ਡਿਪਟੀ ਕਮਿਸ਼ਨਰ ਨੇ ਕੀਤਾ ਖੂਨਦਾਨੀਆਂ ਦਾ ਸਨਮਾਨ : ਡਾ.ਵਰਮੀ

Share and Enjoy !

Shares

– ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ: ਡਿਪਟੀ ਕਮਿਸ਼ਨਰ
(ਦਲਜੀਤ ਸਿੰਘ/ਮਨਦੀਪ ਕੋਸ਼ਿਕ) ਪਟਿਆਲਾ।
ਡੈਡੀਕੇਟਿਡ ਬ੍ਰਦਰਜ ਗਰੁੱਪ ਰਜਿ: ਪੰਜਾਬ ਦੇ ਸੰਸਥਾਪਕ ਅਤੇ ਪ੍ਰਧਾਨ ਡਾ.ਰਾਕੇਸ਼ ਵਰਮੀ ਦੀ ਸਰਪ੍ਰਸਤੀ ਹੇਠ ਖੂਨਦਾਨੀਆਂ ਦਾ ਸਨਮਾਨ ਡਿਪਟੀ ਕਮਿਸ਼ਨਰ ਪਟਿਆਲਾ ਨੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਨੇ ਕਿਹਾ ਕਿ ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਖੂਨਦਾਨ ਤੋਂ ਉੱਤਮ ਕੋਈ ਦਾਨ ਨਹੀਂ, ਜਿਸ ਨਾਲ ਕਈ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਜ ਸੇਵੀ ਸੰਸਥਾ ਡੈਡੀਕੇਟਿਡ ਬ੍ਰਦਰਜ਼ ਗਰੁੱਪ ਰਜਿ: ਪੰਜਾਬ ਪਟਿਆਲਾ ਦੇ ਖੂਨਦਾਨੀਆਂ ਵੱਲੋਂ ਖੂਨਦਾਨ ਦੇ ਖੇਤਰ ‘ਚ ਕੀਤੇ ਗਏ ਸ਼ਲਾਘਾਯੋਗ ਸੇਵਾ ਕਾਰਜਾ ਲਈ ਖੂਨਦਾਨੀਆ ਨੂੰ ਸਨਮਾਨਤ ਕਰਦਿਆ ਕੀਤਾ।
ਇਸ ਮੌਕੇ ਡਾ.ਰਾਕੇਸ਼ ਵਰਮੀ ਪ੍ਰਧਾਨ ਡੈਡੀਕੇਟਿਡ ਬ੍ਰਦਰਜ ਗਰੁੱਪ ਰਜਿ: ਪੰਜਾਬ ਨੇ ਕਿਹਾ ਕਿ ਖੂਨ ਦੀ ਇੱਕ-ਇੱਕ ਬੂੰਦ ਕੀਮਤੀ ਹੈ, ਜੋ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ। ਉਨਾਂ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਵੀ ਤਰਾਂ ਦੀ ਕਮਜ਼ੋਰੀ ਨਹੀਂ ਆਉਂਦੀ ਸਗੋਂ ਮਨ ਨੂੰ ਸੰਤੁਸ਼ਟੀ ਮਿਲਦੀ ਹੈ ਕਿ ਅਸੀਂ ਇਹ ਦਾਨ ਕਰਕੇ ਲੋੜਵੰਦ ਵਿਅਕਤੀ ਨੂੰ ਜੀਵਨ ਪ੍ਰਦਾਨ ਕੀਤਾ ਹੈ। ਉਨਾਂ ਲੋਕਾਂ ਨੂੰ ਸਵੈ-ਇੱਛਾ ਨਾਲ ਖੂਨ ਦਾਨ ਕਰਨ ਲਈ ਅੱਗੇ ਆਉਣ ਲਈ ਕਿਹਾ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।
ਡੀ.ਬੀ.ਜੀ ਦੇ ਸੰਯੁਕਤ ਸਕੱਤਰ ਜਸਪ੍ਰੀਤ ਸਿੰਘ ਨੇ ਸੰਸਥਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1995 ਤੋਂ ਡੈਡੀਕੇਟਿਡ ਬ੍ਰਦਰਜ਼ ਗਰੁੱਪ ਰਜਿ: ਪੰਜਾਬ, ਪਟਿਆਲਾ ਵੱਖ-ਵੱਖ 28 ਪ੍ਰੋਜੈਕਟਾਂ ਰਾਹੀਂ ਸਮਾਜ ਸੇਵਾ ਦੇ ਕੰਮ ਕੀਤੇ ਜਾ ਰਹੇ ਹਨ ਤੇ ਇਸ ਸੰਸਥਾ ਦੇ 2800 ਸਵੈ ਇੱਛਕ ਖੂਨਦਾਨੀ ਨਿਸ਼ਸਵਾਰਥ ਭਾਵਨਾ ਨਾਲ ਕਿਸੇ ਵੀ ਐਮਰਜੈਂਸੀ ਸਮੇਂ ਖੂਨਦਾਨ ਕਰਨ ਲਈ ਤਿਆਰ ਰਹਿੰਦੇ ਹਨ।
ਸਨਮਾਨ ਸਮਾਰੋਹ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ, ਸੰਸਥਾ ਦੇ ਪ੍ਰਧਾਨ ਡਾ. ਰਾਕੇਸ਼ ਵਰਮੀ, ਸਕੱਤਰ ਹਰਪ੍ਰੀਤ ਸੰਧੂ,ਮੀਤ ਪ੍ਰਧਾਨ ਬਰਜਿੰਦਰ ਸਿੰਘ ਬੇਦੀ, ਸੰਯੁਕਤ ਸਕੱਤਰ ਜਸਪ੍ਰੀਤ ਸਿੰਘ, ਮੁਹੰਮਦ ਰਮਜ਼ਾਨ ਢਿੱਲੋਂ, ਮਨਜੀਤ ਕੌਰ ਆਜਾਦ, ਹਰਜੀਤ ਕੌਰ, ਕੈਪਟਨ ਤਾਜ ਮੁਹੰਮਦ, ਅਮਰਜੀਤ ਸਿੰਘ, ਚਰਨਜੀਤ ਸਿੰਘ, ਪ੍ਰਸ਼ੋਤਮ ਦੱਤ ਜੋਸ਼ੀ, ਸਮੇਤ ਹੋਰ ਖੂਨਦਾਨੀ ਵੀ ਮੌਜੂਦ ਰਹੇ।

About Post Author

Share and Enjoy !

Shares

Leave a Reply

Your email address will not be published.