ਸੂਬੇ ਦੇ ਸਰਕਾਰੀ ਹਸਪਤਾਲ ਦੀ ਸਥਿਤੀ ਦਾ ਜਾਇਜਾ ਲੈਣ ਅੱਜ ਤੋਂ ਸਿਹਤ ਮੰਤਰੀ ਪੰਜਾਬ ਦੌਰੇ ਤੇ

Share and Enjoy !

Shares

– ਮੈਡੀਕਲ ਨਸ਼ਿਆਂ ਦੀ ਵਿਕਰੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਚੇਤਨ ਸਿੰਘ ਜੌੜਾਮਾਜਰਾ
– ਵਧੀਆ ਸੇਵਾਵਾਂ ਨਿਭਾਉਣ ਵਾਲੇ ਸਿਵਲ ਸਰਜਨ ਨੂੰ ਆਪਣੀ ਜੇਬ ਵਿਚੋਂ 51 ਹਜਾਰ ਦਾ ਇਨਾਮ ਦੇਣ ਦਾ ਐਲਾਨ
– ਮਿਲਾਵਟਖੋਰੀ ਬਰਦਾਸਤ ਨਹੀਂ ਕੀਤੀ ਜਾਵੇਗੀ
(ਗੁਰਵਿੰਦਰ ਸਿੰਘ ਮੋਹਾਲੀ) ਚੰਡੀਗੜ।
ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਤਤਪਰ ਹੈ। ਸੂਬਾ ਸਰਕਾਰ ਨੇ ਇਸ ਚਾਲੂ ਵਿੱਤ ਵਰੇ ਲਈ ਪਾਸ ਕੀਤੇ ਗਏ ਬਜਟ ਵਿਚ ਸਿਹਤ ਵਿਭਾਗ ਦੇ ਬਜਟ ਵਿਚ ਮਿਸਾਲੀ ਵਾਧਾ ਕੀਤਾ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਸੂਬੇ ਦੇ ਸਰਕਾਰੀ ਹਸਪਤਾਲਾਂ ਦੀ ਅਸਲ ਸਥਿਤੀ ਤੋਂ ਜਾਣੂ ਹੋਣ ਦੇ ਮਕਸਦ ਨਾਲ ਅੱਜ (12 ਜੁਲਾਈ 2022) ਤੋਂ ਪੰਜਾਬ ਦੌਰੇ ਤੇ ਜਾਣਗੇ। ਉਨਾਂ ਕਿਹਾ ਕਿ ਇਸ ਦੌਰੇ ਦਾ ਮਕਸਦ ਸਿਹਤ ਸੰਸਥਾਵਾਂ ਦੀ ਸਥਿਤੀ ਨੂੰ ਬਾਰੀਕੀ ਨਾਲ ਸਮਝਣ ਦੇ ਨਾਲ ਲੋਕਾਂ ਦੀਆਂ ਲੋੜਾਂ ਨੂੰ ਸਮਝਣਾਂ ਹੈ। ਉਨਾਂ ਕਿਹਾ ਕਿ ਉਹ ਲਗਾਤਾਰ ਇਸ ਤਰਾਂ ਦੇ ਟੂਰ ਭਵਿੱਖ ਵਿੱਚ ਕਰਦੇ ਰਹਿਣਗੇ। ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਐਲਾਨ ਕੀਤਾ ਉਹ ਫਰਵਰੀ 2023 ਵਿੱਚ ਪੂਰੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਨਗੇ ਅਤੇ ਵਧੀਆ ਸੇਵਾਵਾਂ ਨਿਭਾਉਣ ਵਾਲੇ ਸਿਵਲ ਸਰਜਨ ਨੂੰ ਆਪਣੀ ਜੇਬ ਵਿਚੋਂ 51 ਹਜਾਰ ਦਾ ਇਨਾਮ ਦੇਣਗੇ। ਸਿਹਤ ਮੰਤਰੀ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਮੈਡੀਕਲ ਨਸ ਿਆਂ ਦੀ ਵਿਕਰੀ ਕਰਨ ਵਾਲਿਆਂ ਨੂੰ ਬਖਸ ਿਆ ਨਹੀਂ ਜਾਵੇਗਾ। ਉਨਾਂ ਪੰਜਾਬ ਰਾਜ ਦੇ ਸਮੂਹ ਸਿਵਲ ਸਰਜਨਾਂ ਅਤੇ ਡਰੱਗ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਮੈਡੀਕਲ ਸਟੋਰ ਮਾਲਕ ਨੂੰ ਪੰਜਾਬ ਸਰਕਾਰ ਦੀ ਨਸ਼ਿਆਂ ਦੀ ਰੋਕਥਾਮ ਸਬੰਧੀ ਜੀਰੋ ਟੋਲਰੈਂਸ ਨੀਤੀ ਬਾਰੇ ਸੂਚਿਤ ਕਰ ਦਿੱਤਾ ਜਾਵੇ ਅਤੇ ਸੂਚਿਤ ਕਰਨ ਉਪਰੰਤ ਵੱਡੇ ਪੱਧਰ ਤੇ ਚੈਕਿੰਗ ਮੁਹਿੰਮ ਚਲਾਈ ਜਾਵੇ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮੰਤਰੀ ਸ.