– 13 ਅਗਸਤ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਕੀਤਾ ਜਾਗਰੂਕ
(ਜਸਵਿੰਦਰ ਸਿੰਘ ਰੱਖਰਾ) ਮੋਗਾ। ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰਾਸਟਰੀ ਲੋਕ ਅਦਾਲਤ ਮਿਤੀ 13 ਅਗਸਤ ਨੂੰ ਲਗਾਈ ਜਾ ਰਹੀਂ ਹੈ। ਮਾਣਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ-ਕਮ-ਚੈਅਰਪਰਸਨ, ਜਿਲਾ ਕਾਨੁੂੰਨੀ ਸੇਵਾਵਾਂ ਅਥਾਰਟੀ, ਮੋਗਾ ਮੈਡਮ ਮਨਦੀਪ ਪੰਨੂੰ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਮਾਣਯੋਗ ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ਼੍ਰੀ ਅਮਰੀਸ਼ ਕੁਮਾਰ ਦੁਆਰਾ ਜਿਲਾ ਦੇ ਲੀਡ ਬੈਂਕ ਮੈਨੇਜਰਾਂ ਅਤੇ ਬਾਕੀ ਜਿਲਾ ਦੇ ਬੈਂਕ ਮੈਨੇਜਰਾਂ, ਬੀ.ਐਸ.ਐਨ.ਐਲ ਅਤੇ ਬੀਮਾਂ ਕੰਪਨੀਆਂ ਦੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ ਤਾਂ ਕਿ ਇਸ ਰਾਸਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਪ੍ਰਚਾਰ ਹੋ ਸਕੇ ਅਤੇ ਵੱਧ ਤੋਂ ਵੱਧ ਲੋੜਵੰਦ ਇਸ ਦਾ ਲਾਹਾ ਲੈ ਸਕਣ। ਇਸ ਮੀਟਿੰਗ ਵਿੱਚ ਸ਼੍ਰੀ ਅਮਰੀਸ਼ ਕੁਮਾਰ ਜੀ ਨੇ ਬੈਂਕ ਦੇ ਨੁਮਾਇੰਦੀਆਂ ਨੂੰ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ ਲਈ ਜਾਗਰੂਕ ਕੀਤਾ। ਇਸ ਮੀਟਿੰਗ ਵਿੱਚ ਲੀਡ ਬੈਂਕ ਅਤੇ ਹੋਰ ਕਈ ਸਰਕਾਰੀ ਬੈਂਕਾਂ ਦੇ ਮੈਨੇਜ਼ਰ ਵੀ ਮੌਜ਼ੂਦ ਸਨ। ਸ਼੍ਰੀ ਅਮਰੀਸ਼ ਕੁਮਾਰ ਜੀ ਨੇ ਦੱਸਿਆ ਕਿ ਜਿਲਾ ਮੋਗਾ ਵਿੱਖੇ ਕੇਸਾਂ ਦੇ ਨਿਪਟਾਰੇ ਲਈ ਹਰ ਹਫ਼ਤੇ ਦੇ ਵੱਖ-2 ਦਿਨਾਂ ਨੂੰ ਪ੍ਰੀ-ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ ਤਾਂ ਜ਼ੋ ਅਦਾਲਤਾਂ ਕੇਸਾਂ ਦੇ ਨਿਪਟਾਰੇ ਲਈ ਵੱਧ ਤੋਂ ਵੱਧ ਕੋਸ਼ਿਸ਼ ਕਰ ਸਕਣ ਅਤੇ ਕੇਸਾਂ ਦਾ ਨਿਪਟਾਰਾ ਕਰਵਾ ਸਕਣ ਤਾਂ ਜ਼ੋ ਆਮ ਲੋਕਾਂ ਨੂੰ ਇਸ ਦਾ ਫਾਇਦਾ ਮਿਲ ਸਕੇ। ਅੰਤ ਵਿੱਚ ਉਨਾਂ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਦੱਸਦਿਆਂ ਕਿਹਾ ਕਿ ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਫੀਸ ਵਾਪਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਨਾਂ ਅਪੀਲ ਕੀਤੀ ਕਿ ਕਿਸੇ ਵੀ ਤਰਾਂ ਦੀ ਕਾਨੂੰਨੀ ਸਲਾਹ ਜਾਂ ਜਾਣਕਾਰੀ ਲਈ 1968 ਟੋਲ ਫਰੀ ਨੰਬਰ ਡਾਇਲ ਕੀਤਾ ਜਾ ਸਕਦਾ ਹੈ ਜਾਂ ਦਫ਼ਤਰ ਦੇ ਨੰ: 01636-235864 ਤੇ ਸੰਪਰਕ ਕੀਤਾ ਜਾ ਸਕਦ|