ਜ਼ਿਲੇ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ

Share and Enjoy !

Shares

 

– ਬੀਤੀ ਸਾਮ ਤੱਕ 138042 ਮੀਟਿ੍ਰਕ ਟਨ ਝੋਨੇ ਦੀ ਖਰੀਦ ਹੋਈ

– 280 ਕਰੋੜ ਰੁਪਏ ਦੀ ਅਦਾਇਗੀ ਹੋਈ

(ਗੁਲਸ਼ਨ ਕੁਮਾਰ) ਗੁਰਦਾਸਪੁਰ।

ਜ਼ਿਲਾ ਗੁਰਦਾਸਪੁਰ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ ਵੱਖ-ਵੱੱਖ ਖਰੀਦ ਏਜੰਸੀਆਂ ਵੱਲੋਂ ਜ਼ਿਲੇ ਦੀਆਂ ਮੰਡੀਆਂ ਵਿੱਚੋਂ 138042 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦੇ ਗਏ ਝੋਨੇ ਵਿਚੋਂ 136239 ਮੀਟਿ੍ਰਕ ਟਨ ਦੀ ਲਿਫਟਿੰਗ ਵੀ ਹੋ ਗਈ ਹੈ।ਝੋਨੇ ਦੀ ਖਰੀਦ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਖਰੀਦ ਏਜੰਸੀ ਪਨਗ੍ਰੇਨ ਨੇ 52363 ਮੀਟਿ੍ਰਕ ਟਨ, ਮਾਰਕਫੈਡ ਨੇ 34361 ਮੀਟਿ੍ਰਕ ਟਨ, ਪਨਸਪ ਨੇ 26434 ਮੀਟਿ੍ਰਕ ਟਨ, ਪੰਜਾਬ ਵੇਅਰਹਾਊਸ ਨੇ 24013 ਮੀਟਿ੍ਰਕ ਟਨ, ਐਫ.ਸੀ.ਆਈ ਨੇ 870 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਖਰੀਦ ਤੋਂ ਬਾਅਦ ਕਿਸਾਨਾਂ ਨੂੰ ਉਨਾਂ ਦੀ ਫਸਲ ਦੀ ਅਦਾਇਗੀ ਵੀ ਨਾਲ ਦੀ ਨਾਲ ਹੀ ਕੀਤੀ ਜਾ ਰਹੀ ਹੈ ਅਤੇ 280 ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਭੇਜੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਖਰੀਦੇ ਗਏ ਝੋਨੇ ਦੀ ਲਿਫਟਿੰਗ ਵੀ ਤੇਜ਼ੀ ਨਾਲ ਜਾਰੀ ਹੈ ਅਤੇ 136239 ਮੀਟਿ੍ਰਕ ਟਨ ਝੋਨੇ ਦੀ ਲਿਫਟਿੰਗ ਕਰ ਲਈ ਗਈ ਹੈ।ਡਿਪਟੀ ਕਮਿਸਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਜ਼ਿਲੇ ਦੀਆਂ 94 ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਮੰਡੀਆਂ ਵਿੱਚ ਸਥਾਪਤ ਕਿਸਾਨ ਸੇਵਾ ਕੇਂਦਰ ਵੀ ਕਿਸਾਨਾਂ ਲਈ ਵੱਡੀ ਸਹੂਲਤ ਸਾਬਤ ਹੋ ਰਹੇ ਹਨ। ਉਨਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

 

About Post Author

Share and Enjoy !

Shares

Leave a Reply

Your email address will not be published.