ਦਿੜਬਾ ਤਹਿਸੀਲ ਕੰਪਲੈਕਸ ਲਈ ਗ੍ਰਾਂਟ ਮਨਜ਼ੂਰ ਕਰਾਉਣ ਲਈ ਵਿੱਤ ਮੰਤਰੀ ਐਡਵੋਕੇਟ ਚੀਮਾ ਦਾ ਧੰਨਵਾਦ ਕੀਤਾ

Share and Enjoy !

Shares

(ਸਤਪਾਲ ਖਡਿਆਲ) ਦਿੜਬਾ ਮੰਡੀ।  ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਿੱਤ ਮੰਤਰੀ ਐਡਵੋਕੇਟ ਸ੍ ਹਰਪਾਲ ਸਿੰਘ ਚੀਮਾ ਦੇ ਯਤਨਾਂ ਸਦਕਾ ਅੱਜ ਪੰਜਾਬ ਸਰਕਾਰ ਨੇ ਹਲਕੇ ਨੂੰ ਵੱਡਾ ਤੋਹਫਾ ਦਿੰਦਿਆਂ  ਸਥਾਨਕ ਤਹਿਸੀਲ ਕੰਪਲੈਕਸ ਲਈ ਕਰੋੜਾਂ ਰੁਪਏ ਦੀ ਗਰਾਂਟ ਨੂੰ ਮਨਜੂਰੀ ਦੇ ਦਿੱਤੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵਿਜੈ ਕੁਮਾਰ ਬਿੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਸ੍ ਹਰਪਾਲ ਸਿੰਘ ਚੀਮਾ ਨੇ ਆਪਣੇ ਹਲਕੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਇਸ ਕੰਪਲੈਕਸ ਦੇ ਨਿਰਮਾਣ ਨਾਲ ਹਲਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨਾਂ ਕਿਹਾ ਕਿ ਵਿੱਤ ਮੰਤਰੀ ਐਡਵੋਕੇਟ ਸ੍ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਹਲਕੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਵੇਗੀ। ਇਹ ਤਾਂ ਹਾਲੇ ਸ਼ੁਰੂਆਤ ਹੈ। ਅਗਲੇ ਪੰਜ ਸਾਲਾਂ ਵਿੱਚ ਹਲਕਾ ਬੁਲੰਦੀਆਂ ਛੂਹੇਗਾ।  ਇਸ ਮੌਕੇ ਐਡਵੋਕੇਟ ਤਪਿੰਦਰ ਸਿੰਘ ਸੋਹੀ, ਮਨਿੰਦਰ ਸਿੰਘ ਘੁਮਾਣ, ਨਿਰਭੈ ਸਿੰਘ ਗਲੋਬਲ ਇੰਮੀਗਰੇਸਨ ਆਦਿ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

About Post Author

Share and Enjoy !

Shares

Leave a Reply

Your email address will not be published.