
(ਹਰਪ੍ਰੀਤ ਸਿੰਘ ਕੈਲੇ) ਮਾਛੀਵਾੜਾ ਸਾਹਿਬ| ਸੱਤਿਆ ਸਕੂਲ ਖਾਨਪੁਰ ਵਿਖੇ ਵਿਦਿਆਰਥੀਆਂ ਵੱਲੋਂ ਅੰਤਰਰਾਸ਼ਟਰੀ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਤੰਬਾਕੂ ਨਾ ਪ੍ਰਯੋਗ ਕਰਨ ਸਬੰਧੀ ਚਾਰਟ ਮੇਕਿੰਗ ਮੁਕਾਬਲੇ ਵਿੱਚ ਭਾਗ ਲਿਆ ਅਤੇ ਵੱਖ ਵੱਖ ਤਰੀਕਿਆਂ ਨਾਲ ਤੰਬਾਕੂ ਤੋਂ ਹੋਣ ਵਾਲੇ ਨੁਕਸਾਨ ਬਾਰੇ ਦੱਸਿਆ। ਇਸ ਮੌਕੇ ਸਕੂਲ ਮੁਖੀ ਪਰਮਜੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਤੰਬਾਕੂ ਦਾ ਸੇਵਨ ਕਰਨ ਨਾਲ ਸਿਹਤ ਨੂੰ ਹੋਣ ਵਾਲੇ ਨੁਕਸਾਨ ਅਤੇ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਤੰਬਾਕੂ ਦਾ ਸੇਵਨ ਕਰਨ ਨਾਲ ਜਿੱਥੇ ਦੰਦਾਂ ਦੀਆਂ ਬਿਮਾਰੀਆਂ ਲੱਗਦੀਆਂ ਹਨ ਉੱਥੇ ਕੈਂਸਰ ਵਰਗੀ ਭਿਆਨਕ ਬਿਮਾਰੀ ਹੋਣ ਦਾ ਖਤਰਾ ਵੀ ਸਭ ਤੋਂ ਜ਼ਿਆਦਾ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੇ ਆਲੇ ਦੁਆਲੇ ਤੰਬਾਕੂ ਵਰਤਣ ਵਾਲੇ ਲੋਕਾਂ ਨੂੰ ਇਸ ਦੇ ਖਤਰਿਆਂ ਤੋਂ ਜਾਣੂ ਕਰਵਾਉਣ ਅਤੇ ਤੰਬਾਕੂ ਦਾ ਸੇਵਨ ਨਾ ਕਰਨ ਦੀ ਅਪੀਲ ਕਰਨ। ਇਸ ਮੌਕੇ ਕਈ ਵਿਦਿਆਰਥੀਆਂ ਨੇ ਵੀ ਤੰਬਾਕੂ ਤੋਂ ਹੋਣ ਵਾਲੇ ਸਿਹਤ ਸੰਬੰਧੀ ਨੁਕਸਾਨ ਬਾਰੇ ਵਿਚਾਰ ਸਾਂਝੇ ਕੀਤੇ । ਇਸ ਮੌਕੇ ਸਕੂਲ ਦਾ ਸਮੂਹ ਸਟਾਫ ਵੀ ਮੌਜੂਦ ਸੀ|