ਸਰਕਾਰੀ ਸੈਕੰਡਰੀ ਸਮਾਟ ਸਕੂਲ ਖਿਆਲਾ ਕਲਾਂ ਲੜਕੀਆ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Share and Enjoy !

Shares

(ਗੁਰਵਿੰਦਰ ਸਿੰਘ ਚਹਿਲ) ਮਾਨਸਾ। ਸਰਕਾਰੀ ਸੀਨੀਅਰ ਸਕੈਡਰੀ ਸਮਾਟ ਸਕੂਲ ਖਿਆਲਾ ਕਲਾਂ (ਲੜਕੀਆਂ) ਦੇ ਪਿ੍ਰੰਸੀਪਲ ਓਮ ਪ੍ਰਕਾਸ ਮਿੱਢਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਦੇ ਅੱਠਵੀ ਜਮਾਤ ਦੇ ਕੁੱਲ 91 ਵਿਦਿਆਰਥੀ ਪ੍ਰੀਖਿਆ ਵਿਚ ਬੈਠੇ ਸਨ ਅਤੇ 90 ਵਿਦਿਆਰਥੀ ਪਾਸ ਹਨ । ਮੀਡੀਆ ਇੰਚਾਰਜ ਸਿਮਰਜੀਤ ਕੌਰ ਨੇ ਦੱਸਿਆ ਕਿ ਜਸਨਦੀਪ ਕੌਰ ਪੁੱਤਰੀ ਗੁਰਦੀਪ ਸਿੰਘ ਨੇ 562/600 ਅੰਕ ਲੈਕੇ ਪਹਿਲਾ ਸਥਾਨ ਹਾਸਲ ਕੀਤਾ, ਨੂਰਦੀਪ ਕੌਰ ਪੁੱਤਰੀ ਚਰਨਜੀਤ ਸਿੰਘ 561/600 ਅੰਕ ਲੈਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਤੀਜਾ ਸਥਾਨ ਸਰਬਜੀਤ ਕੌਰ ਪੁੱਤਰੀ ਮਲਕੀਤ ਸਿੰਘ ਨੇ 547/600 ਅੰਕ ਲੈਕੇ, ਹਰਲੀਨ ਕੌਰ ਪੁੱਤਰੀ ਅਮਰੀਕ ਸਿੰਘ 547/600 ਅੰਕ ਲੈਕੇ ਨੇ ਪ੍ਰਾਪਤ ਕੀਤਾ। ਜਦ ਕਿ 5 ਵਿਦਿਆਰਥੀਆਂ ਨੇ 90 ਫੀਸਦੀ ਅੰਕ ਹਾਸਿਲ ਕੀਤੇ। 41ਵਿਦਿਆਰਥੀਆਂ ਨੇ 80 ਫੀਸਦੀ ਅੰਕ ਹਾਸਿਲ ਕੀਤੇ। ਪਿ੍ਰੰਸੀਪਲ ਵੱਲੋਂ ਇਹਨਾਂ ਸਾਰੇ ਵਿਦਿਆਰਥੀਆਂ ਨੂੰ ਪਾਸ ਹੋਣ ਤੇ ਵਧਾਈ ਦਿੱਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਇਸੇ ਤਰਾਂ ਹੀ ਮਿਹਨਤ ਕਰਦੇ ਹੋਏ ਆਪਣਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸਨ ਕਰਦੇ ਰਹਿਣ ਦੀ ਪ੍ਰੇਰਨਾ ਦਿੱਤੀ। ਉਨਾਂ ਨੇ ਕਿਹਾ ਕਿ ਸਮੂਹ ਸਟਾਫ ਵਧਾਈ ਦਾ ਪਾਤਰ ਹੈ ਜਿਨਾਂ ਦੀ ਮਿਹਨਤ ਸਦਕਾ ਨਤੀਜਾ ਸਾਨਦਾਰ ਰਿਹਾ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਨਤੀਜਾ ਸਾਨਦਾਰ ਹੋਣ ‘ਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ।

About Post Author

Share and Enjoy !

Shares

Leave a Reply

Your email address will not be published.