ਚੇਤਨ ਸਿੰਘ ਜੋੜਾਮਾਜਰਾ ਨੇ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨਾਂ ਪੰਜਾਬ ਰਾਜ ਵਿੱਚ ਸਿਹਤ ਸਬੰਧੀ ਟੈਸਟਾਂ ਦੀ ਇਕ ਰੇਟ ਤੇਅ ਕਰਨ ਦੀ ਸੰਭਾਵਨਾ ਤਲਾਸਣ ਦੇ ਹੁਕਮ ਦਿੰਦਿਆਂ ਅਧਿਕਾਰੀਆਂ ਨੂੰ ਅਪੀਲ ਕੀਤੀ ਜੇਕਰ ਕੋਈ ਟੈਸਟਾਂ ਵਿਚੋਂ ਕਮਿਸਨ ਦੇਣ ਦੀ ਪੇਸਕਸ ਕਰਦਾ ਹੈ ਤਾਂ ਉਹ ਇਹ ਮਸਲਾ ਤੁਰੰਤ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਅਜਿਹੇ ਲੋਕਾਂ ਖ ਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਉਨਾਂ ਕਿਹਾ ਕਿ ਲੋੜਵੰਦ ਮਰੀਜਾਂ ਨੂੰ ਸਸਤੇ ਭਾਅ ਤੇ ਟੈਸਟ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਹਰ, ਸੰਭਵ ਯਤਨ ਕੀਤਾ ਜਾਵੇਗਾ। ਉਨਾਂ ਅਧਿਕਾਰੀਆਂ ਨੇ ਅਪੀਲ ਕੀਤੀ ਹਸਪਤਾਲਾਂ ਦੀ ਸਾਫ ਸਫਾਈ ਨੂੰ ਉਵੇਂ ਹੀ ਯਕੀਨੀ ਬਣਾਉਣ ਜਿਵੇ ਉਹ ਆਪਣੇ ਘਰ ਦੀ ਸਾਫ ਸਫਾਈ ਨੂੰ ਯਕੀਨੀ ਬਣਾਉਂਦੇ ਹਨ। ਜੋੜਾਮਾਜਰਾ ਨੇ ਇਸ ਮੌਕੇ ਮਿਲਾਵਟਖੋਰੀ ਖ ਿਲਾਫ ਵੀ ਸਖਤ ਰੁਖ ਅਪਨਾਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਕੁਝ ਲੋਕਾਂ ਪੈਸਾ ਕਮਾਉਣ ਦੇ ਚੱਕਰ ਵਿਚ ਮਾਸੂਮ ਲੋਕਾਂ ਦੀ ਜ ਿੰਦਗੀ ਨਾਲ ਖਿਲਵਾੜ ਕਰ ਰਹੇ ਹਨ। ਉਨਾਂ ਕਿਹਾ ਕਿ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਲਾਵਟਖੋਰੀ ਕਰਨ ਵਾਲਿਆਂ ਨਾਲ ਕਿਸੇ ਕਿਸਮ ਦੀ ਰਿਆਇਤ ਨਹੀਂ ਕਰੇਗੀ। ਮੀਟਿੰਗ ਦੌਰਾਨ ਉਨਾਂ ਸਿਵਲ ਸਰਜਨ ਪਟਿਆਲਾ ਵਲੋਂ ਨਿਭਾਈ ਜਾ ਰਹੀ ਸੇਵਾ ਦੀ ਸਲਾਘਾ ਕਰਦਿਆਂ ਕਿਹਾ ਕਿ ਉਹ ਰਾਜ ਦੇ ਸਾਰੇ ਸਿਵਲ ਸਰਜਨਾਂ ਤੋਂ ਇਹ ਹੀ ਆਸ ਕਰਦੇ ਹਨ ਕਿ ਉਹ ਵੀ ਪੂਰਨ ਸਮਰਪਨ ਭਾਵਨਾ ਨਾਲ ਆਪਣੀ ਸੇਵਾ ਨਿਭਾਉਣਾ।

About Post Author

Share and Enjoy !

Shares

Leave a Reply

Your email address will not be published.