
ਸ਼੍ਰੀ ਮਾਨ ਸੰਤ ਬਾਬਾ ਬਸਤਾ ਸਿੰਘ ਅਤੇ ਸ਼੍ਰੀ ਮਾਨ ਸੰਤ ਬਾਬਾ ਕਰਤਾਰ ਸਿੰਘ ਜੀ ਦਾ ਬਰਸੀ ਸਮਾਗਮ 18 ਨੂੰ
(ਸੁਰਿੰਦਰ ਸਿੰਘ ਸਿੱਧੂ) ਤਰਨਤਾਰਨ। ਇੱਥੋਂ ਥੋੜੀ ਦੂਰ ਪੱਟੀ ਮੋੜ ’ਤੇ ਸੁਸ਼ੋਭਿਤ ਸੁੰਦਰ ਗੁਰਦੁਆਰਾ ਗੁਰੂਸਰ ਸਾਹਿਬ (ਰਸੂਲਪੁਰ ਨਹਿਰਾਂ) ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ ਸ੍ਰੀ ਮਾਨ ਸੰਤ ਬਾਬਾ ਬਸਤਾ ਸਿੰਘ ਜੀ ਅਤੇ ਸ੍ਰੀ ਮਾਨ ਸੰਤ ਬਾਬਾ ਕਰਤਾਰ ਸਿੰਘ ਜੀ ਦੀ ਮਿੱਠੀ ਯਾਦ ਵਿਚ 8ਵਾਂ ਬਰਸੀ ਸਮਾਗਮ 18 ਜੁਲਾਈ ਦਿਨ ਸੋਮਵਾਰ ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਪਿ੍ਰਤਪਾਲ ਸਿੰਘ ਮਿੰਟੂ ਦੀ ਦੇਖ ਰੇਖ ਹੇਠ ਪਿੰਡ ਰਸੂਲਪੁਰ ਸਮੇਤ ਇਲਾਕੇ ਦੀ ਸਮੂਹ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਬਾਬਾ ਪਿ੍ਰਤਪਾਲ ਸਿੰਘ ਮਿੰਟੂ ਨੇ ਦੱਸਿਆ ਕਿ ਬਰਸੀ ਸਮਾਗਮ ਸਬੰਧੀ 16 ਜੁਲਾਈ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਾਹਿਬ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਹੋਣਗੇ, ਜਿਨਾਂ ਦੇ ਭੋਗ 18 ਜੁਲਾਈ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਦੇ ਕਰੀਬ ਪੈਣਗੇ। ਉਨਾਂ ਦੱਸਿਆ ਕਿ ਅਰਦਾਸ ਬਾਅਦ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਨਿਰੋਲ ਧਾਰਮਿਕ ਦੀਵਾਨ ਸੱਜਣਗੇ, ਜਿਸ ਵਿਚ ਉੱਚ ਕੋਟੀ ਦੇ ਨਾਮਵਰ ਢਾਡੀ, ਕਵੀਸ਼ਰ ਤੇ ਪ੍ਰਸਿੱਧ ਕਥਾ ਵਾਚਕ ਗੁਰਬਾਣੀ ਗੁਰੂ ਜੱਸ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਬਾਬਾ ਪਿ੍ਰਤਪਾਲ ਸਿੰਘ ਨੇ ਦੱਸਿਆ ਕਿ ਸਮਾਗਮ ਵਿਚ ਸੰਤ ਮਹਾਂਪੁਰਖ ਬਾਬਾ ਅਵਤਾਰ ਸਿੰਘ ਸੁਰਸਿੰਘ, ਸੰਤ ਬਾਬਾ ਦਵਿੰਦਰ ਸਿੰਘ, ਬਾਬਾ ਸੁਰਜੀਤ ਸਿੰਘ ਝਾਡ ਸਾਹਿਬ ਕੈਰੋਂ ਵਾਲੇ, ਬਾਬਾ ਦਲੇਰ ਸਿੰਘ ਗੁਰਦੁਆਰਾ ਫਲਾਹੀ ਸਾਹਿਬ, ਜਥੇਦਾਰ ਬਲਜੀਤ ਸਿੰਘ ਦਾਦੂਵਾਲ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਹੁਤ ਸਾਰੇ ਹੋਰ ਸੰਤ ਮਹਾਂ ਪਰਸ਼ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਨਗੇ। ਬਾਬਾ ਪਿ੍ਰਤਪਾਲ ਸਿੰਘ ਹੁਰਾਂ ਨੇ ਇਲਾਕੇ ਦੀ ਸਮੂਹ ਸੰਗਤ ਨੂੰ ਸਮਾਗਮ ਵਿਚ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਰੌਣਕਾਂ ਵਧਾਉਣ ਦੀ ਅਪੀਲ ਕੀਤੀ।ਸਮਾਗਮ ਦੌਰਾਨ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤੇਗਾ।