ਨਹਿਰੂ ਯੁਵਾ ਕੇਂਦਰ ਤਰਨਤਾਰਨ ਨੇ ਸਿਵਲ ਹਸਪਤਾਲ ਵਿਖੇ ਖੂਨਦਾਨ ਕੈਂਪ ਲਾਇਆ

Share and Enjoy !

Shares


(ਸੁਰਿੰਦਰ ਸਿੰਘ ਸਿੱਧੂ) ਤਰਨਤਾਰਨ। ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਵਸ ਮੌਕੇ ਸਿਵਲ ਹਸਪਤਾਲ ਤਰਨਤਾਰਨ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿਚ ਤਰਨਤਾਰਨ ਦੇ ਵਲੰਟੀਅਰ ਅਤੇ ਯੂਥ ਕਲੱਬ ਦੇ ਮੈਂਬਰਾਂ ਨੇ ਹਿੱਸਾ ਲਿਆ। ਪ੍ਰੋਗਰਾਮ ਦੀ ਸੁਰੂਆਤ ਜ ਿਲਾ ਯੂਥ ਅਫਸਰ ਜਸਲੀਨ ਕੌਰ, ਐੱਸ.ਐੱਮ.ਓ. ਡਾ: ਸਵਰਨਜੀਤ ਧਵਨ, ਬਲੱਡ ਬੈਂਕ ਅਫਸਰ ਡਾ: ਰੇਖਾ, ਨਹਿਰੂ ਯੁਵਾ ਕੇਂਦਰ ਅਤੇ ਬਲੱਡ ਬੈਂਕ ਤਰਨਤਾਰਨ ਦੇ ਸਟਾਫ ਵੱਲੋਂ ਸਹੁੰ ਚੁੱਕ ਕੇ ਕੀਤੀ ਗਈ। ਇਸ ਮੌਕੇ ਜ ਿਲਾ ਯੂਥ ਅਫਸਰ ਜਸਲੀਨ ਕੌਰ ਨੇ ਨੌਜਵਾਨਾਂ ਨੂੰ ਖੂਨਦਾਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੂਨਦਾਨ ਕਰਨ ਨਾਲ ਅਸੀਂ ਕਿਸੇ ਨੂੰ ਨਵਾਂ ਜੀਵਨ ਦੇ ਸਕਦੇ ਹਾਂ। ਉਨਾਂ ਵੱਲੋਂ ਖੂਨਦਾਨ ਕਰਨ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਉਪਰੰਤ ਡਾ. ਸ ਿਆਮਾ ਮੁਖਰਜੀ ਦੇ ਜੀਵਨ ਅਤੇ ਸੰਦੇਸ ’ਤੇ ਸੈਮੀਨਾਰ ਵੀ ਕਰਵਾਇਆ ਗਿਆ ਅਤੇ ਦੱਸਿਆ ਕਿ ਉਹ ਇੱਕ ਮਹਾਨ ਭਾਰਤੀ ਸਿਆਸਤਦਾਨ, ਬੈਰਿਸਟਰ ਅਤੇ ਉਨਾਂ ਉਦਯੋਗ ਮੰਤਰੀ ਵਜੋਂ ਸੇਵਾ ਵੀ ਨਿਭਾਈ ਹੈ। ਉਨਾਂ ਏਸੀਆਟਿਕ ਸੁਸਾਇਟੀ ਅਤੇ ਇੰਡੀਅਨ ਇੰਸਟੀਚਿਊਟ ਆਫ ਸਾਇੰਸ ਵਰਗੀਆਂ ਪ੍ਰਮੁੱਖ ਸੰਸਥਾਵਾਂ ਦਾ ਮਾਰਗਦਰਸਨ ਕੀਤਾ। ਉਹ 33 ਸਾਲ ਦੀ ਛੋਟੀ ਉਮਰ ਵਿਚ ਕਲਕੱਤਾ ਯੂਨੀਵਰਸਿਟੀ ਦੇ ਚਾਂਸਲਰ ਬਣੇ। ਅਖੀਰ ’ਚ ਉਨਾਂ ਕਿਹਾ ਕਿ ਸਾਨੂੰ ਅਜਿਹੀ ਮਹਾਨ ਸ਼ਖਸੀਅਸਤਾਂ ਤੋਂ ਆਪਣੇ ਜੀਵਨ ਵਿਚ ਪ੍ਰੇਰਣਾ ਲੈਣੀ ਚਾਹੀਦੀ ਹੈ।

About Post Author

Share and Enjoy !

Shares

Leave a Reply

Your email address will not be published.