– ਖੇਡਾਂ ਵਤਨ ਪੰਜਾਬ ਦੀਆਂ 2022 –

Share and Enjoy !

Shares

ਰਾਜ ਪੱਧਰੀ ਖੇਡਾਂ ਦੇ ਤੀਸਰੇ ਦਿਨ ਹੋਏ ਫਸਵੇਂ ਮੁਕਾਬਲੇ

– ਜ਼ਿਲਾ ਖੇਡ ਅਫ਼ਸਰ ਵੱਲੋਂ ਵੱਖ-ਵੱਖ ਖੇਡਾਂ ਦੇ ਜੇਤੂ ਖਿਡਾਰੀਆਂ ਦੀ ਕੀਤੀ ਹੌਂਸਲਾ ਅਫ਼ਜਾਈ, ਅੱਗੋ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਵੀ ਕੀਤਾ ਪ੍ਰੇਰਿਤ

(ਬਲਵਿੰਦਰ ਕੁਮਾਰ) ਲੁਧਿਆਣਾ।

ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆ‘ ਅਧੀਨ ਰਾਜ ਪੱਧਰੀ ਮੁਕਾਬਲਿਆਂ ਦੇ ਅੱਜ ਤੀਸਰੇ ਦਿਨ ਅੰਡਰ-17 ਵਰਗ ਵਿੱਚ ਫਸਵੇਂ ਮੁਕਾਬਲੇ ਹੋਏ। ਅੱਜ ਦੇ ਖੇਡ ਮੁਕਾਬਲਿਆਂ ਵਿੱਚ 1300 ਦੇ ਕਰੀਬ ਖਿਡਾਰੀਆਂ ਨੇ ਸ਼ਮੂਲੀਅਤ ਕੀਤੀ।

ਜ਼ਿਲਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਵੱਲੋਂ ਰਾਜ ਪੱਧਰੀ ਅੰਡਰ-17 ਮੁਕਾਬਲਿਆਂ ਦੀਆਂ ਵੱਖ-ਵੱਖ ਖੇਡਾਂ ਦੇ ਜੇਤੂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਅੱਗੋਂ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨਾਂ ਦੱਸਿਆ ਕਿ ਅੱਜ ਵੱਖ-ਵੱਖ ਜ਼ਿਲਿਆਂ ਦੇ ਹੈਂਡਬਾਲ, ਸਾਫਟਬਾਲ ਅਤੇ ਜੂਡੋ ਖੇਡਾਂ ਵਿੱਚ 1309 ਖਿਡਾਰੀਆਂ ਨੇ ਆਪਣੇ ਜੌਹਰ ਵਿਖਾਏ ਜ਼ਿਨਾਂ 680 ਲੜਕੇ ਅਤੇ 614 ਲੜਕੀਆਂ ਸ਼ਾਮਲ ਹਨ।

ਰਾਜ ਪੱਧਰੀ ਖੇਡਾਂ ਦੇ ਅੱਜ ਤੀਸਰੇ ਦਿਨ ਦੇ ਖੇਡ ਮੁਕਾਬਲਿਆਂ ਦੇ ਨਤੀਜਿਆਂ ਦਾ ਵੇਰਵਾ ਸਾਂਝਾ ਕਰਦਿਆਂ ਜ਼ਿਲਾ ਖੇਡ ਅਫ਼ਸਰ ਨੇ ਦੱਸਿਆ ਕਿ ਹੈਂਡਬਾਲ ਅੰਡਰ-14 ਲੜਕਿਆਂ ਦੇ ਫਾਈਨਲ ਮੁਕਾਬਲਿਆਂ ਵਿੱਚ ਜਲੰਧਰ ਦੀ ਟੀਮ ਨੇ ਪਹਿਲਾ, ਲੁਧਿਆਣਾ ਦੀ ਟੀਮ ਨੇ ਦੂਜਾ ਅਤੇ ਸੰਗਰੂਰ ਤੇ ਹੁਸਿਆਰਪੁਰ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਹੈਂਡਬਾਲ ਅੰਡਰ-14 ਲੜਕੀਆਂ ਦੇ ਫਾਈਨਲ ਮੁਕਾਬਲਿਆਂ ਵਿੱਚ ਮਾਨਸਾ ਦੀ ਟੀਮ ਨੇ ਪਹਿਲਾ ਸਥਾਨ, ਬਠਿੰਡਾ ਦੀ ਟੀਮ ਨੇ ਦੂਜਾ ਸਥਾਨ ਅਤੇ ਪਟਿਆਲਾ ਤੇ ਹੁਸਿਆਰਪੁਰ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਹੈਂਡਬਾਲ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਸ੍ਰੀ ਫਤਿਹਗੜ ਸਾਹਿਬ ਦੀ ਟੀਮ ਨੇ ਮੋਗਾ ਦੀ ਟੀਮ ਨੂੰ 10-0 ਦੇ ਫਰਕ ਨਾਲ, ਬਰਨਾਲਾ ਦੀ ਟੀਮ ਨੇ ਗੁਰਦਾਸਪੁਰ ਦੀ ਟੀਮ ਨੂੰ 17-3 ਦੇ ਫਰਕ ਨਾਲ, ਫਾਜਿਲਕਾ ਦੀ ਟੀਮ ਨੇ ਮਲੇਰਕੋਟਲਾ ਦੀ ਟੀਮ ਨੂੰ 19-4 ਅਤੇ ਜਲੰਧਰ ਦੀ ਟੀਮ ਨੇ ਐਸ.ਏ.ਐਸ. ਨਗਰ (ਮੁਹਾਲੀ) ਨੂੰ 19-4 ਦੇ ਫਰਕ ਨਾਲ ਹਰਾਇਆ।

