
(ਗੁਰਵਿੰਦਰ ਸਿੰਘ ਚਹਿਲ) ਚੀਮਾ ਮੰਡੀ।
ਅਨਾਜ ਮੰਡੀ ਚੀਮਾ ਵਿਖੇ ਮਾਰਕੀਟ ਕਮੇਟੀ ਦੇ ਸਕੱਤਰ ਜਸਵੀਰ ਸਿੰਘ ਸਮਾਓਂ ਵੱਲੋਂ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ।ਉਨਾਂ ਕਿਹਾ ਕਿ ਕਿਸਾਨ ਸੁੱਕਾ ਝੋਨਾ ਲੈ ਕੇ ਹੀ ਮੰਡੀ ਵਿੱਚ ਆਉਣ ਤਾਂ ਕਿ ਕਿਸੇ ਵੀ ਤਰਾਂ ਦੀ ਦਿੱਕਤ ਨਾ ਆਵੇ।ਉਨਾਂ ਕਿਹਾ ਕਿ ਸਹੀ ਨਮੀ ਵਾਲਾ ਝੋਨਾ ਹੀ ਮੰਡੀਆਂ ਵਿੱਚ ਲਿਆਂਦਾ ਜਾਵੇ।ਸਕੱਤਰ ਜਸਬੀਰ ਸਿੰਘ ਨੇ ਕਿਹਾ ਕਿ ਮੰਡੀ ਵਿਚ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਬਲਜੀਤ ਸਿੰਘ ਮੰਡੀ ਸੁਪਰਵਾਈਜਰ,ਪਨਗ੍ਰੇਨ ਦੇ ਇੰਸਪੈਕਟਰ ਪ੍ਰਦੀਪ ਕੁਮਾਰ,ਹਰਮੇਸ਼ ਸਿੰਘ,ਕਿਸਾਨ ਬਲਵੀਰ ਸਿੰਘ ਤੋਂ ਇਲਾਵਾ ਆੜਤੀ ਤੇ ਮਜ਼ਦੂਰ ਵੀ ਮੌਜੂਦ ਸਨ।