
ਢੁੱਡੀਕੇ (Check Post) : ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਕਲੇਰ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਕੌਮੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਸਰਕਾਰੀ ਹਸਪਤਾਲ ਢੁੱਡੀਕੇ ਅਤੇ ਵੱਖ ਵੱਖ ਸਰਕਾਰੀ ਸਕੂਲਾਂ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ । ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਝੱਮਟ, ਡੈਂਟਲ ਸਰਜਨ ਡਾ. ਵਰੁਣ ਗਰਗ, ਮੈਡੀਕਲ ਅਫਸਰ ਡਾ, ਸ਼ਾਕਸੀ ਬਾਂਸਲ ਅਤੇ ਫਾਰਮੇਸੀ ਅਫਸਰ ਰਾਜ ਕੁਮਾਰ ਨੇ ਮਰੀਜਾਂ ਅਤੇ ਸਟਾਫ ਮੈਂਬਰਾਂ ਨੂੰ ਤੰਬਾਕੂ ਦੇ ਸਰੀਰ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਸਮੂਹ ਸਿਹਤ ਸਟਾਫ ਨੂੰ ਜਿੰਦਗੀ ਵਿੱਚ ਤੰਬਾਕੂ ਦਾ ਸੇਵਨ ਨਾ ਕਰਨ ਅਤੇ ਹੋਰਨਾਂ ਨੂੰ ਇਸਦੇ ਬੁਰੇ ਪ੍ਰਭਾਵਾਂ ਬਾਰੇ ਦੱਸਣ ਦੀ ਸਹੁੰ ਵੀ ਚੁਕਵਾਈ ਗਈ । ਸਰਕਾਰੀ ਸਕੂਲ ਬੁਟਰ ਕਲਾਂ ਅਤੇ ਸਰਕਾਰੀ ਸਕੂਲ ਬੁੱਗੀਪੁਰਾ ਵਿਖੇ ਤੰਬਾਕੂ ਵਿਰੋਧੀ ਪੋਸਟਰ ਮੁਕਾਬਲਾ ਕਰਵਾਇਆ ਗਿਆ । ਸਰਕਾਰੀ ਸਕੂਲ ਬੁੱਟਰ ਕਲਾਂ ਅਤੇ ਸਰਕਾਰੀ ਸਕੂਲ ਰੌਲੀ ਵਿਖੇ ਵਿਿਦਆਰਥੀਆਂ ਨੂੰ ਜਾਗਰੂਕ ਕਰਦਿਆਂ ਡਾ. ਸਿਮਰਪਾਲ ਸਿੰਘ, ਡਾ. ਨੇਹਾ ਸਿੰਗਲਾ ਅਤੇ ਲਖਵਿੰਦਰ ਸਿੰਘ ਕੈਂਥ ਬਲਾਕ ਐਜੂਕੇਟਰ ਨੇ ਕਿਹਾ ਕਿ ਸਾਰੇ ਤੰਬਾਕੂ ਉਤਪਾਦ ਮਨੁੱਖੀ ਸਰੀਰ ਲਈ ਹਾਨੀਕਾਰਕ ਹਨ । ਦੁਨੀਆਂ ਭਰ ਵਿੱਚ ਹੋਣ ਵਾਲੀਆਂ ਮੌਤਾਂ ਅਤੇ ਬਿਮਾਰੀਆਂ ਦਾ ਇੱਕ ਸਭ ਤੋਂ ਵੱਡਾ ਕਾਰਨ ਤੰਬਾਕੂ ਹੈ । ਤੰਬਾਕੂ ਚਬਾਉਣ ਨਾਲ ਮੰੂਹ ਦਾ ਕੈਂਸਰ ਹੋਣ ਦਾ ਖਤਰਾ ਕਈ ਗੁਣਾ ਵਧ ਜਾਂਦਾ ਹੈ । ਉਹਨਾਂ ਕਿਹਾ ਕਿ ਜੋ ਵਿਅਕਤੀ ਸਿਗਰਟਨੋਸ਼ੀ ਕਰਦਾ ਹੈ ਉਸ ਲਈ ਤਾਂ ਉਸਦਾ ਧੂੰਆਂ ਖਤਰਨਾਕ ਹੈ ਹੀ ਪਰੰਤੂ ਜੋ ਸਿਗਰਟਨੋਸ਼ੀ ਨਾ ਕਰਨ ਵਾਲਾ ਵਿਅਕਤੀ ਕੋਲ ਬੈਠਾ ਹੈ ਉਸਦੇ ਲਈ ਵੀ ਉਹ ਉਨਾਂ ਹੀ ਖਤਰਨਾਕ ਹੈ । ਗਰਭਵਤੀ ਔਰਤਾਂ ਅਤੇ ਬੱਚਿਆਂ ਲਈ ਸਿਗਰਟ ਦਾ ਧੂੰਆਂ ਬੇਹੱਦ ਖਤਰਨਾਕ ਹੈ, ਇਸ ਨਾਲ ਮਾਂ ਦੇ ਗਰਭ ਦਾ ਬੱਚਾ ਵਿਕਲਾਂਗ ਜਾਂ ਮਰਿਆ ਹੋਇਆ ਪੈਦਾ ਹੋ ਸਕਦਾ ਹੈ । ਜਿਸ ਲਈ ਕੋਟਪਾ ਐਕਟ ਤਹਿਤ ਜਨਤਕ ਥਾਵਾਂ ਤੇ ਸਿਗਰਟਨੋਸ਼ੀ ਕਰਨ ਵਾਲੇ ਵਿਅਕਤੀ ਲਈ ਜੁਰਮਾਨਾ ਕੀਤਾ ਜਾਂਦਾ ਹੈ । ਹੈਲਥ ਸੁਪਰਵਾਈਜਰ ਚਮਕੌਰ ਸਿੰਘ ਨੇ ਦੱਸਿਆ ਕਿ ਕਿਸੇ ਵੀ ਵਿਿਦਅਕ ਸੰਸਥਾ ਦੇ ਸੌ ਮੀਟਰ ਦੇ ਘੇਰੇ ਵਿੱਚ ਤੰਬਾਕੂ ਉਤਪਾਦ ਵੇਚਣ, 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਤੰਬਾਕੂ ਉਤਪਾਦ ਵੇਚਣ, ਤੰਬਾਕੂ ਉਤਪਾਦਾਂ ਦੀ ਮਸ਼ਹੂਰੀ ਅਤੇ ਡਿਸਪਲੇ ਕਰਨ, ਲੂਜ ਸਿਗਰਟ ਵੇਚਣ ਆਦਿ ਤੇ ਵੀ ਜੁਰਮਾਨਾ ਅਤੇ ਸਜਾ ਹੋ ਸਕਦੇ ਹਨ । ਉਹਨਾਂ ਕਿਹਾ ਕਿ ਦੁਨੀਆਂ ਭਰ ਵਿੱਚ ਹਰ ਸਾਲ 55 ਲੱਖ ਲੋਕ ਤੰਬਾਕੂ ਖਾਣ ਨਾਲ ਮਰਦੇ ਹਨ । ਉਹਨਾ ਦੱਸਿਆ ਕਿ ਸਿਗਰਟ ਵਿੱਚ ਚਾਰ ਹਜਾਰ ਰਸਾਇਣਿਕ ਤੱਤ ਹੁੰਦੇ ਹਨ ਜਿਸ ਵਿੱਚ 200 