
(ਪਰਮਜੀਤ ਅਬਿਆਣਾ) ਨੂਰਪੁਰਬੇਦੀ। ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਨਾਲ ਕੀਤੀ ਖਾਸ ਮੁਲਾਕਾਤ ਇਸ ਮੁਲਾਕਾਤ ਵਿੱਚ ਜਿੱਥੇ ਵੱਖ ਵੱਖ ਮੁੱਦਿਆਂ ਤੇ ਸ.ਅਮਰਜੀਤ ਸਿੰਘ ਸੰਦੋਆ ਨੇ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਕੀਤੀ ਉਥੇ ਹੀ ਉਨਾਂ ਮੁੱਖ ਮੰਤਰੀ ਸਾਹਿਬ ਨੂੰ ਰੂਪਨਗਰ ਆਉਣ ਦਾ ਸੁਨੇਹਾ ਅਤੇ ਸੱਦਾ ਵੀ ਦਿੱਤਾ ਅਤੇ ਨਾਲ ਹੀ ਰੂਪਨਗਰ ਜ਼ਿਲੇ ਵਾਸਤੇ ਵੱਡੇ ਪ੍ਰਾਜੈਕਟ ਲਿਆਉਣ ਦੀ ਮੰਗ ਵੀ ਕੀਤੀ ਸਾਬਕਾ ਵਿਧਾਇਕ ਸੰਦੋਆ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਜੀ ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਤੇ ਪੂਰੇ ਪੰਜਾਬ ਅਤੇ ਪੰਜਾਬੀਆਂ ਨੂੰ ਮਾਣ ਹੈ ਅਤੇ ਸ.ਭਗਵੰਤ ਸਿੰਘ ਮਾਨ ਨੇ ਉਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਰੂਪਨਗਰ ਜ਼ਿਲੇ ਨਾਲ ਉਨਾਂ ਦਾ ਸ਼ੁਰੂ ਤੋਂ ਹੀ ਬਹੁਤ ਲਗਾਓ ਹੈ ਅਤੇ ਰੂਪਨਗਰ ਜ਼ਿਲੇ ਦਾ ਨਾਮ ਪੂਰੀ ਦੁਨੀਆਂ ਦੇ ਨਕਸ਼ੇ ਤੇ ਇਕ ਸਿਤਾਰੇ ਵਾਂਗੂੰ ਚਮਕੇ ਅਤੇ ਦੁਨੀਆ ਦੇ ਕੋਨੇ ਕੋਨੇ ਤੋਂ ਲੋਕ ਰੂਪਨਗਰ ਜਿਲੇ ਵਿੱਚ ਸੈਰ ਸਪਾਟੇ ਲਈ ਆਉਣ ਇਸ ਲਈ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਅਤੇ ਉਨਾਂ ਦੀ ਪੂਰੀ ਟੀਮ ਦਿਨ ਰਾਤ ਮਿਹਨਤ ਕਰਨ ਵਿੱਚ ਲੱਗੀ ਹੋਈ ਹੈ। ਸਾਬਕਾ ਵਿਧਾਇਕ ਸੰਦੋਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਬਣਨ ਤੋਂ ਬਾਅਦ ਵੀ ਪਹਿਲਾਂ ਵਾਲੇ ਮਾਨ ਸਾਹਿਬ ਹਨ ਉਹ ਹਰੇਕ ਪਾਰਟੀ ਦੇ ਵਰਕਰ ਤੇ ਅਹੁਦੇਦਾਰ ਦੀ ਦਿਲੋਂ ਇੱਜਤ ਕਰਦੇ ਹਨ ਅਤੇ ਉਨਾਂ ਦਾ ਮੰਨਣਾ ਹੈ ਕਿ ਪਾਰਟੀ ਦੇ ਹਰੇਕ ਉਸ ਵਲੰਟੀਅਰ ਅਤੇ ਵਰਕਰ ਨੂੰ ਬਣਦਾ ਮਾਣ ਸਨਮਾਨ ਮਿਲਣਾ ਚਾਹੀਦਾ ਹੈ ਜਿਨਾਂ ਨੇ ਪਾਰਟੀ ਲਈ ਦਿਨ ਰਾਤ ਮਿਹਨਤ ਕੀਤੀ ਅਤੇ ਅੱਜ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਬਣੀ ਉਨਾਂ ਕਿਹਾ ਕਿ ਪਾਰਟੀ ਦੇ ਕਿਸੇ ਵੀ ਵਰਕਰ ਨੂੰ ਅਣਗੌਲਿਆ ਨਹੀਂ ਕੀਤਾ ਜਾਵੇਗਾ ਅਤੇ ਹਰੇਕ ਦੀ ਗੱਲ ਸੁਣੀ ਜਾਵੇਗੀ ਅਤੇ ਲੀਡਰਸ਼ਿਪ ਤੱਕ ਪਹੁੰਚਾਈ ਜਾਵੇਗੀ ।