
(ਮਨਦੀਪ ਕੌਸਿਕ) ਨਾਭਾ।
ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਨਵ ਨਿਯੁਕਤ ਪ੍ਰਧਾਨ ਰਮਨ ਜਿੰਦਲ ਦਾ ਸ਼ਹਿਰ ਦੇ ਵੱਖ ਵੱਖ ਵਪਾਰਕ ਅਦਾਰਿਆਂ ਵੱਲੋਂ ਸਨਮਾਨ ਕੀਤੇ ਜਾਣ ਦੀ ਰਸਮ ਲਗਾਤਾਰ ਜਾਰੀ ਹੈ। ਇਸੇ ਲੜੀ ਦੇ ਤਹਿਤ ਅੱਜ ਕੈਮਿਸਟ ਐਸੋਸੀਏਸ਼ਨ ਨਾਭਾ ਵੱਲੋਂ ਇਕ ਵਿਸ਼ੇਸ਼ ਸਮਾਰੋਹ ਆਯੋਜਿਤ ਕਰਕੇ ਰਮਨ ਜਿੰਦਲ ਭੋਲਾ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਤੇ ਵਪਾਰੀ ਵਫਦ ਨੂੰ ਸੰਬੋਧਨ ਕਰਦੇ ਹੋਏ ਰਮਨ ਜਿੰਦਲ ਨੇ ਕਿਹਾ ਕਿ ਮੈਂ ਪਹਿਲਾਂ ਵੀ ਵਪਾਰੀ ਭਾਈਚਾਰੇ ਨੂੰ ਨਾਲ ਲੈ ਕੇ ਚੱਲਿਆ ਹਾਂ, ਹੁਣ ਪਾਰਟੀ ਵੱਲੋਂ ਮਿਲੀ ਨਵੀਂ ਨਿਯੁਕਤੀ ਨਾਲ ਮੇਰੀ ਜ਼ਿੰਮੇਵਾਰੀ ਪਹਿਲਾਂ ਨਾਲੋਂ ਹੋਰ ਵਧ ਗਈ ਹੈ ਉਨਾਂ ਨੇ ਵਪਾਰੀਆਂ ਨੂੰ ਯਕੀਨ ਦਿੱਤਾ ਕਿ ਅਗਰ ਕੋਈ ਸਰਕਾਰੀ ਅਧਿਕਾਰੀ ਬਿਨਾਂ ਵਜਾ ਤੰਗ ਪਰੇਸ਼ਾਨ ਕਰਦਾ ਹੈ ਤਾਂ ਇਸ ਦੀ ਸੂਚਨਾ ਮੈਨੂੰ ਦਿੱਤੀ ਜਾਵੇ ਤੁਰੰਤ ਕਾਰਵਾਈ ਕੀਤੀ ਜਾਵੇਗੀ, ਵਪਾਰੀ ਵਰਗ ਨੂੰ ਇਨਸਾਫ ਦੇਣਾ ਮੇਰਾ ਮੁੱਢਲਾ ਫਰਜ਼ ਹੈ।