ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਰਜਿ 31 ਦੀ ਮਹੀਨਾਵਾਰ ਮੀਟਿੰਗ ਹੋਈ

Share and Enjoy !

Shares


17 ਦਸੰਬਰ ਨੂੰ ਕੈਬਨਿਟ ਮੰਤਰੀ ਫੋਜਾ ਸਿੰਘ ਸਰਾਰੀ ਦੇ ਘਰ ਅੱਗੇ ਕਰਨਗੇ ਜਾਗੋ ਮਾਰਚ – ਆਗੂ
ਕੱਚੇ ਮੁਲਾਜ਼ਮਾਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ 7 ਵਾਰ ਮੀਟਿੰਗ ਕਰਨ ਤੋਂ ਭੱਜੇ – ਆਗੂ
ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਸ਼ਮਿੰਦਰਪਾਲ, ਕੁਲਭੂਸ਼ਣ, ਪੂਜਾ) ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਰਜਿ 31 ਜਿਲਾ ਸ਼੍ਰੀ ਮੁਕਤਸਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਜਲ ਸਪਲਾਈ ਦੇ ਮੇਨ ਦਫਤਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਇਸ ਮੌਕੇ ਤੇ ਸੂਬਾ ਪ੍ਰਚਾਰ ਸਕੱਤਰ ਅਤੇ ਜਿਲਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜਿਲਾ ਜਰਨਲ ਸਕੱਤਰ ਸੁਰਜੀਤ ਸਿੰਘ ਤੱਖੀ ਅਤੇ ਜਿਲਾ ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ ਕਪੂਰ, ਸੋਰਵ ਮਿਗਲਾਨੀ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ ਵੱਖ ਵੱਖ ਵਿਭਾਗਾਂ ਵਿਚ ਆਉਟਸੋਰਸਿੰਗ, ਇਨਲਿਸਟਮੈਟ, ਠੇਕੇਦਾਰਾਂ ਰਾਹੀਂ ਪਿਛਲੇ 10-15 ਸਾਲਾ ਤੋਂ ਕੰਮ ਕਰ ਰਹੇ ਅਤੇ ਉਹਨਾਂ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੌਰਚਾ ਪੰਜਾਬ ਦੇ ਬੈਨਰ ਹੇਠ ਪੰਜਾਬ ਦੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਸ਼ੰਘਰਸ਼ ਕੀਤਾ ਜਾ ਰਿਹਾ ਹੈ ਪਰ ਕਿਸੇ ਵੀ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀ ਸਾਰ ਨਹੀਂ ਲਈ ਗਈ।ਇਸ ਸਮੇਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਨਾਲ ਠੇਕਾ ਮੁਲਾਜ਼ਮ ਸੰਘਰਸ਼ ਮੌਰਚਾ ਪੰਜਾਬ ਨੂੰ 7 ਵਾਰ ਲਿਖਤੀ ਮੀਟਿੰਗ ਦਿੱਤੀ ਗਈ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ 7 ਵਾਰ ਲਿਖਤੀ ਮੀਟਿੰਗ ਤੋਂ ਭੱਜ ਗਏ ਹਨ ਅਤੇ  ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਜਗਾ ਟਾਲ ਮਟੋਲ ਦੀ ਨੀਤੀ ਅਪਣਾ ਰਹੇ ਹਨ। ਇਸ ਲਈ ਠੇਕਾ ਮੁਲਾਜ਼ਮ ਸੰਘਰਸ਼ ਮੌਰਚਾ ਪੰਜਾਬ ਦੇ ਬੈਨਰ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਰਜਿ 31 ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਸਾਥੀ ਹੋਰਨਾਂ ਜਿਲਿਆਂ ਦੇ ਵਰਕਰਾਂ ਨਾਲ ਮਿਲ ਕੇ 17 ਦਸੰਬਰ ਨੂੰ ਕੈਬਨਿਟ ਮੰਤਰੀ ਫੋਜਾ ਸਿੰਘ ਸਰਾਰੀ ਦੇ ਘਰ ਅੱਗੇ ਸ਼ਾਮ ਨੂੰ ਜਾਗੋ ਮਾਰਚ ਕਰਕੇ  ਸਾਰੀ ਰਾਤ ਕੈਬਨਿਟ ਮੰਤਰੀ ਦੇ ਘਰ ਅੱਗੇ ਧਰਨਾ ਦੇਣਗੇ ਅਤੇ 18 ਦਸੰਬਰ ਨੂੰ ਗੁਰੂਹਰਸਹਾਏ ਸ਼ਹਿਰ ਵਿਚ ਮਾਰਚ ਕੱਢਿਆ ਜਾਵੇਗਾ। ਉਹਨਾਂ ਸਰਕਾਰ ਤੋਂ ਅਪੀਲ ਕੀਤੀ ਕਿ ਜਲਦੀ ਤੋਂ ਜਲਦੀ ਆਉਟਸੋਰਸਿੰਗ, ਇਨਲਿਸਟਮੈਟ, ਠੇਕੇਦਾਰਾਂ ਰਾਹੀਂ, ਕੰਪਨੀਆਂ ਰਾਹੀਂ ਰੱਖੇ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਸ਼ਰਤ ਤੋਂ ਪੱਕਾ ਕੀਤਾ ਜਾਵੇ। ਇਸ ਮੋਕੇ ਤੇ ਜਸਬੀਰ ਕੌਰ, ਬਲਵਿੰਦਰ ਕੌਰ, ਹਰਪ੍ਰੀਤ ਕੌਰ, ਸੁਖਵਿੰਦਰ ਕੌਰ, ਕਰਮਜੀਤ ਕੌਰ, ਤਰਲੋਕ ਸਿੰਘ, ਪਰਮਿੰਦਰ ਸਿੰਘ, ਜਸਪ੍ਰੀਤ ਸਿੰਘ, ਪਨਦੀਪ ਸਿੰਘ ਅਤੇ ਸੁਖਜੀਤ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਸਾਥੀ ਸ਼ਾਮਿਲ ਹੋਏ।

About Post Author

Share and Enjoy !

Shares

Leave a Reply

Your email address will not be published.