ਸੋਸ਼ਲਿਸਟ ਪਾਰਟੀ ਇੰਡੀਆ ਵਲੋ ਸੰਗਰੂਰ ਲੋਕ ਸਭਾ ਚੋਣ ਵਿੱਚ ਆਪ ਉਮੀਦਵਾਰ ਦੀ ਹਮਾਇਤ ਕਰਨ ਦਾ ਫ਼ੈਸਲਾ  

Share and Enjoy !

Shares


ਬੰਦੂਕ ਸੱਭਿਆਚਾਰ ਸਬੰਧੀ ਜਥੇਦਾਰ ਦਾ ਬਿਆਨ ਮੰਦਭਾਗਾ -ਖੇੜਾ
ਹੁਸ਼ਿਆਰਪੁਰ( ਤਰਸੇਮ ਦੀਵਾਨਾ ) : ਸੋਸ਼ਲਿਸਟ ਪਾਰਟੀ ਇੰਡੀਆ ਨੇ ਸੰਗਰੂਰ ਦੀ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੀ ਹਿਮਾਇਤ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ  ਦੀ ਮੀਟਿੰਗ ਪਾਰਟੀ ਦੇ ਸਰਪ੍ਰਸਤ ਬਲਵੰਤ ਸਿੰਘ ਖੇੜਾ ਅਤੇ ਪੰਜਾਬ ਪ੍ਰਧਾਨ ਓਮ ਸਿੰਘ ਸਟਿਆਣਾ ਪ੍ਰਧਾਨਗੀ ਹੇਠ ਹੋਈ।ਇਸ ਸੰਬੰਧੀ ਬਲਰਾਜ ਸਿੰਘ ਨੰਗਲ ਜਨਰਲ ਸਕੱਤਰ ਨੇ ਹੈਦਰਾਬਾਦ ਵਿਖੇ 4-5 ਜੂਨ ਨੂੰ ਹੈਦਰਾਬਾਦ ਵਿਖੇ ਹੋਈ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਾਰਟੀ ਦੀ ਕੌਮੀ ਕਾਰਜਕਾਰਨੀ ਦੀ ਅਗਲੀ ਮੀਟਿੰਗ ਚੰਡੀਗੜ੍ਹ ਵਿਖੇ ਸਤੰਬਰ ਦੇ ਪਹਿਲੇ ਹਫ਼ਤੇ ਵਿਚ ਹੋਵੇਗੀ।ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਬਲਵੰਤ ਸਿੰਘ ਖੇੜਾ, ਹਰਿੰਦਰ ਸਿੰਘ ਮਾਨਸ਼ਾਹੀਆ ਕੌਮੀ ਜਨਰਲ ਸਕੱਤਰ ਹੁਕਮ ਚੰਦ ਸੁਨਕਰ,ਸੱਤਪਾਲ ਸਿੰਘ ਡਡਿਆਣਾ ਜ਼ਿਲ੍ਹਾ ਪ੍ਰਧਾਨ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।ਇਸ ਮੌਕੇ ਆਪਣੇ ਸੰਬੋਧਨ ਵਿੱਚ ਬਲਵੰਤ ਸਿੰਘ ਖੇੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹਥਿਆਰਾਂ ਸੰਬੰਧੀ ਦਿੱਤੇ ਗਏ ਬਿਆਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ  ਸੰਸਾਰ ਭਰ ਵਿੱਚ ਬੰਦੂਕ ਸਭਿਆਚਾਰ ਦੇ ਮਾੜੇ ਪ੍ਰਭਾਵਾਂ ਤੋਂ ਦੁਨੀਆ ਬੇਹੱਦ ਚਿੰਤਿਤ ਹੈ। ਹਾਲ ਹੀ ਵਿੱਚ ਮਕਬੂਲ ਗਾਇਕ ਸਿੱਧੂ ਮੂਸੇਵਾਲਾ ਦਾ ਘਿਨਾਉਣਾ ਕਤਲ ਹਥਿਆਰ ਸਭਿਆਚਾਰ ਦਾ ਗੰਭੀਰ ਨਤੀਜਾ ਸਭ ਦੇ ਸਾਹਮਣੇ ਹੈ।ਪਰ ਹੈਰਾਨੀ ਦੀ ਗੱਲ ਹੈ ਕਿ ਸਾਡੇ ਧਾਰਮਿਕ ਆਗੂ ਇਸ ਦੇ ਨਤੀਜਿਆਂ ਤੋਂ ਬੇਪਰਵਾਹ ਹੋ ਕੇ ਨੌਜਵਾਨਾਂ ਨੂੰ ਸਿੱਖਿਆ ਦੀ ਬਜਾਏ ਹਥਿਆਰਾਂ ਦੀ ਪ੍ਰੇਰਨਾ ਦੇ ਰਹੇ ਹਨ।ਮਨਸ਼ਾਹੀਆ ਨੇ ਕਿਹਾ ਕਿ ਲੋਕ ਸਭਾ ਦੀ ਉਪ ਚੋਣ ਵਿੱਚ ਫਿਰਕਾਪ੍ਰਸਤ ਤੇ ਮੌਕਾਪ੍ਰਸਤ ਪਾਰਟੀਆਂ ਨੂੰ ਹਰਾਉਣਾ ਬਹੁਤ ਜ਼ਰੂਰੀ ਹੈ ਇਸ ਲਈ ਸੋਸ਼ਲਿਸਟ ਪਾਰਟੀ ਇੰਡੀਆ ਵੱਲੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਘਰਾਚੋਂ ਦੀ ਹਮਾਇਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਧਰਮ ਨਿਰਪੱਖ ਤਾਕਤਾਂ ਦੇ ਹੱਥ ਮਜਬੂਤ ਕਰਨ ਦੀ ਅਪੀਲ ਕੀਤੀ।ਮੀਟਿੰਗ ਦੇ ਅੰਤ ਵਿਚ ਸੂਬਾ ਪ੍ਰਧਾਨ ਓਮ ਸਿੰਘ ਸਟਿਆਣਾ ਨੇ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਚਲਾਉਣ ਅਤੇ ਦੂਜੇ ਜ਼ਿਲ੍ਹਿਆਂ ਵਿੱਚ ਇਕਾਈਆਂ ਦੇ ਮਜ਼ਬੂਤ ਕਰਨ ਲਈ ਸਾਰੇ ਆਗੂਆਂ ਨੂੰ ਕਮਰ ਕੱਸੇ ਕਰਨ ਦੀ ਅਪੀਲ ਕੀਤੀ।

About Post Author

Share and Enjoy !

Shares

Leave a Reply

Your email address will not be published.