ਲੌਂਗੋਵਾਲ (ਜਗਸੀਰ ਸਿੰਘ ) : ਲੌਂਗੋਵਾਲ ਵਿਖੇ ਸੈਂਕੜੇ ਨੌਜਵਾਨਾਂ ਵੱਲੋਂ ਸਿੱਧੂ ਮੂਸੇਵਾਲੇ ਦੀ ਮੌਤ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਖਿਲਾਫ਼ ਇਕ ਵਿਸ਼ਾਲ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਮਾਰਚ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ )ਦੇ ਸੀਨੀਅਰ ਆਗੂ ਅੰਮ੍ਰਿਤਪਾਲ ਸਿੰਘ ਸਿੱਧੂ ਨੇ ਕੀਤੀ ਇਹ ਮੋਮਬੱਤੀ ਮਾਰਚ ਬਾਜ਼ਾਰ ਵਿਚ ਦੀ ਹੁੰਦਾ ਹੋਇਆ ਬੱਸ ਸਟੈਂਡ ਤੇ ਰੁਕਿਆ ਜਿੱਥੇ ਅੰਮ੍ਰਿਤਪਾਲ ਸਿੱਧੂ,ਕੌਸ਼ਲਰ ਗੁਰਮੀਤ ਸਿੰਘ ਲੱਲੀ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰੈੱਸ ਸਕੱਤਰ ਅਮਰਜੀਤ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਧੇ ਤੌਰ ਤੇ ਸਿੱਧੂ ਮੂਸੇਵਾਲੇ ਦੀ ਮੌਤ ਦਾ ਜ਼ਿੰਮੇਵਾਰ ਪੰਜਾਬ ਦਾ ਮੁੱਖ ਮਤਰੀ ਭਗਵੰਤ ਮਾਨ ਹੈ ਕਿਉਂਕਿ ਦੋ ਦਿਨ ਪਹਿਲਾਂ ਹੀ ਸਿੱਧੂ ਮੂਸੇ ਵਾਲੇ ਤੋਂ ਸੁਰੱਖਿਆ ਵਾਪਸ ਲੈਣ ਕਾਰਨ ਉਸ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਅਸੀਂ ਮੰਗ ਕਰਦੇ ਹਾਂ ਕਿ ਸਿੱਧੂ ਮੂਸੇ ਵਾਲੇ ਦੇ ਕਾਤਲਾਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਫਾਂਸੀ ਲਾਇਆ ਜਾਵੇ । ਇਸ ਮੌਕੇ ਕਰਮਜੀਤ ਸਿੰਘ ਕਰਮੀ,ਜੋਬਨ ਸਿੰਘ ,ਗਾਂਧੀ ਸਿੰਘ,ਆਦਿ ਨੌਜਵਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ।