ਵਿੱਤ ਮੰਤਰੀ ਚੀਮਾ ਵਲੋਂ ਆਪ ਸਰਕਾਰ ਦਾ ਪਲੇਠਾ ਬਜਟ ਪੇਸ਼ 

Share and Enjoy !

Shares
ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ
ਚੰਡੀਗੜ੍ਹ ,ਗੁਰਵਿੰਦਰ ਸਿੰਘ : ਪੰਜਾਬ ਵਿਧਾਨ ਸਭਾ ਦੇ ਚਲ ਰਹੇ ਬਜਟ ਸ਼ੈਸਨ ਦੌਰਾਨ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਆਮ ਆਦਮੀ ਪਾਰਟੀ ਸਰਕਾਰ ਦਾ ਪਲੇਠਾ ਅਤੇ 1,55,860 ਕਰੋੜ ਰੁਪਏ ਦਾ 14.20 ਫੀਸਦੀ ਵਾਧੇ ਵਾਲਾ ਬਜਟ ਪੇਸ਼ ਕੀਤਾ ਗਿਆ। ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਅੱਜ ਪੰਜਾਬ ਵਿਧਾਨਸਭਾ ਵਿੱਚ ਪੇਸ਼ ਇਸ ਬਜਟ ਵਿੱਚ ਖੇਤੀ, ਸਿਖਿਆ ਅਤੇ ਸਿਹਤ ਖੇਤਰਾਂ ਵੱਲ ਵਧੇਰੇ ਧਿਆਨ ਦਿਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਪ ਸਰਕਾਰ ਰੰਗਲਾ ਪੰਜਾਬ ਸਿਰਜਣ ਦਾ ਵਾਅਦਾ ਕਰਦੀ ਹੈ, ਜੋ ਅ ਾਰਥਿਕ ਖੁਸ਼ਹਾਲੀ, ਸਮਾਜਿਕ ਵਿਕਾਸ ਅਤੇ ਸਰਬ ਸਾਂਝੀਵਾਲਤਾ ਦਾ ਪ੍ਰਤੀਕ ਹੋਵੇਗਾ। ਉਹਨਾਂ ਕਿਹਾ ਕਿ ਆਪ ਸਰਕਾਰ ਰਾਜ ਵਿਚੋਂ ਭ੍ਰਿਸ਼ਟਾਚਾਰ, ਮਾਫੀਆ ਰਾਜ ਨੂੰ ਖਤਮ ਕਰਨ ਅਤੇ ਕਾਨੂੰਨ ਦੇ ਰਾਜ ਦੀ ਸਥਾਪਨਾ ਕਰਨ ਲਈ ਆਪਣੀ ਵਚਨਵੱਧਤਾ ਪ੍ਰਤੀ ਦ੍ਰਿੜ ਹੈ। ਬਜਟ ਵਿੱਚ ਚੋਣਾਂ ਵਿੱਚ ਕੀਤੇ ਵਾਅਦਿਆਂ ਦੀ ਪੂਰੀ ਛਾਪ ਹੈ। ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ 1 ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕਰ ਦਿੱਤਾ ਹੈ। ਬਜਟ ਵਿੱਚ ਸਰਕਾਰ ਦੇ ਖਰਚੇ ਦਾ ਅਨੁਮਾਨ 1,55,859.78 ਕਰੋੜ ਰੁਪਏ ਦਾ ਹੈ, ਜਦੋਂਕਿ ਪ੍ਰਾਪਤੀ 1,51,129.29 ਕਰੋੜ ਰੁਪਏ ਹੈ। ਆਮਦਨ ਅਤੇ ਖਰਚ ਵਿੱਚ ਅੰਤਰ 4730.91 ਕਰੋੜ ਰੁਪਏ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਇਸ ਸਾਲ ਸਰਕਾਰ ਬਿਨਾਂ ਕੋਈ ਟੈਕਸ ਲਗਾਏ ਮਾਲੀਏ ਵਿੱਚ 95378 ਕਰੋੜ ਰੁਪਏ ਦਾ ਵਾਧਾ ਕਰੇਗੀ। ਇਹ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਰ 2 ਲੱਖ 63 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ। ਉਹਨਾਂ ਕਿਹਾ ਕਿ ਬਜਟ ਪੇਪਰਲੈੱਸ ਕੀਤਾ ਗਿਆ ਹੈ ਜਿਸ ਨਾਲ 19 ਲੱਖ ਰੁਪਏ ਤੇ 800 ਰੁੱਖਾਂ ਦੀ ਬਚਤ ਹੋਵੇਗੀ।

About Post Author

Share and Enjoy !

Shares

Leave a Reply

Your email address will not be published.