ਸਿਹਤ ਸਰਗਰਮੀਆਂ ਸਬੰਧੀ ਮਾਸ ਮੀਡੀਆ ਬਰਾਂਚ ਦੀ ਮੀਟਿੰਗ

Share and Enjoy !

Shares
– ਸਿਹਤ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਉਠਾਉਣ ਦੀ ਕੀਤੀ ਅਪੀਲ
ਫਰੀਦਕੋਟ :  ਅਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਵਰ੍ਹੇ ਨੂੰ ਸਮਰਪਿਤ ਸਿਹਤ ਵਿਭਾਗ ਫ਼ਰੀਦਕੋਟ ਵੱਲੋਂ ਸਿਵਲ ਸਰਜਨ ਡਾ. ਸੰਜੇ ਕਪੂਰ ਦੀ ਯੋਗ ਅਗਵਾਈ ਹੇਠ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ, ਸਹੂਲਤਾਂ ਅਤੇ ਸੇਵਾਵਾਂ ਲੋੜਵੰਦ ਤੇ ਗਰੀਬ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਸਿਹਤ ਵਿਭਾਗ ਦੀ ਮਾਸ ਮੀਡੀਆ ਬਰਾਂਚ ਵੱਲੋਂ ਵੱਖ-ਵੱਖ ਭਿਆਨਕ ਬਿਮਾਰੀਆਂ ਤੋਂ ਬਚਾਅ ਅਤੇ ਰੋਕਥਾਮ ਲਈ ਜਾਗਰੂਕਤਾ ਸਮੱਗਰੀ ਤਿਆਰ ਕਰਵਾ ਕੇ ਜਾਗਰੂਕਤਾ ਕੈਂਪ, ਸੈਮੀਨਾਰ ਅਤੇ ਮੀਟਿੰਗਾਂ ਦਾ ਆਯੋਜਨ ਕੀਤਾ ਜਾਂਦਾ ਹੈ।
          ਅੱਜ ਜਿਲਾ ਮਾਸ ਮੀਡੀਆ ਅਫਸਰ ਮੀਨਾ ਕੁਮਾਰੀ ਨੇ ਡਿਪਟੀ ਮਾਸ ਮੀਡੀਆ ਅਫਸਰ ਸੰਜੀਵ ਸ਼ਰਮਾਂ, ਬਲਾਕ ਐਕਸਟੈਂਸ਼ਨ ਐਜੂਕੇਟਰਾਂ ਸੁਧੀਰ ਧੀਰ, ਫਲੈਗ ਚਾਵਲਾ, ਡਾ. ਪ੍ਰਭਦੀਪ ਸਿੰਘ ਚਾਵਲਾ, ਨਾਲ ਬਲਾਕ ਪੱਧਰ ਦੀਆਂ ਸਿਹਤ ਸਿੱਖਿਆ ਸਰਗਰਮੀਆਂ ਅਤੇ ਮਹੀਨਾਵਾਰ ਰਿਪੋਰਟਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਵਿਭਾਗ ਵੱਲੋਂ ਜਾਰੀ ਹੋਏ ਪੱਤਰ ਮੁਤਾਬਕ ਵੱਖ-ਵੱਖ ਰਾਸ਼ਟਰੀ, ਅੰਤਰ-ਰਾਸ਼ਟਰੀ ਦਿਵਸ ਮਨਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਉਹਨਾਂ ਵੱਖ-ਵੱਖ ਵਿਸ਼ਿਆਂ ਸਬੰਧੀ ਆਈ.ਈ.ਸੀ ਗਤੀਵਿਧੀਆਂ ਦੇ ਆਯੋਜਨ ਲਈ ਜਾਗਰੂਕਤਾ ਸਮੱਗਰੀ, ਪਰਚੇ, ਪੋਸਟਰ, ਬੈਨਰ ਆਦਿ ਤਿਆਰ ਕਰਨ ਸਬੰਧੀ ਵਿਚਾਰ ਚਰਚਾ ਵੀ ਕੀਤੀ। ਇਸ ਮੌਕੇ ਮਾਸ ਮੀਡੀਆ ਟੀਮ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਅਧੀਨ ਮਿਲਦੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਸਿਹਤ ਵਿਭਾਗ ਦਾ ਸਹਿਯੋਗ ਦੇਣ।

About Post Author

Share and Enjoy !

Shares

Leave a Reply

Your email address will not be published.