਪਹਿਰ ਦੇ ਸਮੇਂ ਬਿਨਾਂ ਕਾਰਨ ਘਰ ਤੋਂ ਨਾ ਨਿਕਲਿਆ ਜਾਵੇ ਅਤੇ ਵੱਧ ਤੋਂ ਵੱਧ ਮਾਤਰਾ ਵਿੱਚ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ। ਇਸ ਤੋਂ ਇਲਾਵਾ ਜੰਕ ਫੂਡ ਅਤੇ ਬਾਹਰ ਦੇ ਖਾਣ ਤੋਂ ਪਰਹੇਜ ਕੀਤਾ ਜਾਵੇ। ਉਨਾਂ ਨੇ ਕਿਹਾ ਕਿ ਕਿਸੇ ਵੀ ਤਰਾਂ ਦੇ ਲੱਛਣ ਨਜ਼ਰ ਆਉਣ ਤੇ ਤੁਰੰਤ ਨਜਦੀਕੀ ਸਿਹਤ ਕੇਂਦਰ ਵਿੱਚ ਜਾਂਚ ਕਰਵਾਉਣੀ ਚਾਹੀਦੀ ਹੈ। ਕੋਈ ਵੀ ਰੋਗ ਛੋਟਾ ਜਾਂ ਵੱਡਾ ਨਹੀਂ ਹੁੰਦਾ, ਇਸ ਲਈ ਕਿਸੇ ਵੀ ਰੋਗ ਦੇ ਨਾਲ ਹੋਣ ਵਾਲੇ ਨੁਕਸਾਨ ਨੂੰ ਅਣਦੇਖਿਆ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਤੇ ਪਿੰਡ ਬਧਾਈ, ਲੱਖੇਵਾਲੀ, ਰੁਪਾਣਾ, ਬਰੀਵਾਲਾ, ਚੱਕ ਸ਼ੇਰੇਵਾਲਾ, ਸੰਗਰਾਨਾ, ਜਗਤ ਸਿੰਘ ਵਾਲਾ, ਚੱਕ ਦੂਹੇ ਵਾਲਾ, ਬਾਜਾ ਮਰਾੜ, ਭੂੱਲਰ, ਡੋਡਾਂ ਵਾਲੀ, ਮਾਨ ਸਿੰਘ ਵਾਲਾ, ਲੰਡੇ ਰੋਡੇ, ਸਦਰ ਵਾਲਾ, ਖੋਖਰ, ਜਮੂਆਣਾ, ਗੋਨਿਆਣਾ, ਚੱਕ ਤਾਮਕੋਟ, ਚੋਂਤਰਾ, ਸਮੂਹ ਮਲਟੀਪਰਪਜ ਹੈਲਥ ਸੁਪਰਵਾਇਜਰ ( ਮੇਲ ਅਤੇ ਫੀਮੇਲ ), ਮਲਟੀਪਰਪਜ ਹੈਲਥ ਵਰਕਰ (ਮੇਲ ਅਤੇ ਫੀਮੇਲ), ਸੀਐਚਓ, ਆਸ਼ਾ ਵਰਕਰ, ਆਂਗਨਵਾੜੀ ਵਰਕਰ ਅਤੇ ਹੋਰ ਮਹਿਲਾਵਾਂ ਅਤੇ ਲੋਕ ਮੌਜੂਦ ਸਨ।

About Post Author

Share and Enjoy !

Shares

Leave a Reply

Your email address will not be published.