ਹੈਂਡਬਾਲ ਅੰਡਰ-17 ਲੜਕੀਆਂ ਦੇ ਮੁਕਾਬਲਿਆਂ ਵਿੱਚ ਹੁਸ਼ਿਆਰਪੁਰ ਦੀ ਟੀਮ ਨੇ ਗੁਰਦਾਸਪੁਰ ਦੀ ਟੀਮ ਨੂੰ 9-0 ਦੇ ਫਰਕ ਨਾਲ, ਮਾਨਸਾ ਦੀ ਟੀਮ ਨੇ ਬਰਨਾਲਾ ਦੀ ਟੀਮ ਨੂੰ 17-2 ਦੇ ਫਰਕ ਨਾਲ ਅਤੇ ਸੰਗਰੂਰ ਦੀ ਟੀਮ ਨੇ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੂੰ 8-5 ਦੇ ਫਰਕ ਨਾਲ ਹਰਾਇਆ।

ਸਾਫਟਬਾਲ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਬਰਨਾਲਾ ਦੀ ਟੀਮ ਨੇ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੂੰ 12-10 ਦੇ ਫਰਕ ਨਾਲ, ਮੋਗਾ ਦੀ ਟੀਮ ਨੇ ਤਰਨਤਾਰਨ ਦੀ ਟੀਮ ਨੂੰ 10-0 ਦੇ ਫਰਕ ਨਾਲ ਅਤੇ ਲੁਧਿਆਣਾ ਦੀ ਟੀਮ ਨੇ ਮਲੇਰਕੋਟਲਾ ਦੀ ਟੀਮ ਨੂੰ 16-1 ਦੇ ਫਰਕ ਨਾਲ ਹਰਾਇਆ।

ਸਾਫਟਬਾਲ ਅੰਡਰ-17 ਲੜਕੀਆਂ ਦੇ ਮੁਕਾਬਲਿਆਂ ਵਿੱਚ ਸੰਗਰੂਰ ਦੀ ਟੀਮ ਨੇ ਬਠਿੰਡਾ ਦੀ ਟੀਮ ਨੂੰ 10-0 ਦੇ ਫਰਕ ਨਾਲ, ਅੰਮਿ੍ਰਤਸਰ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ 10-0 ਦੇ ਫਰਕ ਨਾਲ, ਮੋਗਾ ਦੀ ਟੀਮ ਨੇ ਜਲੰਧਰ ਦੀ ਟੀਮ ਨੂੰ 11-10 ਦੇ ਫਰਕ ਨਾਲ, ਪਟਿਆਲਾ ਦੀ ਟੀਮ ਨੇ ਸ੍ਰੀ ਮੁਕਤਸਰ ਸਾਹਿਬ ਨੂੰ 17-4 ਦੇ ਫਰਕ ਨਾਲ,  ਫਾਜਿਲਕਾ ਦੀ ਟੀਮ ਨੇ ਬਰਨਾਲਾ ਦੀ ਟੀਮ ਨੂੰ 10-0 ਦੇ ਫਰਕ ਨਾਲ ਅਤੇ ਲੁਧਿਆਣਾ ਦੀ ਟੀਮ ਨੇ ਸੰਗਰੂਰ ਦੀ ਟੀਮ ਨੂੰ 11-1 ਦੇ ਫਰਕ ਨਾਲ ਹਰਾਇਆ।

ਇਸ ਤੋਂ ਇਲਾਵਾ ਜੂਡੋ ਅੰਡਰ-17, ਲੜਕੀਆਂ 40 ਕਿਲੋਗ੍ਰਾਮ ਭਾਰ ਵਰਗ ‘ਚ ਮਾਇਆ (ਪਟਿਆਲਾ) ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ 44 ‘ਚ ਸੰਜਨਾ(ਹੁਸ਼ਿਆਰਪੁਰ), 48 ‘ਚ ਮੁਸਕਾਨ ਬਾਂਸਲ (ਪਟਿਆਲਾ), 52 ‘ਚ ਸੰਜਨਾ ਰਾਣੀ (ਫਾਜਿਲਕਾ), 57 ‘ਚ ਕਾਮਿਕਾ (ਹੁਸ਼ਿਆਰਪੁਰ), 63 ‘ਚ ਅਦਿਤੀ (ਹੁਸ਼ਿਆਰਪੁਰ), 70 ‘ਚ ਕਿਰਨਦੀਪ ਕੌਰ (ਤਰਨਤਾਰਨ), 70 ਪਲੱਸ ‘ਚ ਕੰਵਲਪ੍ਰੀਤ (ਹੁਸ਼ਿਆਰਪੁਰ) ਅੱਵਲ ਰਹੀ।

ਜ਼ਿਲਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ‘ ਦੀ ਸ਼ੁਰੂਆਤ ਕਰਕੇ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਨਸ਼ਿਆਂ ਵਿੱਚ ਜਾ ਰਹੀ ਨੌਜਵਾਨ ਪੀੜੀ ਨੂੰ ਇੱਕ ਨਵੀਂ ਆਸ ਮਿਲ ਰਹੀ ਹੈ।

ਉਨਾਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੂਰੀ ਮਿਹਨਤ ਨਾਲ ਅੱਗ ਵਧਣ ਵੱਲ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ ਅਤੇ ਅੱਗੇ ਵੀ ਕਰਦੀ ਰਹੇਗੀ ਤਾਂ ਕਿ ਨੌਜਵਾਨ ਖੇਡਾਂ ਵੱਲ ਆਕਰਸ਼ਿਤ ਹੋ ਸਕਣ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।

 

About Post Author

Share and Enjoy !

Shares

Leave a Reply

Your email address will not be published.