
ਆਪ ਉਮੀਦਵਾਰ ਗੁਰਮੇਲ ਸਿੰਘ ਵੱਡੀ ਲੀਡ ਨਾਲ ਜਿੱਤਣਗੇ – ਅਮਨ ਅਰੋੜਾ
ਸੁਨਾਮ ਊਧਮ ਸਿੰਘ ਵਾਲਾ (ਜਗਸੀਰ ਲੌਂਗੋਵਾਲ) : ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਅੱਜ ਉਸ ਵਕਤ ਜ਼ਬਰਦਸਤ ਹੁੰਗਾਰਾ ਮਿਲਿਆ ਜਦੋਂ ਸੁਨਾਮ ਦੇ ਵਾਰਡ ਨੰ 18 ਦੇ ਕੌਂਸਲਰ ਸੁਨੀਲ ਗੋਇਲ ਆਸ਼ੂ ਅਤੇ 21 ਦੇ ਕੌਂਸਲਰ ਗੁਰਪ੍ਰੀਤ ਕੌਰ ਨੇ ਸਾਥੀਆਂ ਸਮੇਤ ਆਪ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਪਾਰਟੀ ਦਾ ਪੱਲਾ ਫੜਿਆ । ਇਸ ਮੌਕੇ ਪੰਜਾਬ ਦੇ ਕੈਬਿਨੇਟ ਮੰਤਰੀ ਲਾਲ ਚੰਦ ਕੱਟਾਰੂਚੱਕ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਨੇ ਕੌਂਸਲਰਾਂ ਨੂੰ ਪਾਰਟੀ ਚ ਸ਼ਾਮਿਲ ਕਰਦਿਆਂ ਕਿਹਾ ਕਿ ਕੌਂਸਲਰਾਂ ਅਤੇ ਉਹਨਾਂ ਦੇ ਸਾਥੀਆਂ ਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਨ ਮਿਲੇਗਾ। ਸੁਨਾਮ ਸ਼ਹਿਰ ਦੇ ਦੋ ਕੌਂਸਲਰਾਂ ਵਲੋਂ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਜਿੱਥੇ ਸੰਗਰੂਰ ਜਿਮਨੀ ਚੋਣ ਵਿੱਚ ਆਪ ਦੇ ਉਮੀਦਵਾਰ ਗੁਰਮੇਲ ਸਿੰਘ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਸਮੇਂ ਪਾਰਟੀ ਚ ਸ਼ਾਮਿਲ ਹੋਣ ਵਾਲੇ ਕੌਂਸਲਰਾਂ ਨੇ ਕਿਹਾ ਕਿ ਉਹ ਅਤੇ ਉਹਨਾਂ ਦੇ ਸਾਥੀ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਿੱਚ ਕਰਵਾਏ ਵਿਕਾਸ ਕਮਾਨ ਤੋਂ ਬਹੁਤ ਪ੍ਰਭਾਵਿਤ ਹਨ ਅਤੇ ਓਸੇ ਤਰੀਕੇ ਨਾਲ ਹੀ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕੰਮ ਕਰ ਰਹੀ ਹੈ ਉਸ ਨਾਲ ਸੂਬੇ ਦੇ ਲੋਕ ਬਹੁਤ ਖੁਸ਼ ਦਿਖਾਈ ਦੇ ਰਹੇ ਹਨ ।