ਗ੍ਰਾਮ ਪੰਚਾਇਤ ਜੀਵਨਪੁਰ ‘ਚ ਕਰੀਬ 4 ਏਕੜ ਸ਼ਾਮਲਾਤ ਜ਼ਮੀਨ ਦਾ ਕਬਜ਼ਾ ਸਵੈ-ਇੱਛਾ ਨਾਲ ਛੱਡਿਆ

Share and Enjoy !

Shares


ਲੁਧਿਆਣਾ : ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਉਣ ਦੇ ਮੰਤਵ ਨਾਲ ਵਿੱਢੀ ਗਈ ਮੁਹਿੰਮ ਤਹਿਤ ਅੱਜ ਬਲਾਕ ਲੁਧਿਆਣਾ-2 ਅਧੀਨ ਗ੍ਰਾਮ ਪੰਚਾਇਤ ਜੀਵਨਪੁਰ ਵਿੱਚ 4 ਏਕੜ 13 ਮਰਲੇ ਜ਼ਮੀਨ ਦਾ ਕਬਜ਼ਾ ਪਿੰਡ ਵਾਸੀਆਂ ਵੱਲੋਂ ਸਵੈ-ਇੱਛਾ ਨਾਲ ਛੱਡਿਆ ਗਿਆ ਹੈ। ਇਸ ਸਬੰਧੀ ਬਲਾਕ ਵਿਕਾਸ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਸ. ਗੁਰਪ੍ਰੀਤ ਸਿੰਘ ਮਾਂਗਟ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਡੀ.ਡੀ.ਪੀ.ਓ. ਸ੍ਰੀ ਸੰਜੀਵ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਚਾਇਤਾਂ ਦੀ ਸ਼ਾਮਲਾਤ ਜ਼ਮੀਨ ਛੁਡਵਾਉਣ ਲਈ ਸ਼ੁਰੂ ਅਭਿਆਨ ਤਹਿਤ ਬਲਾਕ ਲੁਧਿਆਣਾ-2 ਅਧੀਨ ਗ੍ਰਾਮ ਪੰਚਾਇਤ ਜੀਵਨਪੁਰ ਵਿੱਚ 4 ਏਕੜ 13 ਮਰਲੇ ਜ਼ਮੀਨ ਦਾ ਕਬਜ਼ਾ ਪਿੰਡ ਵਾਸੀਆਂ ਵੱਲੋਂ ਸਵੈ-ਇੱਛਾ ਨਾਲ ਛੱਡਿਆ ਗਿਆ ਹੈ। ਇਸ ਮੌਕੇ ਉਨ੍ਹਾਂ ਸਮੂਹ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਜੀਵਨਪੁਰ ਦਾ ਇਸ ਸ਼ਲਾਘਾਯੋਗ ਕਦਮ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਸ. ਜਸਵੰਤ ਸਿੰਘ, ਸ. ਤਜਿੰਦਰ ਸਿੰਘ ਅਤੇ ਸ. ਕੁਲਦੀਪ ਸਿੰਘ ਤੋਂ ਇਲਾਵਾ ਪੰਚਾਇਤ ਸਕੱਤਰ ਸ. ਕਮਲਜੀਤ ਸਿੰਘ, ਪਿੰਡ ਜੀਵਨਪੁਰ ਦੇ ਸਰਪੰਚ ਅਤੇ ਸਮੂਹ ਗ੍ਰਾਮ ਪੰਚਾਇਤ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਮੌਜੂਦ ਸਨ।

About Post Author

Share and Enjoy !

Shares

Leave a Reply

Your email address will not be published.