ਹੁਸ਼ਿਆਰਪੁਰ -(ਤਰਸੇਮ ਦੀਵਾਨਾ ) : ਇੱਥੋਂ ਪਿੰਡ ਰਾਮ ਪੁਰ (ਬਿਲੜੋਂ) ਵਿਖੇ ਔਰਤਾਂ ਦੇ ਸ਼ਕਤੀ ਕਰਨ ਅਤੇ ਸਮਾਜਿਕ ਭਲਾਈ ਦੇ ਉਦੇਸ਼ ਨਾਲ ਕੰਮ ਕਰ ਰਹੀ ਕੇਸਰੀ ਮਹਿਲਾ ਸ਼ਕਤੀ ਐਂਡ ਵੈਲਫੇਅਰ ਸੁਸਾਇਟੀ (ਰਜਿ) ਵੱਲੋਂ ਪਿੰਡ ਦੀਆਂ ਲੋੜਵੰਦ
ਲੜਕੀਆਂ ਅਤੇ ਔਰਤਾਂ ਨੂੰ ਸਿਲਾਈ ਕਢਾਈ ਦੀ ਸਿਖਲਾਈ ਦੇ ਉਦੇਸ਼ ਨਾਲ ਮੁਫ਼ਤ ਸਿਲਾਈ ਸੈਂਟਰ ਖੋਲ੍ਹਿਆ ਗਿਆ। ਇਸ ਸੈਂਟਰ ਦਾ ਉਦਘਾਟਨ ਕਰਦਿਆਂ ਪਿੰਡ ਰਾਮ ਪੁਰ ਦੇ ਸਰਪੰਚ ਹਰਮੇਸ਼ ਸਿੰਘ ਨੇ ਸੈਂਟਰ ਦੇ ਸੰਚਾਲਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਸੁਸਾਇਟੀ ਨੂੰ ਮੌਕੇ ‘ਤੇ ਇੱਕੀ ਸੋ ਰੁਪਏ ਦੀ ਵਿੱਤੀ ਮਦਦ ਵੀ ਦਿੱਤੀ। ਇਸ ਮੌਕੇ ਸਾਬਕਾ ਸਰਪੰਚ ਸਤੀਸ਼ ਕੁਮਾਰ ਨੇ ਸੁਸਾਇਟੀ ਦੇ ਪ੍ਰਬੰਧਕਾਂ ਨੂੰ ਮੁਬਾਰਕਵਾਦ ਦਿੱਤੀ ਅਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਡਾ. ਲਖਵਿੰਦਰ ਸਿੰਘ ਨੇ ਮੰਚ ਦੀ ਕਾਰਵਾਈ ਚਲਾਈ ਅਤੇ ਸੁਸਾਇਟੀ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਰਣਜੀਤ ਕੌਰ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ ਅਤੇ ਸੁਸਾਇਟੀ ਵੱਲੋਂ ਭਵਿੱਖ ਵਿਚ ਚਲਾਏ ਜਾਣ ਵਾਲੇ ਕੰਮਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਸੁਸਾਇਟੀ ਦੇ ਸਕੱਤਰ ਸੁਰਿੰਦਰ ਕੌਰ,ਮੀਤ ਪ੍ਰਧਾਨ ਜਸਵਿੰਦਰ ਕੌਰ, ਕੈਸ਼ੀਅਰ ਲਵਪ੍ਰੀਤ ਕੌਰ, ਪ੍ਰੈੱਸ ਸਕੱਤਰ ਜੋਗਿੰਦਰ ਕੌਰ,ਸਲਾਹਕਾਰ ਸੁਰਜੀਤ ਕੌਰ, ਜੁਆਇੰਟ ਸਕੱਤਰ ਜੋਗਿੰਦਰ ਕੌਰ, ਮੈਂਬਰ ਬਲਜੀਤ ਕੌਰ, ਪਰਮਜੀਤ ਕੌਰ, ਰੇਨੂੰ ਬਾਲਾ, ਜਸਵਿੰਦਰ ਕੌਰ ਆਦਿ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ। ਇਸ ਮੌਕੇ ਪਿੰਡ ਦੇ ਪੰਚ ਬਲਵੀਰ ਸਿੰਘ, ਅਵਤਾਰ ਸਿੰਘ, ਬਹਾਦਰ ਸਿੰਘ, ਸਾਬਕਾ ਪੰਚ ਅਜੀਤ ਸਿੰਘ, ਨਰਿੰਦਰ ਖੰਨਾ ਸਮੇਤ ਗੁਲਵੰਤ ਰਾਏ,ਹਰਭਜਨ ਸਿੰਘ, ਇੰਦਰਜੀਤ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।