
– ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜਿਆਂ ਨੂੰ ਗਿ੍ਰਫਤਾਰ ਕਰਨ ਸਬੰਧੀ ਮੁਹਿੰਮ ਤਹਿਤ ਗਿ੍ਰਫਤਾਰ ਭਗੌੜਿਆਂ ਦੀ ਗਿਣਤੀ 376 ਤੱਕ ਪਹੁੰਚੀ
(ਬਿਊਰੋ ਚੈਕ ਪੋਸਟ) ਚੰਡੀਗੜ।
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸਾ-ਨਿਰਦੇਸਾਂ ‘ਤੇ ਸੁਰੂ ਕੀਤੀ ਨਸ ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫਤੇ ਵਿੱਚ ਨਾਰਕੋਟਿਕ ਡਰੱਗਜ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 33 ਵਪਾਰਕ ਮਾਮਲਿਆਂ ਸਮੇਤ 271 ਐੱਫ.ਆਈ.ਆਰ. ਦਰਜ ਕਰਕੇ 353 ਨਸਾ ਤਸਕਰਾਂ/ਸਪਲਾਇਰਾਂ ਨੂੰ ਗਿ੍ਰਫਤਾਰ ਕੀਤਾ ਹੈ।
ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸਾ ਪ੍ਰਭਾਵਿਤ ਇਲਾਕਿਆਂ ‘ਚ ਘੇਰਾਬੰਦੀ ਅਤੇ ਤਲਾਸੀ ਮੁਹਿੰਮ ਚਲਾ ਕੇ ਪੁਲਿਸ ਨੇ ਇੱਕ ਹਫ਼ਤੇ ਵਿੱਚ 11.56 ਕਿਲੋ ਹੈਰੋਇਨ, 13.51 ਕਿਲੋ ਅਫੀਮ, 900 ਗ੍ਰਾਮ ਗਾਂਜਾ, 8 ਕੁਇੰਟਲ ਭੁੱਕੀ, ਫਾਰਮਾ ਓਪੀਓਡਜ ਦੀਆਂ 88014 ਲੱਖ ਗੋਲੀਆਂ/ਕੈਪਸੂਲ/ਟੀਕੇ/ ਸੀਸੀਆਂ ਤੋਂ ਇਲਾਵਾ 20 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਉਨਾਂ ਕਿਹਾ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗਿ੍ਰਫਤਾਰ ਕਰਨ ਲਈ ਸੁਰੂ ਕੀਤੀ ਵਿਸੇਸ ਮੁਹਿੰਮ ਤਹਿਤ ਇਸ ਹਫਤੇ ਐਨਡੀਪੀਐਸ ਕੇਸਾਂ ਵਿੱਚ 11 ਹੋਰ ਭਗੌੜੇ ਗਿ੍ਰਫਤਾਰ ਕੀਤੇ ਜਾਣ ਨਾਲ ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 376 ਹੋ ਗਈ ਹੈ।
ਦੱਸਣਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਖਾਸ ਤੌਰ ‘ਤੇ ਡਰੱਗ ਰਿਕਵਰੀ ਨਾਲ ਸਬੰਧਤ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਇਹ ਨਸੇ ਦੀ ਮਾਮੂਲੀ ਮਾਤਰਾ ਦੀ ਬਰਾਮਦੀ ਹੀ ਹੋਵੇ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸਾ ਮੁਕਤ ਸੂਬਾ ਬਣਾਉਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸਾ-ਨਿਰਦੇਸਾਂ ਤਹਿਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ਤੋਂ ਨਸ ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਡੀਜੀਪੀ ਵੱਲੋਂ ਸਾਰੇ ਸੀਪੀਜ/ਐਸਐਸਪੀਜ ਨੂੰ ਸਾਰੇ ਨਾਮੀ ਨਸਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸਨਾਖਤ ਦੇ ਸਖਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸਾ ਤਸਕਰਾਂ ਦੀ ਜਾਇਦਾਦ ਜਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ ਰਾਸ਼ੀ ਬਰਾਮਦ ਕੀਤੀ ਜਾ ਸਕੇ।