ਚੇਅਰਮੈਨ ਨਵਦੀਪ ਸਿੰਘ ਤੋਗਾਵਾਲ ਮੈਡਮ ਦਾਮਨ ਬਾਜਵਾ ਦੀ ਅਗਵਾਈ ਹੇਠ ਭਾਜਪਾ ਵਿੱਚ ਹੋਏ ਸ਼ਾਮਲ 

Share and Enjoy !

Shares
ਸੁਨਾਮ ਊਧਮ ਸਿੰਘ ਵਾਲਾ (ਜਗਸੀਰ ਲੌਂਗੋਵਾਲ) : ਭਾਰਤੀ ਜਨਤਾ ਪਾਰਟੀ ਦੇ ਆਗੂ ਮੈਡਮ ਦਾਮਨ ਥਿੰਦ ਸੁਨਾਮ ਨੇ ਲੋਕ ਸਭਾ ਸੰਗਰੂਰ ਦੀਆਂ ਚੋਣਾਂ ਨੂੰ ਲੈਕੇ ਹਲਕਾ ਸੁਨਾਮ ਦੇ ਸਮੂਹ ਵਰਕਰਾਂ ਦਾ ਵਿਸ਼ਾਲ ਇਕੱਠ ਕਰਕੇ ਵਿਸ਼ੇਸ਼ ਪ੍ਰੋਗਰਾਮ ਰੱਖਿਆ । ਇਸ ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ ਸ੍ਰੀ ਗਜੇੰਦਰ ਸ਼ੇਖਾਵਤ  ਵਿਸ਼ੇਸ਼ ਤੌਰ ਤੇ ਪੁੱਜੇ। ਇਸ ਸਮੇਂ  ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਨੂੰ ਦੇਖਦੇ ਹੋਏ  ਚੇਅਰਮੈਨ ਮਾਰਕੀਟ ਕਮੇਟੀ ਚੀਮਾਂ ਨਵਦੀਪ ਸਿੰਘ ਤੋਗਾਵਾਲ ਨੇ ਭਾਜਪਾ ਆਗੂ ਮੈਡਮ ਦਾਮਨ ਬਾਜਵਾ ਦੀ ਪ੍ਰੇਰਨਾ ਸਦਕਾ ਕੇਂਦਰੀ ਮੰਤਰੀ ਸ਼੍ਰੀ ਗਜੇੰਦਰ ਸ਼ੇਖਾਵਤ, ਸੀਨੀਅਰ ਭਾਜਪਾ ਆਗੂ ਅਰਵਿੰਦ ਖੰਨਾ ਤੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਦੀ ਅਗਵਾਈ ਹੇਠ ਬੀਜੇਪੀ ਦਾ ਪੱਲਾ ਫੜਿਆ। ਇਸ ਮੌਕੇ ਕੇਂਦਰੀ ਮੰਤਰੀ ਸ੍ਰੀ ਗਜੇੰਦਰ ਸ਼ੇਖਾਵਤ ਨੇ ਪਾਰਟੀ ਸ਼ਾਮਲ ਹੋਏ ਸਾਥੀਆਂ ਨੂੰ ਅਤੇ ਸਮੂਹ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਭਾਜਪਾ ਹਰ ਵਰਕਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਇਸ ਮੋਕੇ ਹਲਕੇ ਸੁਨਾਮ ਦੇ ਕਈ ਭਾਜਪਾ ਆਗੂ ਅਤੇ ਸਰਪੰਚ ਸਹਿਬਾਨ ਵੀ ਹਾਜ਼ਰ  ਸਨ।

About Post Author

Share and Enjoy !

Shares

Leave a Reply

Your email address will not be published.