ਪਿੰਡ ਬਿਗੜਵਾਲ ਵਿਖੇ ਕੈਂਸਰ ਜਾਂਚ ਕੈਂਪ ਆਯੋਜਿਤ 

Share and Enjoy !

Shares

-ਕੈਂਸਰ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਨੂੰ ਅਪਣਾਇਆ ਜਾਵੇ – ਡਾ. ਸਤਿੰਦਰ ਕੌਰ 
ਸੁਨਾਮ (ਜਗਸੀਰ ਲੌਂਗੋਵਾਲ) : ਪਿੰਡ ਬਿਗੜਵਾਲ ਵਿਖੇ ਹੋਮੀ ਭਾਬਾ ਕੈਸਰ ਹਸਪਤਾਲ ਸੰਗਰੂਰ ਵਲੋ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਜਾਂਚ ਕੈਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਕੌਹਰੀਆਂ ਡਾ ਸਤਿੰਦਰ ਕੋਰ ਨੇ ਵਿਸ਼ੇਸ਼ ਰੂਪ ਵਿੱਚ ਸ਼ਿਰਕਤ ਕੀਤੀ। ਡਾ. ਸਤਿੰਦਰ ਕੌਰ ਨੇ ਕਿਹਾ ਕਿ ਕੈਂਸਰ ਇੱਕ ਖਤਰਨਾਕ ਬਿਮਾਰੀ ਹੈ, ਇਸਦਾ ਸਮੇਂ ਸਿਰ ਇਲਾਜ ਹੋਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਪ੍ਰਤੀ ਸਾਨੂੰ ਜਾਗਰੂਕ ਰਹਿਣਾ ਚਾਹੀਦਾ ਹੈ ਤਾਂ ਕਿ ਭਵਿੱਖ ਵਿਚ ਅਜਿਹੀ ਭਿਆਨਕ ਬਿਮਾਰੀ ਤੋਂ ਨਿਜ਼ਾਤ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੈਂਸਰ ਦੇ ਕਾਰਣਾਂ, ਲੱਛਣਾਂ ਤੇ ਇਲਾਜ ਬਾਰੇ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੰਤੁਲਤ ਖੁਰਾਕ ਲੈਣ, ਆਪਣੀ ਰੋਜ਼ਮਰਾ ਦੀ ਜ਼ਿੰਦਗੀ ਵਿਚ ਸੁਧਾਰ ਕਰਨ, ਸ਼ਰਾਬ, ਸਿਗਰਟ ਅਤੇ ਸਿਗਰਟਨੋਸ਼ੀ ਤੰਬਾਕੂ ਸਮੇਤ ਤੰਬਾਕੂ ਦੀ ਵਰਤੋਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਂਸਰ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਨੂੰ ਅਪਣਾਇਆ ਜਾਵੇ। ਡਾ. ਦੀਪਕਾ ਕਟੂਜਾ ਦੀ ਅਗਵਾਈ ਹੇਠ ਟੀਮ ਨੇ ਪੰਜਾਹ ਤੋ ਵਧੇਰੇ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਬਚਾਅ ਲਈ ਜਾਗਰੂਕ ਕੀਤਾ। ਇਸ ਮੋਕੇ ਪਿੰਡ ਦੇ ਕਲੱਬ ਪ੍ਰਧਾਨ ਰਮਨਪ੍ਰੀਤ ਸਿੰਘ, ਕਿਸਾਨ ਯੂਨੀਅਨ ਦੇ ਜਸਵਿੰਦਰ ਸਿੰਘ, ਡਾ ਗੁਰਪ੍ਰੀਤ ਸਿੰਘ ਪੰਚ, ਗੁਰਮੀਤ ਸਿੰਘ, ਅਮਰੀਕ ਸਿੰਘ, ਅਮਨਦੀਪ ਸਿੰਘ ,ਧੰਨਾ ਸਿੰਘ ਨੇ ਕੈਂਪ ਨੂੰ ਸਫਲ ਬਣਾਉਣ ਲਈ ਪੂਰਨ ਸਹਿਯੋਗ ਦਿੱਤਾ ਅਤੇ ਮੈਡੀਕਲ ਟੀਮ ਦਾ ਸਿਰੋਪੇ ਪਾ ਕੇ ਸਨਮਾਨ ਕੀਤਾ ਗਿਆ। ਇਸ ਮੋਕੇ ਸੀ ਐਚ ਓ ਨਿਸਾ ਰਾਣੀ , ਸਿਹਤ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ ,ਏ ਐਨ ਐਮ ਏਕਤਾ ਰਾਣੀ, ਆਸ਼ਾ ਵਰਕਰ ਸਮੇਤ ਪਿੰਡ ਵਾਸੀ ਹਾਜਰ ਸਨ।

About Post Author

Share and Enjoy !

Shares

Leave a Reply

Your email address will not be published.