ਕੇਂਦਰ ਐੱਮ.ਐੱਸ.ਪੀ ਬਾਰੇ ਬਣੀ ਕਮੇਟੀ ਵਿੱਚ ਪੰਜਾਬ ਨੂੰ ਨੁਮਾਇੰਦਗੀ ਦੇਵੇ : ਸੁਖਦੇਵ ਸਿੰਘ ਢੀਂਡਸਾ

Share and Enjoy !

Shares

(ਸੋਨੀ ਮਾਂਗੇਵਾਲ) ਬਰਨਾਲਾ । ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਅਤੇ ਖੇਤੀ ਮੁੱਦਿਆਂ ਨੂੰ ਲੈ ਕੇ ਬਣਾਈ ਗਈ ਕਮੇਟੀ ਵਿੱਚੋਂ ਪੰਜਾਬ ਨੂੰ ਪੂਰੀ ਤਰਾਂ ਬਾਹਰ ਕਰ ਦੇਣ ਤੇ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਇਸ ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।  ਇੱਥੇ ਜਾਰੀ ਇੱਕ ਬਿਆਨ ਵਿੱਚ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰ ਵਿੱਚ ਖੇਤੀ ਪ੍ਰਧਾਨ ਸੂਬੇ ਵਜੋਂ ਜਾਣੇ ਜਾਂਦੇ ਪੰਜਾਬ ਦੀ ਪੈਦਾਵਾਰ ਦਾ ਯੋਗਦਾਨ ਹਮੇਸ਼ਾ ਸਿਖਰਾਂ ਤੇ ਰਿਹਾ ਹੈ। ਸ.ਢੀਂਡਸਾ ਨੇ ਕੇਂਦਰ ਨੂੰ ਯਾਦ ਕਰਵਾਇਆ ਕਿ ਪੰਜਾਬ ਨੂੰ ਹਰੀਕ੍ਰਾਂਤੀ ਦੀ ਜਨਮਭੂਮੀ ਹੋਣ ਦਾ ਮਾਣ ਹੈ ਅਤੇ ਪੰਜਾਬ ਦੀ ਵਡਿਆਈ ਦੇਸ਼ ਦੇ ਅੰਨ ਭੰਡਾਰ ਵਜੋਂ ਵੀ ਹੁੰਦੀ ਹੈ ਇਸ ਤੋਂ ਇਲਾਵਾ ਪੰਜਾਬ ਖੇਤੀ ਕਾਨੂੰਨਾ ਦੀ ਵਾਪਸੀ ਲਈ ਚਲੇ ਕਿਸਾਨ ਘੋਲ ਵਿੱਚ ਮੋਹਰੀ ਰਿਹਾ ਹੈ ਅਤੇ ਐੱਮਐੱਸਪੀ ਦਾ ਮੁੱਖ ਸਬੰਧ ਵੀ ਪੰਜਾਬ ਨਾਲ ਜੁੜਿਆਂ ਹੋਇਆ ਹੈ। ਉਹਨਾਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਕਿਸਾਨ ਅੰਦੋਲਨ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਪੰਜਾਬ ਦੀ ਐੱਮਐੱਸਪੀ ਬਾਰੇ ਬਣਾਈ ਕਮੇਟੀ ਵਿੱਚ ਪੂਰੀ ਤਰਾਂ ਅਣਦੇਖੀ ਕੀਤੀ ਗਈ ਹੈ। ਇਸ ਤੋਂ ਇਲਾਵਾ ਕਮੇਟੀ ਵਿੱਚ ਪੰਜਾਬ ਸਰਕਾਰ ਦੇ ਕਿਸੇ ਅਧਿਕਾਰੀ ਨੂੰ ਵੀ ਸ਼ਾਮਿਲ,ਨਹੀਂ ਕੀਤਾ ਗਿਆ ਹੈ।ਸ. ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸ਼ੁਰੂ ਤੋਂ ਕਿਸਾਨਾਂ ਦੀ ਅਵਾਜ਼ ਬੁਲੰਦ ਕਰਦਾ ਆ ਰਿਹਾ ਹੈ। ਕਿਸਾਨ ਅੰਦਲੋਨ ਦੌਰਾਨ ਵੀ ਪਾਰਟੀ ਨੇ ਖੇਤੀ ਬਾਰੇ ਬਣੇ ਤਿੰਨ ਕਾਲੇ ਕਾਨੂੰਨਾਂ ਦਾ ਪੁਰਜ਼ੋਰ ਵਿਰੋਧ ਕੀਤਾ ਸੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਕਿਸਾਨ ਜਥੇਬੰਦੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜਾ ਰਹੇਗਾ। ਸ. ਢੀਂਡਸਾ ਨੇ ਕੇਂਦਰ ਸਰਕਾਰ ਨੂੰ ਐੱਮਐੱਸਪੀ ਬਾਰੇ ਬਣਾਈ ਕਮੇਟੀ ਵਿੱਚ ਪੰਜਾਬ ਨੂੰ ਨੁਮਾਇੰਦਗੀ ਦੇਣ ਦੀ ਮੰਗ ਕੀਤੀ ਹੈ।

About Post Author

Share and Enjoy !

Shares

Leave a Reply

Your email address will not be published.