ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਸਲਾਨਾ ਖੇਡ ਮੇਲਾ ਕਰਵਾਇਆ ਗਿਆ 

Share and Enjoy !

Shares
ਲੌਂਗੋਵਾਲ,16 ਦਸੰਬਰ (ਜਗਸੀਰ ਸਿੰਘ ) – ਇਲਾਕੇ ਦੀ ਮਸ਼ਹੂਰ ਵਿਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ 22ਵੀੰ ਸਲਾਨਾ ਐਥਲੈਟਿਕਸ ਮੀਟ ਕਰਵਾਈ ਗਈ। ਜਿਸ ਵਿੱਚ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ। ਇਸ ਸਮਾਗਮ ਦੀ ਸ਼ੁਰੂਆਤ ਪੀ.ਟੀ ਸ਼ੋਅ ਅਤੇ ਸਭਿਆਚਾਰਕ ਪ੍ਰੋਗਰਾਮ ਨਾਲ ਕਰਵਾਈ ਗਈ । ਇਸ ਮੌਕੇ ਨੈਸ਼ਨਲ ਅਤੇ ਸਟੇਟ
ਪੱਧਰ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ| ਇਸ ਸਮੇਂ ਸਕੂਲ ਦੇ ਚੇਅਰਮੈਨ ਸ.ਮਹਿੰਦਰ ਸਿੰਘ ਦੁੱਲਟ ਟਰੱਸਟੀ ਸ. ਕੁਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ| ਇਸ ਮੌਕੇ ਸਕੂਲ ਪ੍ਰਿੰਸੀਪਲ ਸ. ਨਰਪਿੰਦਰ ਸਿੰਘ ਢਿੱਲੋਂ,ਵਾਇਸ ਪ੍ਰਿੰਸੀਪਲ ਸ੍ਰੀਮਤੀ ਸੀਮਾ ਠਾਕੁਰ ਅਤੇ ਆਏ ਹੋਏ ਮਹਿਮਾਨਾਂ ਨੇ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ । ਇਨ੍ਹਾਂ ਮੁਕਾਬਲਿਆਂ ਵਿੱਚ ਸਾਹਿਬਜਾਦਾ ਬਾਬਾ ਅਜੀਤ ਸਿੰਘ ਜੀ ਹਾਊਸ ਨੇ ਓਵਰ ਆਲ 103 ਅੰਕ ਪ੍ਰਾਪਤ ਕਰਕੇ ਟਰਾਫੀ ਤੇ ਕਬਜ਼ਾ ਕੀਤਾ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.