ਜਹਿਰ ਵਾਲੇ ਅਤੇ 60 ਕੈਂਸਰ ਪੈਦਾ ਕਰਨ ਵਾਲੇ ਤੱਤ ਹੁੰਦੇ ਹਨ, ਜਿਸ ਨਾਲ ਕੈਂਸਰ, ਫੇਫੜਿਆਂ ਦਾ ਕੈਂਸਰ, ਦਿਲ ਦੇ ਰੋਗ, ਨਿਮੋਨੀਆ, ਦਮਾ ਰੋਗ, ਨਿਪੁੰਨਸੁਕਤਾ ਆਦਿ ਹੋ ਸਕਦੇ ਹਨ । ਸਰਕਾਰੀ ਸਕੂਲ ਬੁੱਗੀਪੁਰਾ ਵਿਖੇ ਡਾ. ਪੂਨਮ ਅਤੇ ਹੈਲਥ ਸੁਪਰਵਾਈਜਰ ਕੁਲਬੀਰ ਸਿੰਘ ਨੇ ਵਿਿਦਆਰਥੀਆਂ ਨੂੰ ਜਾਗਰੂਕਤ ਕਰਦਿਆਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਸਿਗਰਟਨੋਸ਼ੀ ਦੀ ਲਤ ਸੌਂਕ ਨਾਲ ਅਤੇ ਦੋਸਤਾਂ ਦੀ ਟੋਲੀ ਤੋਂ ਲੱਗਦੀ ਹੈ, ਸੋ ਸਕੂਲੀ ਸਮੇਂ ਦੌਰਾਨ ਵਿਿਦਆਰਥੀਆਂ ਨੂੰ ਖਾਸ ਧਿਆਨ ਰੱਖਣਾ ਚਾਹੀਦਾ ਹੈ ਕਿ ਅਜਿਹੇ ਦੋਸਤਾਂ ਦੀ ਸੰਗਤ ਤੋਂ ਬਚਿਆ ਜਾਵੇ ਜੋ ਸਿਗਰਟਨੋਸ਼ੀ ਲਈ ਮੌਕਾ ਦਿੰਦੇ ਹਨ । ਉਹਨਾਂ ਕਿਹਾ ਕਿ ਤੰਬਾਕੂ ਨਾਲ ਕੈਂਸਰ ਹੋਣ ਤੇ ਪੂਰਾ ਜਬਾੜਾ ਹੀ ਕੱਢ ਦਿੱਤਾ ਜਾਂਦਾ ਹੈ, ਜਿਸ ਨਾਲ ਵਿਅਕਤੀ ਦਾ ਚਿਹਰਾ ਬੁਰੀ ਤਰਾਂ ਕਰੂਪ ਹੋ ਜਾਂਦਾ ਹੈ । ਸਰਕਾਰੀ ਸਕੂਲ ਦੇ ਬੁੱਗੀਪੁਰਾ ਦੇ ਪ੍ਰਿੰਸੀਪਲ ਸ਼੍ਰੀ ਅਸ਼ਵਨੀ ਸ਼ਰਮਾ ਅਤੇ ਸਰਕਾਰੀ ਸਕੂਲ ਰੌਲੀ ਦੇ ਪ੍ਰਿੰਸੀਪਲ ਸ੍ਰ. ਸਵਰਨ ਸਿੰਘ ਧਾਲੀਵਾਲ ਨੇ ਵਿਿਦਆਰਥੀਆਂ ਨੂੰ ਤੰਬਾਕੂ ਅਤੇ ਸਿਗਰਟਨੋਸ਼ੀ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਵੀ ਪ੍ਰੇਰਿਤ ਕਰਨ ਲਈ ਕਿਹਾ । ਇਸ ਮੌਕੇ ਸਿਹਤ ਕਰਮਚਾਰੀ ਨਿਰਪਾਲ ਕੌਰ, ਸੀ.ਐਚ.ੳ. ਗੁਰਪਿੰਦਰ ਕੌਰ, ਰਣਜੀਤ ਸਿੰਘ ਅਤੇ ਸਟਾਫ ਨਰਸ ਜਸਵੀਰ ਕੌਰ ਮੌਜੂਦ ਸਨ ।